ਕੱਲ੍ਹ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 64602 ਮੀਟ੍ਰਿਕ ਟਨ ਕਣਕ ਪੁੱਜੀ- ਡੀ ਸੀ
ਖਰੀਦ ਏਜੰਸੀਆਂ ਵੱਲੋਂ 51776 ਮੀਟ੍ਰਿਕ ਟਨ ਕਣਕ ਦੀ ਕੀਤੀ ਗਈ ਖਰੀਦ, 44173 ਮੀਟਰਕ ਟਨ ਲਿਫਟਿੰਗ ਹੋਈ
ਫ਼ਰੀਦਕੋਟ 11 ਅਪ੍ਰੈਲ – (ਗੁਰਮੀਤ ਸਿੰਘ ਬਰਾੜ) ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ ਕਣਕ ਦੀ ਖਰੀਦ, ਲਿਫਟਿੰਗ, ਅਦਾਇਗੀ ਦਾ ਕੰਮ ਜਾਰੀ ਹੈ । ਕੱਲ੍ਹ ਸ਼ਾਮ ਤੱਕ ਜ਼ਿਲ੍ਹੇ ਦੇ 68 ਖ਼ਰੀਦ ਕੇਂਦਰਾਂ ਵਿੱਚ 64602 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਜਿਸ ਵਿੱਚੋਂ ਵੱਖ ਵੱਖ ਖ਼ਰੀਦ ਏਜੰਸੀਆਂ ਵੱਲੋਂ 51776 ਮੀਟ੍ਰਿਕ ਟਨ ਕਣਕ ਖਰੀਦੀ ਗਈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਆਈ.ਏ.ਐਸ ਨੇ ਦਿੱਤੀ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕੀ ਫਸਲ ਹੀ ਮੰਡੀਆਂ ਵਿੱਚ ਲਿਆਉਣ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤਾਂ ਦਿੰਦਿਆਂ ਕਿਹਾ ਕਿ ਮੰਡੀਆਂ ਵਿਚ ਕਣਕ ਦੀ ਖਰੀਦ ਸਬੰਧੀ ਕਿਸਾਨਾਂ, ਲੇਬਰ ਜਾਂ ਆੜਤੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣੀ ਚਾਹੀਦੀ। ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਕਿਹਾ ਕਿ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰੇਕ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਲਈ ਛਾਂ, ਪੀਣ ਵਾਲੇ ਪਾਣੀ, ਰੋਸ਼ਨੀ, ਸਫਾਈ ਆਦਿ ਤੇ ਸਾਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਖਰੀਦ ਏਜੰਸੀਆਂ ਵੱਲੋਂ ਖਰੀਦੀ ਗਈ ਕਣਕ ਦੀ ਅਦਾਇਗੀ ਸਬੰਧਤ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਤਬਦੀਲ ਕੀਤੀ ਜਾ ਰਹੀ ਹੈ ਤੇ ਮੰਡੀਆਂ ਵਿੱਚੋਂ ਖਰੀਦੀ ਕਣਕ ਦੀ ਲਿਫਟਿੰਗ ਵੀ ਨਿਰੰਤਰ ਚੱਲ ਰਹੀ ਹੈ। ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਮੈਡਮ ਜਸਜੀਤ ਕੌਰ ਨੇ ਦੱਸਿਆ ਕਿ ਕੱਲ੍ਹ ਸ਼ਾਮ ਤੱਕ ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ ਖਰੀਦ ਏਜੰਸੀਆਂ ਵੱਲੋਂ 51776 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ। ਜਿਸ ਵਿਚ ਪਨਗ੍ਰੇਨ ਵੱਲੋਂ 13750 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 19583 ਮੀਟ੍ਰਿਕ ਟਨ, ਪਨਸਪ ਵੱਲੋਂ 9665 ਮੀਟ੍ਰਿਕ ਟਨ , ਪੰਜਾਬ ਵੇਅਰ ਹਾਊਸ ਵੱਲੋਂ 6673 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋ 2105 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਅਤੇ ਖਰੀਦ ਉਪਰੰਤ ਮੰਡੀਆਂ ਵਿੱਚੋਂ ਕਣਕ ਦੀ 44173 ਮੀਟਰਕ ਟਨ ਲਿਫਟਿੰਗ ਹੋ ਚੁੱਕੀ ਹੈ।