Thursday, February 26, 2026
Google search engine
Homeਤਾਜ਼ਾ ਖਬਰਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਖਤਮ: SGPC

ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਖਤਮ: SGPC

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੱਕ ਬਹੁਤ ਹੀ ਸਖ਼ਤ ਫੈਸਲਾ ਲੈਂਦੇ ਹੋਏ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਹਨ।

ਸ੍ਰੀ ਅੰਮ੍ਰਿਤਸਰ ਸਾਹਿਬ- ਸ਼੍ਰੋਮਣੀ ਕਮੇਟੀ ਦੀ ਅੱਜ ਹੋਈ ਅੰਤਰਿਮ ਕਮੇਟੀ ਦੀ ਮੀਟਿੰਗ ਉਪਰੰਤ ਗਿਆਨੀ ਰਘਬੀਰ ਸਿੰਘ ਨੂੰ ਹੈਡ ਗ੍ਰੰਥੀ ਦੇ ਅਹੁਦੇ ਤੋਂ ਸੇਵਾਮੁਕਤ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੱਕ ਬੇਹੇਦ ਸਖ਼ਤ ਫੈਸਲਾ ਲੈਂਦਿਆਂ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਹਨ। SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਕਾਰਵਾਈ ਦੀ ਪੁਸ਼ਟੀ ਕਰਦਿਆਂ ਗਿਆਨੀ ਰਘਬੀਰ ਸਿੰਘ ‘ਤੇ ਕਈ ਗੰਭੀਰ ਇਲਜ਼ਾਮ ਲਾਏ ਹਨ।

SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗਿਆਨੀ ਰਘਬੀਰ ਸਿੰਘ ਨੇ ਆਪਣੀਆਂ ਗਤੀਵਿਧੀਆਂ ਰਾਹੀਂ ਸ਼੍ਰੋਮਣੀ ਕਮੇਟੀ ਦੀ ਸਾਖ ਨੂੰ ਨੁਕਸਾਨ ਪਹੁੰਚਾਇਆ ਹੈ ਅਤੇ ਸੰਸਥਾ ਦੀ ਬਦਨਾਮੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਗਿਆਨੀ ਰਘਬੀਰ ਸਿੰਘ ਨੂੰ ਕਿਸੇ ਮਾਮਲੇ ਵਿੱਚ ਸਬੂਤ ਪੇਸ਼ ਕਰਨ ਲਈ 72 ਘੰਟਿਆਂ ਦਾ ਸਮਾਂ ਦਿੱਤਾ ਗਿਆ ਸੀ, ਪਰ ਉਹ ਨਿਰਧਾਰਤ ਸਮੇਂ ਵਿੱਚ ਕੋਈ ਵੀ ਸਬੂਤ ਪੇਸ਼ ਨਹੀਂ ਕਰ ਸਕੇ। ਪ੍ਰਧਾਨ ਧਾਮੀ ਅਨੁਸਾਰ ਗਿਆਨੀ ਰਘਬੀਰ ਸਿੰਘ ਨੇ ਆਪਣੇ ਅਹੁਦੇ ‘ਤੇ ਰਹਿੰਦਿਆਂ ਨਿਯਮਾਂ ਅਤੇ ਮਰਿਯਾਦਾ ਦੀ ਘੋਰ ਅਣਦੇਖੀ ਕੀਤੀ ਹੈ।

ਹੈੱਡ ਗ੍ਰੰਥੀ ਵਜੋਂ ਹੋਈ ਛੁੱਟੀ
SGPC ਵੱਲੋਂ ਲਏ ਗਏ ਇਸ ਵੱਡੇ ਐਕਸ਼ਨ ਤਹਿਤ ਗਿਆਨੀ ਰਘਬੀਰ ਸਿੰਘ ਨੂੰ ਹੈੱਡ ਗ੍ਰੰਥੀ ਦੇ ਅਹੁਦੇ ਤੋਂ ਤੁਰੰਤ ਪ੍ਰਭਾਵ ਨਾਲ ਹਟਾ ਦਿੱਤਾ ਗਿਆ ਹੈ। ਇਸ ਫੈਸਲੇ ਨੇ ਸਿੱਖ ਜਗਤ ਅਤੇ ਪੰਥਕ ਹਲਕਿਆਂ ਵਿੱਚ ਵੱਡੀ ਚਰਚਾ ਛੇੜ ਦਿੱਤੀ ਹੈ। ਇਹ ਕਾਰਵਾਈ ਅਜਿਹੇ ਸਮੇਂ ਹੋਈ ਹੈ ਜਦੋਂ ਪਹਿਲਾਂ ਹੀ ਕਈ ਧਾਰਮਿਕ ਮੁੱਦਿਆਂ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਗਿਆਨੀ ਰਘਬੀਰ ਸਿੰਘ ਵਿਰੁੱਧ ਇਸ ਸਖ਼ਤ ਕਾਰਵਾਈ ਨੂੰ SGPC ਦੀ ਅੰਦਰੂਨੀ ਸਿਆਸਤ ਅਤੇ ਅਨੁਸ਼ਾਸਨ ਦੇ ਪੱਖ ਤੋਂ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ।

-(ਬਾਬੂਸ਼ਾਹੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments