Image default
ਅਪਰਾਧ ਤਾਜਾ ਖਬਰਾਂ

ਗੁਰਪਤਵੰਤ ਸਿੰਘ ਪੰਨੂ ਨੇ ਪੰਜਾਬੀ ਗਾਇਕਾਂ ਨੂੰ ਲਿਖੀ ‘ਮੌਤ ਦੀ ਚਿੱਠੀ’, ਮੂਸੇਵਾਲਾ ਵਾਂਗ ਨਤੀਜੇ ਭੁਗਤਣ ਦੀ ਦਿੱਤੀ ਧਮਕੀ

ਚੰਡੀਗੜ , 30 ਮਈ – ( ਪੰਜਾਬ ਡਾਇਰੀ ) ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਕੁਝ ਘੰਟੇ ਬਾਅਦ ਖਾਲਿਸਤਾਨੀ ਅੱਤਵਾਦੀ ਸੰਗਠਨ ਸਿੱਖਸ ਫਾਰ ਜਸਟਿਸ (SFJ) ਨੇ ਧਮਕੀ ਪੱਤਰ ਜਾਰੀ ਕੀਤਾ ਹੈ। SFJ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਪੰਜਾਬੀ ਗਾਇਕਾਂ ਨੂੰ ਧਮਕੀ ਦਿੱਤੀ ਹੈ ਅਤੇ ਉਨ੍ਹਾਂ ਨੂੰ ‘ਖਾਲਿਸਤਾਨੀ ਲਹਿਰ’ ਦਾ ਸਮਰਥਨ ਕਰਨ ਲਈ ਕਿਹਾ ਹੈ। ਪੰਨੂ ਨੇ ਅਜਿਹਾ ਨਾ ਕਰਨ ‘ਤੇ ਸਿੱਧੂ ਮੂਸੇਵਾਲਾ ਵਾਂਗ ਨਤੀਜੇ ਭੁਗਤਣ ਦੀ ਧਮਕੀ ਦਿੱਤੀ ਹੈ।
ਮੂਸੇਵਾਲਾ ਦੇ ਕਤਲ ਦਾ ਜ਼ਿਕਰ ਕਰਦਿਆਂ ਪੰਨੂੰ ਨੇ ਧਮਕੀ ਭਰੇ ਪੱਤਰ ਵਿੱਚ ਪੰਜਾਬੀ ਗਾਇਕਾਂ ਨੂੰ ਕਿਹਾ ਹੈ, ‘ਮੌਤ ਨੇੜੇ ਹੈ, ਇਸ ਲਈ ਹੁਣ ਖਾਲਿਸਤਾਨ ਰੈਫਰੈਂਡਮ ਦਾ ਸਮਰਥਨ ਕਰਨ ਦਾ ਸਮਾਂ ਹੈ। ਹੁਣ ਸਮਾਂ ਆ ਗਿਆ ਹੈ ਕਿ ਪੰਜਾਬ ਨੂੰ ਭਾਰਤ ਤੋਂ ਆਜ਼ਾਦ ਕਰਵਾਉਣ ਲਈ ਖਾਲਿਸਤਾਨ ਦੇ ਹੱਕ ਵਿੱਚ ਹਮਾਇਤ ਕੀਤੀ ਜਾਵੇ।”
ਕੈਨੇਡੀਅਨ ਗੈਂਗਸਟਰ ਸਤਿੰਦਰ ਸਿੰਘ ਉਰਫ ਗੋਲਡੀ ਬਰਾੜ ਨੇ ਮੂਸੇਵਾਲਾ ਦੇ ਕਤਲ ਤੋਂ ਕੁਝ ਘੰਟੇ ਬਾਅਦ ਹੀ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। ਸੋਸ਼ਲ ਮੀਡੀਆ ‘ਤੇ ਇਕ ਬਿਆਨ ਜਾਰੀ ਕਰਦਿਆਂ ਬਰਾੜ ਨੇ ਕਬੂਲ ਕੀਤਾ ਸੀ ਕਿ ਉਹ ਸਚਿਨ ਬਿਸ਼ਨੋਈ ਅਤੇ ਲਾਰੈਂਸ ਬਿਸ਼ਨੋਈ ਗਰੁੱਪ ਨਾਲ ਮਿਲ ਕੇ ਇਸ ਕਤਲ ਲਈ ਜ਼ਿੰਮੇਵਾਰ ਸੀ। ਇਸ ਦੇ ਨਾਲ ਹੀ ਰਿਪੋਰਟ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਮਾਨਸਾ ਪੁਲਿਸ ਨੇ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਬਿਸ਼ਨੋਈ ਗੈਂਗ ਦੇ ਦੋ ਸਾਥੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਗਾਇਕ ਦੀ ਸਾਬਕਾ ਮੈਨੇਜਰ ਸ਼ਗੁਨ ਪ੍ਰੀਤ ਵੀ ਸ਼ੱਕ ਦੇ ਘੇਰੇ ਵਿੱਚ ਹੈ ਕਿਉਂਕਿ ਵਿੱਕੀ ਮਿੱਡੂਖੇੜਾ ਦੇ ਕਤਲ ਵਿੱਚ ਉਸ ਦਾ ਨਾਂ ਵੀ ਸਾਹਮਣੇ ਆਇਆ ਸੀ।

Related posts

Breaking- ਰਾਜਾ ਵੜਿੰਗ ਨੇ ਕਿਹਾ ਕਿ ਲੋਕਾਂ ਦਾ ਉਤਸ਼ਾਹ ਗਵਾਹੀ ਭਰਦਾ ਹੈ ਕਿ ਹਿਮਾਚਲ ਵਿਚ ਕਾਂਗਰਸ ਦੀ ਸਰਕਾਰ ਬਣੇਗੀ

punjabdiary

Breaking- ਵਿਜੀਲੈਂਸ ਨੇ ਰਿਸ਼ਵਤ ਲੈਂਦੇ ਹੋਏ ਪਟਵਾਰੀ ਨੂੰ ਰੰਗੀ ਹੱਥ ਫੜ੍ਹਿਆ

punjabdiary

4 ਲੱਖ ਫਰਜ਼ੀ ਵਿਦਿਆਰਥੀਆਂ ਦੀ ਸਕੂਲਾਂ ‘ਚ ਐਂਟਰੀ, CBI ਦਰਜ ਕੀਤੀ FIR, ਕਿਹੜਾ ਵਿਭਾਗ ਕਰ ਰਿਹਾ ਸੀ ਘੁਟਾਲਾ

punjabdiary

Leave a Comment