Saturday, June 20, 2026
Google search engine
Homeਤਾਜ਼ਾ ਖਬਰਕੱਲ੍ਹ ਪੰਜਾਬ ਭਰ ਵਿੱਚ ਅਕਾਲੀ ਦਲ ਖ਼ਿਲਾਫ਼ AAP ਦਾ ਪ੍ਰਦਰਸ਼ਨ, ਸੁਖਬੀਰ ਬਾਦਲ...

ਕੱਲ੍ਹ ਪੰਜਾਬ ਭਰ ਵਿੱਚ ਅਕਾਲੀ ਦਲ ਖ਼ਿਲਾਫ਼ AAP ਦਾ ਪ੍ਰਦਰਸ਼ਨ, ਸੁਖਬੀਰ ਬਾਦਲ ਦੇ ਪੁਤਲੇ ਸਾੜੇ ਜਾਣਗੇ

ਇਹ ਸਾਰਾ ਸਿਆਸੀ ਪ੍ਰੋਗਰਾਮ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੇ ਰਾਜਨੀਤਿਕ ਅਤੇ ਪੰਥਕ ਘਟਨਾਕ੍ਰਮ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

ਚੰਡੀਗੜ੍ਹ
ਆਮ ਆਦਮੀ ਪਾਰਟੀ (AAP) ਵੱਲੋਂ ਕੱਲ੍ਹ ਪੰਜਾਬ ਭਰ ਵਿੱਚ ਵੱਡੇ ਪੱਧਰ ‘ਤੇ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ ਪ੍ਰਦਰਸ਼ਨ ਸ਼੍ਰੋਮਣੀ ਅਕਾਲੀ ਦਲ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵਿਰੋਧ ਵਿੱਚ ਕੀਤਾ ਜਾਵੇਗਾ। ਸੂਬੇ ਦੇ ਹਰ ਜ਼ਿਲ੍ਹੇ ਵਿੱਚ AAP ਵਰਕਰ ਅਕਾਲੀ ਦਲ ਦੇ ਜ਼ਿਲ੍ਹਾ ਦਫ਼ਤਰਾਂ ਅੱਗੇ ਧਰਨਾ ਦੇਣਗੇ ਅਤੇ ਸੁਖਬੀਰ ਬਾਦਲ ਦੇ ਪੁਤਲੇ ਵੀ ਫੂਕਣਗੇ। ਇਹ ਸਾਰਾ ਸਿਆਸੀ ਪ੍ਰੋਗਰਾਮ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੇ ਰਾਜਨੀਤਿਕ ਅਤੇ ਪੰਥਕ ਘਟਨਾਕ੍ਰਮ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

ਦਰਅਸਲ, ਕੁਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਸਬੰਧਤ ਇੱਕ ਕਥਿਤ ਵੀਡੀਓ ਮਾਮਲੇ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੁਕਮਨਾਮਾ ਜਾਰੀ ਕੀਤਾ ਗਿਆ ਸੀ। ਇਸ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਕਾਫ਼ੀ ਗਰਮਾਹਟ ਆ ਗਈ। ਸ਼੍ਰੋਮਣੀ ਅਕਾਲੀ ਦਲ ਲਗਾਤਾਰ ਇਸ ਮੁੱਦੇ ‘ਤੇ AAP ਅਤੇ ਮੁੱਖ ਮੰਤਰੀ ਮਾਨ ਨੂੰ ਘੇਰ ਰਿਹਾ ਹੈ। ਦੂਜੇ ਪਾਸੇ AAP ਦਾ ਦੋਸ਼ ਹੈ ਕਿ ਅਕਾਲੀ ਦਲ ਧਾਰਮਿਕ ਸੰਸਥਾਵਾਂ ਨੂੰ ਰਾਜਨੀਤਿਕ ਮਕਸਦਾਂ ਲਈ ਵਰਤ ਰਿਹਾ ਹੈ। ਮੁੱਖ ਮੰਤਰੀ ਮਾਨ ਨੇ ਵੀ ਇਲਜ਼ਾਮ ਲਗਾਇਆ ਕਿ ਧਰਮ ਅਤੇ ਜਥੇਦਾਰਾਂ ਨੂੰ ਸਿਆਸੀ ਲਾਭ ਲਈ ਵਰਤਿਆ ਜਾ ਰਿਹਾ ਹੈ।

