Image default
About us

ਖੂਨਦਾਨ ਕਰਨ ਨਾਲ ਅਸੀਂ ਬਹੁਤ ਸਾਰੀਆਂ ਜ਼ਿੰਦਗੀਆਂ ਨੂੰ ਬਚਾ ਸਕਦੇ ਹਾਂ- ਸਪੀਕਰ ਸੰਧਵਾਂ

ਖੂਨਦਾਨ ਕਰਨ ਨਾਲ ਅਸੀਂ ਬਹੁਤ ਸਾਰੀਆਂ ਜ਼ਿੰਦਗੀਆਂ ਨੂੰ ਬਚਾ ਸਕਦੇ ਹਾਂ- ਸਪੀਕਰ ਸੰਧਵਾਂ

 

 

 

Advertisement

– ਨਿਰੋਗ ਬਾਲ ਆਸ਼ਰਮ ਵਿਖੇ ਖੂਨਦਾਨ ਕੈਂਪ ਵਿੱਚ ਕੀਤੀ ਸ਼ਿਰਕਤ
ਫ਼ਰੀਦਕੋਟ, 16 ਅਕਤੂਬਰ (ਪੰਜਾਬ ਡਾਇਰੀ)- ਕੋਟਕਪੂਰਾ ਵਿਖੇ ਨਿਰੋਗ ਬਾਲ ਆਸ਼ਰਮ ਵੱਲੋਂ ਆਯੋਜਿਤ ਖੂਨਦਾਨ ਕੈਂਪ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।

ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਖੂਨਦਾਨ ਇੱਕ ਬਹੁਤ ਹੀ ਵੱਡਾ ਦਾਨ ਹੈ, ਜਿਸ ਨਾਲ ਅਸੀਂ ਬਹੁਤ ਸਾਰੀਆਂ ਜ਼ਿੰਦਗੀਆਂ ਨੂੰ ਬਚਾ ਸਕਦੇ ਹਾਂ ਅਤੇ ਸਾਨੂੰ ਖੂਨਦਾਨ ਕਰਨ ਦੇ ਲਈ ਵੱਧ ਤੋਂ ਵੱਧ ਲੋਕਾਂ ਨੂੰ ਪ੍ਰੇਰਿਤ ਕਰਨਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਖੂਨ ਦੀ ਇਕ-ਇਕ ਬੂੰਦ ਕੀਮਤੀ ਹੈ ਜੋ ਕਿਸੇ ਵੀ ਮਰਦੇ ਹੋਏ ਵਿਅਕਤੀ ਨੂੰ ਜੀਵਨ ਦਾਨ ਦੇ ਸਕਦੀ ਹੈ। ਉਨ੍ਹਾਂ ਕਿਹਾ ਕਿ ਸਾਡਾ ਜੀਵਨ ਮਾਨਵਤਾ ਦੀ ਸੇਵਾ ਨੂੰ ਸਮਰਪਿਤ ਹੋਣਾ ਚਾਹੀਦਾ ਹੈ ਅਤੇ ਖੂਨਦਾਨ ਕਰਕੇ ਮਾਨਵਤਾ ਦੀ ਸੇਵਾ ਵਿਚ ਆਪਣਾ ਯੋਗਦਾਨ ਪਾਇਆ ਜਾ ਸਕਦਾ ਹੈ।

Advertisement

ਉਨ੍ਹਾਂ ਨਿਰੋਗ ਬਾਲ ਆਸ਼ਰਮ ਦੇ ਪ੍ਰਬੰਧਕਾਂ ਵੱਲੋਂ ਲਗਾਏ ਖੂਨਦਾਨ ਕੈਂਪ ਦੀ ਸ਼ਲਾਘਾ ਕਰਦੇ ਕਿਹਾ ਕਿ ਅਜਿਹੇ ਕੈਂਪ ਲਗਾਉਣਾ ਬਹੁਤ ਹੀ ਵਧੀਆ ਉਪਰਾਲਾ ਹੈ। ਉਹਨਾਂ ਕਿਹਾ ਕਿ ਹੋਰਾਂ ਨੂੰ ਵੀ ਅਜਿਹੇ ਉਪਰਾਲੇ ਕਰਨੇ ਚਾਹੀਦੇ ਹਨ ਤਾਂ ਜੋ ਲੋੜਵੰਦਾਂ ਦੀ ਜਾਨ ਬਚਾਈ ਜਾ ਸਕੇ।ਇਸ ਮੌਕੇ ਮਨਪ੍ਰੀਤ ਸਿੰਘ ਧਾਲੀਵਾਲ ਤੋਂ ਇਲਾਵਾ ਨਿਰੋਗ ਬਾਲ ਆਸ਼ਰਮ ਦੇ ਪ੍ਰਬੰਧਕ ਹਾਜ਼ਰ ਸਨ।

Related posts

Breaking- ਪ੍ਰਧਾਨ ਮੰਤਰੀ ਦੀ ਮਾਤਾ ਦੇ ਦੇਹਾਂਤ ਤੇ ਭਗਵੰਤ ਮਾਨ ਨੇ ਦੁੱਖ ਪ੍ਰਗਟ ਕੀਤਾ

punjabdiary

15 ਦਿਨਾਂ ‘ਚ ਈਸਟਵੁੱਡ ਵਿਲੇਜ ਦਾ ਬੋਰਡ ਪੰਜਾਬੀ ‘ਚ ਲਿਖਣ ਦੇ ਹੁਕਮ: ਵਿਧਾਨ ਸਭਾ ਸਪੀਕਰ ਸੰਧਵਾ

punjabdiary

Breaking- ਅਜਾਇਬ ਘਰ ਵਿਚ ਭਾਈ ਬਲਵਿੰਦਰ ਸਿੰਘ ਜਟਾਣਾ ਅਤੇ ਤਿੰਨ ਹੋਰ ਮਹਾਨ ਸ਼ਖਸੀਅਤਾਂ ਦੀਆਂ ਤਸਵੀਰਾਂ ਵੀ ਲਗਾਈਆਂ ਗਈਆਂ

punjabdiary

Leave a Comment