Image default
About us

ਗੁਰਦੁਆਰਾ ਪ੍ਰਬਧੰਕ ਕਮੇਟੀ ਦੀਆਂ ਚੋਣਾਂ ਲਈ ਨਵਾਂ ਫਾਰਮ ਜਾਰੀ-ਡਿਪਟੀ ਕਮਿਸ਼ਨਰ

ਗੁਰਦੁਆਰਾ ਪ੍ਰਬਧੰਕ ਕਮੇਟੀ ਦੀਆਂ ਚੋਣਾਂ ਲਈ ਨਵਾਂ ਫਾਰਮ ਜਾਰੀ-ਡਿਪਟੀ ਕਮਿਸ਼ਨਰ

 

 

 

Advertisement

-21 ਅਕਤੂਬਰ ਤੋਂ 15 ਨਵੰਬਰ ਤੱਕ ਹੋਵੇਗੀ ਵੋਟਰਾਂ ਦੀ ਰਜਿਸਟ੍ਰੇਸ਼ਨ
ਫ਼ਰੀਦਕੋਟ 20 ਅਕਤੂਬਰ (ਪੰਜਾਬ ਡਾਇਰੀ)- ਚੀਫ ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਗੁਰਦੁਆਰਾ ਬੋਰਡ ਚੋਣ ਹਲਕਿਆਂ ਵਿਚ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਨਵਾਂ ਫਾਰਮ ਜਿਲ੍ਹਾ ਪ੍ਰਸ਼ਾਸ਼ਨ ਦੀ ਵੈਬ ਸਾਈਟ ਤੇ ਜਾਰੀ ਕੀਤਾ ਗਿਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ।

ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਨਿਯੁਕਤ ਸਮੂਹ ਰਿਵਾਈਜ਼ਿੰਗ ਅਥਾਰਟੀ ਅਫ਼ਸਰਾਂ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਇਸ ਸਬੰਧੀ ਪੁਰਾਣੇ ਫਾਰਮ ਨੂੰ ਨਾ ਵਰਤਿਆਂ ਜਾਵੇ ਅਤੇ ਜਿਲ੍ਹਾ ਪ੍ਰਸ਼ਾਸ਼ਨ ਦੀ ਵੈਬ ਸਾਈਟ ਤੇ ਅਪਲੋਡ ਕੀਤੇ ਨਵੇਂ ਫਾਰਮ ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਵੋਟਰ ਸੂਚੀ ਤਿਆਰ ਕਰਦੇ ਸਮੇਂ ਪ੍ਰਾਪਤ ਹੋਏ ਸ਼ਡਿਊਲ ਅਤੇ ਬਾਕੀ ਦੇ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ।

ਉਨ੍ਹਾਂ ਕਿਹਾ ਕਿ ਸਿਰਫ ਉਨ੍ਹਾਂ ਬਿਨੈਕਾਰਾਂ ਤੋਂ ਹੀ ਫਾਰਮ ਪ੍ਰਾਪਤ ਕੀਤੇ ਜਾਣ, ਜੋ ਸਿੱਖ ਗੁਰਦੁਆਰਾ ਬੋਰਡ ਰੂਲਜ਼ 1959 ਦੇ ਰੂਲ 3 ਤਹਿਤ ਫਾਰਮ ਨੰ: 1 ਅਨੁਸਾਰ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਹੋਣ। ਉਨ੍ਹਾਂ ਕਿਹਾ ਕਿ ਫਾਰਮ ਨੰ: 1 ਪ੍ਰਾਪਤ ਕਰਦੇ ਸਮੇਂ ਇਸ ਗੱਲ ਵੱਲ ਖਾਸ ਧਿਆਨ ਦਿੱਤਾ ਜਾਵੇ ਕਿ ਵੋਟਰ ਦੀ ਉਮਰ 21 ਸਾਲ ਤੋਂ ਘੱਟ ਨਾ ਹੋਵੇ। ਉਨ੍ਹਾਂ ਕਿਹਾ ਕਿ ਵੋਟਰ ਸੂਚੀ ਦੀ ਤਿਆਰੀ ਲਈ ਲਗਾਏ ਗਏ ਕਰਮਚਾਰੀਆਂ ਨੂੰ ਸਪੱਸ਼ਟ ਹਦਾਇਤ ਕੀਤੀ ਜਾਵੇ ਕਿ ਬਿਨੈਕਾਰ ਪਾਸੋਂ ਫਾਰਮ ਨਿੱਜੀ ਤੌਰ ’ਤੇ ਹੀ ਪ੍ਰਾਪਤ ਕੀਤੇ ਜਾਣ ਅਤੇ ਬੰਡਲਾਂ ਦੇ ਰੂਪ ਵਿਚ ਫਾਰਮ ਬਿਲਕੁਲ ਨਾ ਪ੍ਰਾਪਤ ਕੀਤੇ ਜਾਣ। ਉਨ੍ਹਾਂ ਕਿਹਾ ਕਿ ਫਾਰਮ ਨੰ-1 ਜ਼ਿਲ੍ਹਾ ਪ੍ਰਸ਼ਾਸਨ ਦੀ ਵੈੱਬਸਾਈਟ faridkot.nic.in ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਪ੍ਰਕਿਰਿਆ ਤਹਿਤ ਸਭ ਤੋਂ ਪਹਿਲਾਂ 21 ਅਕਤੂਬਰ 2023 ਨੂੰ ਵੋਟਰ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ, ਜੋ ਕਿ 15 ਨਵੰਬਰ 2023 ਤੱਕ ਚੱਲੇਗੀ। ਉਨ੍ਹਾਂ ਦੱਸਿਆ ਕਿ 16 ਨਵੰਬਰ 2023 ਤੋਂ 4 ਦਸੰਬਰ 2023 ਤੱਕ ਵੋਟਰ ਸੂਚੀਆਂ ਦੀ ਤਿਆਰੀ ਅਤੇ ਪ੍ਰਿਟਿੰਗ ਹੋਵੇਗੀ। ਇਸ ਤੋਂ ਬਾਅਦ 5 ਦਸੰਬਰ 2023 ਨੂੰ ਵੋਟਰ ਸੂਚੀਆਂ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ ਅਤੇ ਇਸੇ ਹੀ ਦਿਨ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ ਲੈਣ ਸਬੰਧੀ ਚੋਣ ਹਲਕੇ ਅਨੁਸਾਰ ਨਿਯੁਕਤ ਅਧਿਕਾਰੀਆਂ ਦੀ ਸੂਚੀ ਜਾਰੀ ਕੀਤੀ ਜਾਵੇਗੀ।

Advertisement

ਉਨ੍ਹਾਂ ਦੱਸਿਆ ਕਿ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਨ ਦੀ ਆਖਰੀ ਮਿਤੀ 26 ਦਸੰਬਰ 2023 ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 4 ਜਨਵਰੀ 2024 ਤੱਕ ਦਾਅਵਿਆਂ ਅਤੇ ਇਤਰਾਜਾਂ ਦਾ ਸਿੱਖ ਗੁਰਦੁਆਰਾ ਬੋਰਡ ਚੋਣਾਂ, 1959 ਦੇ ਰੂਲ ਨੰਬਰ 10(3) ਅਨੁਸਾਰ ਨਿਪਟਾਰਾ ਕੀਤਾ ਜਾਵੇਗਾ। ਇਸ ਤੋਂ ਬਾਅਦ 15 ਜਨਵਰੀ 2024 ਨੂੰ ਸਪਲੀਮੈਂਟਰੀ ਸੂਚੀਆਂ ਦੀ ਤਿਆਰੀ ਅਤੇ ਪ੍ਰਿਟਿੰਗ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 16 ਜਨਵਰੀ 2024 ਨੂੰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ।

Related posts

Breaking- ਮੁੱਖ ਮੰਤਰੀ ਭਗਵੰਤ ਮਾਨ ਨੇ ਮਿਲਟਰੀ ਲਿਟਰੇਚਰ ਫੈਸਟੀਵਲ ਦੇ ਸਮਾਗਮ ਵਿਚ ਸ਼ਿਰਕਤ ਕੀਤ

punjabdiary

ਫਰੀਦਕੋਟ ਦੇ ਬਰਜਿੰਦਰਾ ਕਾਲਜ ਵਿਖੇ ਚੱਲ ਰਹੀ ਆਪਦਾ ਮਿੱਤਰ ਟ੍ਰੇਨਿੰਗ ਦੋਰਾਨ ਦਿੱਤੀ ਫਾਇਰ ਟੀਮ ਨੇ ਪਰੈਕਟੀਕਲ ਜਾਣਕਾਰੀ

punjabdiary

ਆਬਕਾਰੀ ਵਿਭਾਗ ਕਾਰਜਕੁਸ਼ਲਤਾ ਵਧਾਉਣ ਲਈ ERP ਅਤੇ POS ਸਾਫਟਵੇਅਰ ਅਤੇ ਤਕਨੀਕ ਅਪਣਾਵਾਂਗੇ: ਹਰਪਾਲ ਚੀਮਾ

punjabdiary

Leave a Comment