ਖੇਡਾਂ ਵਤਨ ਪੰਜਾਬ ਦੀਆਂ ਅਧੀਨ ਬਲਾਕ ਪੱਧਰੀ ਖੇਡਾਂ ਦੀ ਬਲਾਕ ਫਰੀਦਕੋਟ ਅਤੇ ਕੋਟਕਪੂਰਾ ਵਿਖੇ ਰੰਗਾ ਰੰਗ ਸ਼ੁਰੂਆਤ
ਫਰੀਦਕੋਟ, 1 ਸਤੰਬਰ (ਪੰਜਾਬ ਡਾਇਰੀ) ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ ਅਧੀਨ ਬਲਾਕ ਪੱਧਰੀ ਖੇਡਾਂ ਜ਼ਿਲ੍ਹਾ ਫਰੀਦਕੋਟ ਅਧੀਨ ਬਲਾਕ ਫਰੀਦਕੋਟ ਅਤੇ ਕੋਟਕਪੂਰਾ ਵਿਖੇ ਸ਼ੁਰੂ ਹੋ ਗਈਆਂ।
ਅੱਜ ਦੇ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ ਉਨ੍ਹਾਂ ਵੱਲੋਂ ਖੇਡਾਂ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ। ਇਸ ਮੌਕੇ ਐਸ.ਡੀ.ਐਮ. ਮੈਡਮ ਬਲਜੀਤ ਕੌਰ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ।
ਇਸ ਮੌਕੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਖਿਡਾਰੀਆਂ ਨੂੰ ਇਨ੍ਹਾਂ ਖੇਡਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਦੱਸਿਆ ਕਿ ਖੇਡਾਂ ਸਾਡੇ ਜੀਵਨ ਦਾ ਇੱਕ ਜਰੂਰੀ ਅੰਗ ਹਨ, ਖੇਡਾਂ ਸਰੀਰਕ ਅਤੇ ਮਾਨਸਿਕ ਪੱਖੋਂ ਖਿਡਾਰੀਆਂ ਨੂੰ ਤੰਦਰੁਸਤ ਰੱਖਦੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ ਕਰਨਾ ਇੱਕ ਸਲਾਘਾਯੋਗ ਉੱਦਮ ਹੈ। ਇਸ ਨਾਲ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਅਤੇ ਰਾਜ ਵਾਸੀਆਂ ਨੂੰ ਸਿਹਤਮੰਦ ਰੱਖਣ ਵਿੱਚ ਵੱਡੀ ਮਦਦ ਮਿਲੇਗੀ।
ਜ਼ਿਲ੍ਹਾ ਖੇਡ ਅਫਸਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਵਿੱਚ ਐਥਲੈਟਿਕਸ, ਵਾਲੀਬਾਲ, ਕਬੱਡੀ (ਸਰਕਲ), ਕਬੱਡੀ (ਨੈਸ਼ਨਲ), ਵਾਲੀਬਾਲ (ਸ਼ੂਟਿੰਗ), ਵਾਲੀਬਾਲ (ਸਮੈਸ਼ਿੰਗ), ਰੱਸਾ-ਕੱਸੀ ਅਤੇ ਫੁੱਟਬਾਲ ਗੇਮਾ ਦੇ ਖੇਡ ਮੁਕਾਬਲੇ ਨਹਿਰੂ ਸਟੇਡੀਅਮ ਫਰੀਦਕੋਟ ਵਿਖੇ ਕਰਵਾਏ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਬਲਾਕ ਫਰੀਦਕੋਟ ਅਤੇ ਕੋਟਕਪੂਰਾ ਦੇ ਇਹ ਖੇਡ ਮੁਕਾਬਲੇ ਵੱਖ-ਵੱਖ ਏਜ਼ ਗਰੁੱਪਾਂ ਵਿੱਚ ਮਿਤੀ 01 ਸਤੰਬਰ 2023 ਤੋਂ 03 ਸਤੰਬਰ 2023 ਤੱਕ ਕਰਵਾਏ ਜਾਣਗੇ ਅਤੇ ਇਸ ਤੋਂ ਬਾਅਦ ਬਲਾਕ ਜੈਤੋ ਦੇ ਖੇਡ ਮੁਕਾਬਲੇ ਮਿਤੀ 05 ਸਤੰਬਰ 2023 ਤੋ 07 ਸਤੰਬਰ 2023 ਤੱਕ ਕਰਵਾਏ ਜਾਣਗੇ।
