ਖੇਡਾਂ ਵਤਨ ਪੰਜਾਬ ਦੀਆਂ ਦੇ ਆਗਾਜ਼ ਸਮੇਂ ਮੁੱਖ ਮਹਿਮਾਨ ਵਜੋਂ ਪਹੁੰਚੇ ਡਾ. ਗੁਰਿੰਦਰ ਮੋਹਨ ਸਿੰਘ
ਫਰੀਦਕੋਟ, 6 ਅਕਤੂਬਰ (ਪੰਜਾਬ ਡਾਇਰੀ)-ਬੀਤੇ ਦਿਨੀਂ ਫਰੀਦਕੋਟ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ ‘ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦਾ ਆਯੋਜਨ ਮੌਕੇ ਬਾਬਾ ਫ਼ਰੀਦ ਧਾਰਮਿਕ ਅਤੇ ਵਿਦਿਅਕ ਸੰਸਥਾਵਾਂ ਦੇ ਮੁੱਖ ਸੇਵਾਦਾਰ ਡਾ. ਗੁਰਿੰਦਰ ਮੋਹਨ ਸਿੰਘ ਜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਗੱਤਕਾ ਮੁਕਾਬਲੇ ਵਿੱਚ ਭਾਗ ਲੈ ਰਹੇ ਵੱਖ- ਵੱਖ ਸਕੂਲਾਂ ਦੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਉਹਨਾਂ ਨੇ ਕਿਹਾ ਕਿ ਇਹ ਖੇਡ ਜਿੱਥੇ ਸਰੀਰ ਦੀ ਤੰਦਰੁਸਤੀ ਲਈ ਜ਼ਰੂਰੀ ਹੈ ਉੱਥੇ ਨਾਲ-ਨਾਲ ਆਪਣੀ ਹਿਫ਼ਾਜ਼ਤ ਕਰਨੀ ਵੀ ਸਿਖਾਉਂਦੀ ਹੈ।
ਉਹਨਾਂ ਨੇ ਕਿਹਾ ਕਿ ਇਹ ਖੇਡ ਸਾਨੂੰ ਸਾਡੇ ਗੁਰੂਆਂ ਨੇ ਵਿਰਾਸਤ ਵਿੱਚ ਦਿੱਤੀ ਹੈ। ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਅਜਿਹੀਆਂ ਖੇਡਾਂ ਨਸ਼ਾ -ਮੁਕਤੀ ਲਈ ਵੀ ਕਾਰਗਰ ਸਿੱਧ ਹੁੰਦੀਆਂ ਹਨ। ਉਹਨਾਂ ਨੇ ਖਿਡਾਰੀਆਂ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਅਤੇ ਸਹੀ ਦਿਸ਼ਾ ਤੇ ਚੱਲਣ ਲਈ ਕਿਹਾ ਕਿਉਂਕਿ ਭਵਿੱਖ ਵਿੱਚ ਕਿਸੇ ਸੂਬੇ ਜਾ ਦੇਸ਼ ਦੀ ਤਰੱਕੀ ਅਜਿਹੇ ਕਾਬਲ ਖਿਡਾਰੀਆਂ ਅਤੇ ਨੌਜਵਾਨਾਂ ਤੇ ਹੀ ਨਿਰਭਰ ਹੁੰਦੀ ਹੈ। ਇਸ ਮੌਕੇ ਤੇ ਉਹਨਾਂ ਤੋਂ ਇਲਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ: ਕੁਲਤਾਰ ਸਿੰਘ ਸੰਧਵਾਂ ਦੇ ਨਿੱਜੀ ਸਹਾਇਕ ਮਨਪ੍ਰੀਤ ਸਿੰਘ ਧਾਲੀਵਾਲ, ਅਮਨਦੀਪ ਸਿੰਘ ਖ਼ਾਲਸਾ,ਅੱਛਰ ਸਿੰਘ ਖ਼ਾਲਸਾ ਅਤੇ ਸ: ਮੱਘਰ ਸਿੰਘ ਵੀ ਹਾਜ਼ਰ ਸਨ।