ਗਗਨਦੀਪ ਸਿੰਘ ਖੁਦਕੁਸ਼ੀ ਮਾਮਲਾ: ਮੁੱਖ ਮੰਤਰੀ ਮਾਨ ਨੇ ਸੀਬੀਆਈ ਜਾਂਚ ਤੋਂ ਕੀਤਾ ਇਨਕਾਰ, ਪਰਿਵਾਰ ਇਨਸਾਫ਼ ਲਈ ਡਟਿਆ
ਮੁੱਖ ਮੰਤਰੀ ਦੇ ਬਿਆਨ ‘ਤੇ ਮ੍ਰਿਤਕ ਦੇ ਪਰਿਵਾਰ ਵੱਲੋਂ ਤਿੱਖੀ ਪ੍ਰਤੀਕਿਰਿਆ ਆਈ ਹੈ। ਮ੍ਰਿਤਕ ਦੇ ਭਰਾ ਵਰਿੰਦਰ ਪਾਲ ਸਿੰਘ ਨੇ ਕਿਹਾ ਕਿ ਪਰਿਵਾਰ ਇਨਸਾਫ਼ ਲਈ ਆਪਣੀ ਲੜਾਈ ਤੋਂ ਪਿੱਛੇ ਨਹੀਂ ਹਟੇਗਾ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ ਅਤੇ ਹੁਣ ਇਹ ਮਾਮਲਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਉਠਾਇਆ ਹੈ।

ਚੰਡੀਗੜ੍ਹ- ਡਿਪਟੀ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਦੇ ਮਾਮਲੇ ਨੇ ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ ਲੈ ਲਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਪਸ਼ਟ ਕੀਤਾ ਹੈ ਕਿ ਇਸ ਕੇਸ ਦੀ CBI ਜਾਂਚ ਦੀ ਲੋੜ ਨਹੀਂ ਹੈ ਅਤੇ ਪੰਜਾਬ ਪੁਲਿਸ ਇਸ ਮਾਮਲੇ ਦੀ ਜਾਂਚ ਕਰਨ ਲਈ ਪੂਰੀ ਤਰ੍ਹਾਂ ਸਮਰੱਥ ਹੈ।
CM ਦੇ ਇਸ ਬਿਆਨ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਵੱਲੋਂ ਤਿੱਖੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਮ੍ਰਿਤਕ ਦੇ ਭਰਾ ਵਰਿੰਦਰ ਪਾਲ ਸਿੰਘ ਨੇ ਕਿਹਾ ਕਿ ਪਰਿਵਾਰ ਆਪਣੀ ਇਨਸਾਫ਼ ਦੀ ਲੜਾਈ ਤੋਂ ਪਿੱਛੇ ਨਹੀਂ ਹਟੇਗਾ। ਉਹਨਾਂ ਦੱਸਿਆ ਕਿ CBI ਜਾਂਚ ਦੀ ਮੰਗ ਉਹ ਪਹਿਲਾਂ ਵੀ ਕਰ ਚੁੱਕੇ ਹਨ ਅਤੇ ਹੁਣ ਇਹ ਮਾਮਲਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਵੀ ਰੱਖਿਆ ਗਿਆ ਹੈ।
ਉਹਨਾਂ ਭਾਵੁਕ ਹੋ ਕੇ ਕਿਹਾ ਕਿ ਪਰਿਵਾਰ ਦਾ ਇਕੱਲਾ ਮਕਸਦ ਗਗਨਦੀਪ ਸਿੰਘ ਨੂੰ ਇਨਸਾਫ਼ ਦਵਾਉਣਾ ਹੈ। ਇਸ ਲਈ ਉਹ ਹਰ ਸੰਭਵ ਰਸਤਾ ਅਪਣਾਉਣਗੇ ਅਤੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦੇ ਰਹਿਣਗੇ। ਵਰਿੰਦਰ ਪਾਲ ਸਿੰਘ ਨੇ ਇਹ ਵੀ ਸਪਸ਼ਟ ਕੀਤਾ ਕਿ ਜੇਕਰ ਕਿਸੇ ਦੀ ਗ੍ਰਿਫਤਾਰੀ ਹੋਈ ਹੈ ਤਾਂ ਉਹ ਇਸ ਨੂੰ ਕਿਸੇ ਦੀ ਮੇਹਰਬਾਨੀ ਨਹੀਂ, ਸਗੋਂ ਨਿਆਂ ਪ੍ਰਕਿਰਿਆ ਦਾ ਹਿੱਸਾ ਮੰਨਦੇ ਹਨ।
ਉਹਨਾਂ ਜ਼ੋਰ ਦੇ ਕੇ ਕਿਹਾ ਕਿ ਇਸ ਮਾਮਲੇ ਵਿੱਚ ਸ਼ਾਮਲ ਹਰ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਜਾਵੇ ਅਤੇ ਅਦਾਲਤ ਵੱਲੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। “ਅਸੀਂ ਇਹ ਲੜਾਈ ਅੰਤ ਤੱਕ ਲੜਾਂਗੇ,” ਉਹਨਾਂ ਕਿਹਾ।
ਫਿਲਹਾਲ ਮ੍ਰਿਤਕ ਦੀ ਡੈਡ ਬਾਡੀ ਦਾ ਪੋਸਟਮਾਰਟਮ ਜਾਰੀ ਹੈ ਅਤੇ ਮਾਮਲਾ ਜਾਂਚ ਹੇਠ ਹੈ। ਆਉਣ ਵਾਲੇ ਦਿਨਾਂ ਵਿੱਚ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
-(ਜੀ ਨਿਊਜ, ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