ਰੈਲੀ ਦੌਰਾਨ CM ਮਾਨ ਨੇ ਅਕਾਲੀ ਦਲ ‘ਤੇ ਕੀਤੇ ਤਿੱਖੇ ਹਮਲੇ
ਹਾਲ ਹੀ ਵਿੱਚ ਇੱਕ ਲੋਕ ਮਿਲਣੀ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੁਖਬੀਰ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ‘ਤੇ ਨਿਸ਼ਾਨਾ ਸਾਧਿਆ ਸੀ। ਉਨ੍ਹਾਂ ਕਿਹਾ ਕਿ ਕੁਝ ਲੋਕ ਧਰਮ ਨੂੰ ਰਾਜਨੀਤੀ ਦਾ ਸਾਧਨ ਬਣਾ ਰਹੇ ਹਨ। ਉਨ੍ਹਾਂ ਤਨਜ਼ ਕਰਦਿਆਂ ਕਿਹਾ ਕਿ ਕਦੇ ਇੱਕ ਜੇਬ ਵਿੱਚੋਂ ਤੇ ਕਦੇ ਦੂਜੀ ਜੇਬ ਵਿੱਚੋਂ ਜਥੇਦਾਰ ਕੱਢ ਲਏ ਜਾਂਦੇ ਹਨ। ਸੀਐਮ ਮਾਨ ਨੇ ਕਿਹਾ ਕਿ ਖਾਲਸੇ ਦਾ ਅਰਥ ਸ਼ੁੱਧ ਅਤੇ ਅਸਲੀ ਹੁੰਦਾ ਹੈ, ਪਰ ਕੁਝ ਲੋਕਾਂ ਨੇ ਇਸ ਨੂੰ ਆਪਣੀ ਨਿੱਜੀ ਜਾਇਦਾਦ ਵਾਂਗ ਬਣਾ ਕੇ ਰੱਖ ਲਿਆ ਹੈ।

ਕਥਿਤ ਵੀਡੀਓ ਮਾਮਲੇ ਵਿੱਚ AAP ਦਾ ਵਫ਼ਦ DGP ਨੂੰ ਮਿਲਿਆ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕਥਿਤ ਵੀਡੀਓ ਦੇ ਮਾਮਲੇ ਨੂੰ ਲੈ ਕੇ AAP ਦਾ ਇੱਕ ਵਫ਼ਦ ਬੀਤੇ ਦਿਨ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨਾਲ ਮਿਲਿਆ ਸੀ। ਵਫ਼ਦ ਨੇ ਇਸ ਮਾਮਲੇ ਦੀ ਗੰਭੀਰ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਲੈਬ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਵੀਡੀਓ ਨੂੰ ਫਰਜ਼ੀ ਕਰਾਰ ਦਿੱਤਾ ਸੀ।

ਇਹ ਵਫ਼ਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਡੀਜੀਪੀ ਨੂੰ ਮਿਲਿਆ, ਜਿਸ ਵਿੱਚ AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਸਮੇਤ ਕਈ ਸੀਨੀਅਰ ਆਗੂ, ਵਿਧਾਇਕ ਅਤੇ ਅਹੁਦੇਦਾਰ ਸ਼ਾਮਲ ਸਨ। ਵਫ਼ਦ ਨੇ ਮੁੱਖ ਮੰਤਰੀ ਮਾਨ ਦੀ ਕਥਿਤ ਜਾਅਲੀ ਵੀਡੀਓ ਤਿਆਰ ਕਰਨ ਅਤੇ ਉਸ ਨੂੰ ਫੈਲਾਉਣ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਇਸ ਦੇ ਨਾਲ ਹੀ ਵਫ਼ਦ ਵੱਲੋਂ ਫਰਜ਼ੀ ਵੀਡੀਓ ਸਬੰਧੀ ਮਿਲੀਆਂ ਰਿਪੋਰਟਾਂ ਵੀ ਡੀਜੀਪੀ ਨੂੰ ਸੌਂਪੀਆਂ ਗਈਆਂ।

-(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments