ਗੁਰਦੁਆਰਾ ਸਾਹਿਬ ‘ਚ ਦੋ ਧਿਰਾਂ ਵਿਚਾਲੇ ਹੋਈ ਲੜਾਈ , ਘਟਨਾ CCTV ‘ਚ ਕੈਦ
ਕਪੂਰਥਲਾ, 24 ਅਪ੍ਰੈਲ (ਪੰਜਾਬ ਡਾਇਰੀ) – ਕਪੂਰਥਲਾ ਦੇ ਅੰਮ੍ਰਿਤਸਰ ਰੋਡ ‘ਤੇ ਸਥਿਤ ਗੁਰਦੁਆਰਾ ਬਾਵਿਆ ਸਾਹਿਬ ਵਿੱਚ ਪਿਛਲੇ ਲੰਬੇ ਸਮੇ ਤੋ ਗੁਰਦੁਆਰਾ ਸਾਹਿਬ ਦੀ ਸੇਵਾ ਨੂੰ ਲੈ ਕੇ ਚੱਲ ਰਹੀ ਤਕਰਾਰ ਬਾਜ਼ੀ ਨੇ ਦੇਖਦੇ ਹੀ ਦੇਖਦੇ ਖੂਨੀ ਝੜਪ ਦਾ ਰੂਪ ਧਾਰ ਲਿਆ।
ਸੋਮਵਾਰ ਨੂੰ ਗੁਰਦੁਆਰਾ ਸਾਹਿਬ ਵਿੱਚ ਦੋ ਨਿਹੰਗ ਜੱਥੇਬੰਦੀਆ ਦੇ ਵਿੱਚ ਹੋਏ ਝਗੜੇ ਵਿੱਚ ਚਾਰ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਜਿੰਨਾ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਜਿਸ ਵਿੱਚ ਇੱਕ ਵਿਅਕਤੀ ਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਅੰਮ੍ਰਿਤਸਰ ਰੈਫਰ ਕੀਤਾ ਗਿਆ ਹੈ।
ਇਹ ਗੁਰਦੁਆਰਾ ਕਪੂਰਥਲਾ ਦੇ ਸ਼ਹਿਰੀ ਖੇਤਰ ਵਿੱਚ ਸਥਿਤ ਹੈ ਅਤੇ ਇਸ ਗੁਰਦੁਆਰਾ ਨੂੰ ਬਾਵਿਆ ਵਾਲਾ ਗੁਰਦੁਆਰਾ ਕਿਹਾ ਜਾਂਦਾ ਹੈ ਅਤੇ ਇਸ ਗੁਰਦੁਆਰੇ ਦੀ ਨਿਜੀ ਪ੍ਰਬੰਧਕੀ ਕਮੇਟੀ ਹੈ। ਇਹ ਸਾਰੀ ਘਟਨਾ ਦੀ ਸੂਚਨਾ ਇਲਾਕੇ ਵਿਚ ਅੱਗ ਵਾਂਗ ਫੈਲ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਐਸ ਪੀ ਡੀ ਹਰਵਿੰਦਰ ਸਿੰਘ ਡੱਲੀ, ਡੀ ਐਸ ਪੀ ਮਨਿੰਦਰ ਪਾਲ ਸਿੰਘ ਅਤੇ ਐਸ ਐਚ ੳ ਸਿਟੀ ਪਲਵਿੰਦਰ ਸਿੰਘ ਮੋਕੇ ਤੇ ਪਹੁੰਂਚੇ ਅਤੇ ਜਾਂਚ ਸ਼ੂਰੁ ਕਰ ਦਿੱਤੀ। ਐਸ ਪੀ ਡੀ ਹਰਵਿੰਦਰ ਸਿੰਘ ਡੱਲੀ ਨੇ ਕਿਹਾ ਕਿ ਪੁਲਿਸ ਵੱਲੋ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇੇ ਜਾਂਚ ਦੋਰਾਨ ਜੋ ਵੀ ਦੋਸ਼ੀ ਪਾਇਆ ਪਾਇਆ ਗਿਆ ਉਸ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।