ਗਿਆਨੀ ਰਘਬੀਰ ਸਿੰਘ ਦੇ SGPC ‘ਤੇ ਗੰਭੀਰ ਦੋਸ਼, ਘਰ ਦੇ ਸਮਾਨ ਦੀ ਤਲਾਸ਼ੀ ‘ਤੇ ਵਿਰੋਧ
ਉਨ੍ਹਾਂ ਦਾ ਕਹਿਣਾ ਹੈ ਕਿ ਐਸਜੀਪੀਸੀ ਦੇ ਮੁਲਾਜ਼ਮ ਉਨ੍ਹਾਂ ਦੇ ਘਰ ਦੇ ਨਿੱਜੀ ਸਮਾਨ ਦੀ ਤਲਾਸ਼ੀ ਕਰ ਰਹੇ ਹਨ, ਜੋ ਕਿ ਬਿਲਕੁਲ ਗਲਤ ਹੈ।

ਸ੍ਰੀ ਅਮ੍ਰਿਤਸਰ ਸਾਹਿਬ- ਗਿਆਨੀ ਰਘਬੀਰ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ‘ਤੇ ਗੰਭੀਰ ਇਲਜ਼ਾਮ ਲਗਾਏ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਐਸਜੀਪੀਸੀ ਦੇ ਮੁਲਾਜ਼ਮ ਉਨ੍ਹਾਂ ਦੇ ਘਰ ਦੇ ਨਿੱਜੀ ਸਮਾਨ ਦੀ ਤਲਾਸ਼ੀ ਕਰ ਰਹੇ ਹਨ, ਜੋ ਕਿ ਬਿਲਕੁਲ ਗਲਤ ਹੈ।
ਉਨ੍ਹਾਂ ਦੇ ਅਨੁਸਾਰ ਜਦੋਂ ਉਨ੍ਹਾਂ ਦਾ ਘਰੇਲੂ ਸਮਾਨ ਸ਼ਿਫਟ ਕੀਤਾ ਜਾ ਰਿਹਾ ਸੀ, ਉਸ ਵੇਲੇ SGPC ਦੇ ਕਰਮਚਾਰੀਆਂ ਵੱਲੋਂ ਸਮਾਨ ਦੀ ਜਾਂਚ ਕੀਤੀ ਗਈ। ਗਿਆਨੀ ਜੀ ਨੇ ਇਸ ਕਾਰਵਾਈ ਦੀ ਤਿੱਖੀ ਨਿੰਦਾ ਕਰਦੇ ਹੋਏ ਸਵਾਲ ਉਠਾਇਆ ਕਿ ਕਿਸੇ ਦੇ ਨਿੱਜੀ ਸਮਾਨ ਦੀ ਤਲਾਸ਼ੀ ਲੈਣ ਦਾ ਅਧਿਕਾਰ ਕਿਸ ਕੋਲ ਹੈ।
ਇਹ ਮਾਮਲਾ ਉਸ ਵੇਲੇ ਸਾਹਮਣੇ ਆਇਆ ਜਦੋਂ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਘਰ ਖਾਲੀ ਕਰਨ ਲਈ ਕਿਹਾ ਗਿਆ। ਉਨ੍ਹਾਂ ਦਾ ਦੋਸ਼ ਹੈ ਕਿ ਇਸ ਪ੍ਰਕਿਰਿਆ ਦੌਰਾਨ ਉਨ੍ਹਾਂ ਨਾਲ ਜਾਣਬੁਝ ਕੇ ਹਰਾਸਮੈਂਟ ਕੀਤੀ ਜਾ ਰਹੀ ਹੈ।
ਗਿਆਨੀ ਰਘਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਨੂੰ ਆਪਣੇ ਹੀ ਸਮਾਨ ਨੂੰ ਬਾਹਰ ਲਿਜਾਣ ਲਈ ਗੇਟ ਪਾਸ ਮੰਗਿਆ ਜਾ ਰਿਹਾ ਹੈ, ਜੋ ਕਿ ਉਨ੍ਹਾਂ ਦੇ ਅਨੁਸਾਰ ਬੇਇੱਜ਼ਤੀ ਵਾਲੀ ਗੱਲ ਹੈ। ਉਨ੍ਹਾਂ ਨੇ ਇਸ ਸਾਰੇ ਮਾਮਲੇ ਨੂੰ ਨਿੰਦਣਯੋਗ ਕਰਾਰ ਦਿੰਦਿਆਂ ਨਿਆਂ ਦੀ ਮੰਗ ਕੀਤੀ ਹੈ।
-(ਜੀ ਨਿਊਜ, ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