ਬਲਾਕ ਕੋਟਕਪੂਰਾ ਵਿਖੇ ਅੱਜ ਸ਼ੁਰੂ ਹੋਈਆਂ ਖੇਡਾਂ ਦੇ ਉਦਘਾਟਨੀ ਸਮਾਰੋਹ ਦੌਰਾਨ ਐਡਵੋਕੇਟ ਬੀਰਇੰਦਰ ਸਿੰਘ (ਸ. ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਦੇ ਭਰਾ) ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ ਉਨ੍ਹਾਂ ਦੇ ਨਾਲ ਸੁਖਵਿੰਦਰ ਸਿੰਘ ਧਾਲੀਵਾਲ ਮੈਂਬਰ ਸ਼ੈਲਰ ਐਸੋਸੀਏਸ਼ਨ, ਲਖਵਿੰਦਰ ਸਿੰਘ ਢਿੱਲੋਂ, ਕੌਰ ਸਿੰਘ ਬਰਾੜ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਸਨ।
ਬਲਾਕ ਕੋਟਕਪੂਰਾ ਦੇ ਇਹ ਖੇਡ ਮੁਕਾਬਲੇ ਸਰਕਾਰੀ ਸੀਨੀ ਸੈਕੰਡਰੀ ਸਕੂਲ ਹਰੀ ਨੌ ਅਤੇ ਦਸ਼ਮੇਸ਼ ਮਿਸ਼ਨ ਸਕੂਲ ਹਰੀ ਨੌ ਵਿਖੇ ਕਰਵਾਈਆਂ ਜਾ ਰਹੀਆਂ ਹਨ ਇਨ੍ਹਾਂ ਖੇਡਾਂ ਵਿੱਚ ਐਥਲੈਟਿਕਸ, ਵਾਲੀਬਾਲ, ਕਬੱਡੀ (ਸਰਕਲ), ਕਬੱਡੀ (ਨੈਸ਼ਨਲ), ਵਾਲੀਬਾਲ (ਸ਼ੂਟਿੰਗ), ਵਾਲੀਬਾਲ (ਸਮੈਸ਼ਿੰਗ), ਰੱਸਾ-ਕੱਸੀ ਅਤੇ ਫੁੱਟਬਾਲ ਗੇਮਾ ਦੇ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ ਜ਼ੋ ਕਿ ਮਿਤੀ 03-09-2023 ਤੱਕ ਜਾਰੀ ਰਹਿਣਗੀਆਂ।
ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਅਮਨਦੀਪ ਸਿੰਘ ਬਾਬਾ, ਸਮੂਹ ਲੋਕਲ ਕੋਚਿਜ ਅਤੇ ਦਫਤਰੀ ਸਟਾਫ ਹਾਜ਼ਰ, ਖੇਡ ਵਿਭਾਗ ਦੇ ਕੋਟਕਪੂਰਾ ਅਧੀਨ ਬਲਾਕ ਦੇ ਸਮੂਹ ਕੋਚਿਜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਨਵਦੀਪ ਸ਼ਰਮਾਂ, ਸ਼੍ਰੀ ਬਲਜੀਤ ਸਿੰਘ ਚੇਅਰਮੈਨ ਦਸ਼ਮੇਸ਼ ਮਿਸ਼ਨ ਸਕੂਲ ਹਰੀ ਨੌ, ਸ਼੍ਰੀ ਭਰਤ ਕੁਮਾਰ ਮੈਨੇਜਰ ਐਚ.ਡੀ.ਐਫ.ਸੀ. ਬੈਂਕ ਹਰੀ ਨੌ ਸ਼ਾਖਾ ਅਤੇ ਗ੍ਰਾਮ ਪੰਚਾਇਤ ਹਰੀ ਨੌ ਦੇ ਸਮੂਹ ਪਤਵੰਤੇ ਹਾਜ਼ਰ ਸਨ।