Tuesday, August 11, 2026
Google search engine
Homeਤਾਜ਼ਾ ਖਬਰਗੁਰਬਾਣੀ ਪ੍ਰਸਾਰਨ ਵਿਵਾਦ ’ਤੇ ਜਥੇਦਾਰ ਗੜਗੱਜ ਦਾ ਸਖ਼ਤ ਰੁਖ, ਚੈਨਲਾਂ ਲਈ ਸਾਫ਼...

ਗੁਰਬਾਣੀ ਪ੍ਰਸਾਰਨ ਵਿਵਾਦ ’ਤੇ ਜਥੇਦਾਰ ਗੜਗੱਜ ਦਾ ਸਖ਼ਤ ਰੁਖ, ਚੈਨਲਾਂ ਲਈ ਸਾਫ਼ ਕਰ ਦਿੱਤੇ ਨਿਯਮ

ਗੁਰਬਾਣੀ ਪ੍ਰਸਾਰਨ ਵਿਵਾਦ ’ਤੇ ਜਥੇਦਾਰ ਗੜਗੱਜ ਦਾ ਸਖ਼ਤ ਰੁਖ, ਚੈਨਲਾਂ ਲਈ ਸਾਫ਼ ਕਰ ਦਿੱਤੇ ਨਿਯਮ

ਜਥੇਦਾਰ ਗੜਗੱਜ ਨੇ ਕਿਹਾ ਕਿ ਗੁਰਬਾਣੀ ਸਮੁੱਚੀ ਮਨੁੱਖਤਾ ਲਈ ਸਾਂਝੀ ਹੈ, ਪਰ ਇਸ ਦੇ ਪ੍ਰਸਾਰਨ ਨਾਲ ਸਬੰਧਤ ਪ੍ਰਬੰਧ, ਸਿੱਖ ਮਰਿਆਦਾ ਅਤੇ ਪਵਿੱਤਰਤਾ ਨੂੰ ਕਾਇਮ ਰੱਖਣ ਦੀ ਜ਼ਿੰਮੇਵਾਰੀ SGPC ਦੀ ਹੈ।

ਸ੍ਰੀ ਅਮ੍ਰਿਤਸਰ ਸਾਹਿਬ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਲਾਈਵ ਪ੍ਰਸਾਰਨ ਨੂੰ ਲੈ ਕੇ ਚੱਲ ਰਹੇ ਵਿਵਾਦ ਬਾਰੇ ਆਪਣਾ ਪੱਖ ਸਪੱਸ਼ਟ ਕੀਤਾ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਦੇ ਪ੍ਰਸਾਰਨ ਨਾਲ ਜੁੜੇ ਪ੍ਰਬੰਧ ਅਤੇ ਫ਼ੈਸਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਅਧਿਕਾਰ ਖੇਤਰ ਵਿੱਚ ਆਉਂਦੇ ਹਨ।

ਜਥੇਦਾਰ ਗੜਗੱਜ ਨੇ ਕਿਹਾ ਕਿ ਗੁਰਬਾਣੀ ਸਮੁੱਚੀ ਮਨੁੱਖਤਾ ਲਈ ਸਾਂਝੀ ਹੈ, ਪਰ ਇਸ ਦੇ ਪ੍ਰਸਾਰਨ ਨਾਲ ਸਬੰਧਤ ਪ੍ਰਬੰਧ, ਸਿੱਖ ਮਰਿਆਦਾ ਅਤੇ ਪਵਿੱਤਰਤਾ ਨੂੰ ਕਾਇਮ ਰੱਖਣ ਦੀ ਜ਼ਿੰਮੇਵਾਰੀ SGPC ਦੀ ਹੈ। ਉਨ੍ਹਾਂ ਅਨੁਸਾਰ ਕੋਈ ਵੀ ਚੈਨਲ ਜਾਂ ਸੰਸਥਾ ਆਪਣੀ ਮਰਜ਼ੀ ਨਾਲ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਨ ਨਹੀਂ ਕਰ ਸਕਦੀ।

ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕੋਈ ਸੰਸਥਾ ਜਾਂ ਚੈਨਲ ਗੁਰਬਾਣੀ ਦਾ ਪ੍ਰਸਾਰਨ ਕਰਨਾ ਚਾਹੁੰਦਾ ਹੈ ਤਾਂ ਉਸ ਨੂੰ SGPC ਤੋਂ ਲੋੜੀਂਦੀ ਮਨਜ਼ੂਰੀ ਹਾਸਲ ਕਰਨੀ ਹੋਵੇਗੀ। ਬਿਨਾਂ ਇਜਾਜ਼ਤ ਦੇ ਪ੍ਰਸਾਰਨ ਕਰਨਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਨਿਯਮਾਂ ਅਤੇ ਸੰਸਥਾਗਤ ਅਧਿਕਾਰਾਂ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ।

SGPC ਦੇ ਆਪਣੇ ਚੈਨਲ ਨੂੰ ਲੈ ਕੇ ਵੀ ਜਥੇਦਾਰ ਨੇ ਦਿੱਤੀ ਜਾਣਕਾਰੀ

ਗੁਰਬਾਣੀ ਦੇ ਪ੍ਰਸਾਰਨ ਲਈ SGPC ਵੱਲੋਂ ਆਪਣੇ ਅਧਿਕਾਰਤ ਚੈਨਲ ਦੀ ਸ਼ੁਰੂਆਤ ਕਰਨ ਦੇ ਮੁੱਦੇ ’ਤੇ ਵੀ ਜਥੇਦਾਰ ਗੜਗੱਜ ਨੇ ਗੱਲ ਕੀਤੀ। ਉਨ੍ਹਾਂ ਦੱਸਿਆ ਕਿ ਚੈਨਲ ਸਬੰਧੀ ਮਨਜ਼ੂਰੀ ਦਾ ਮਾਮਲਾ ਕੇਂਦਰ ਸਰਕਾਰ ਕੋਲ ਭੇਜਿਆ ਗਿਆ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਵਿੱਚ ਜਲਦ ਫ਼ੈਸਲਾ ਲਿਆ ਜਾਵੇ, ਤਾਂ ਜੋ ਅਗਲੀ ਕਾਰਵਾਈ ਕੀਤੀ ਜਾ ਸਕੇ।

ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵੀ ਉਠਾਇਆ

ਇਸ ਦੌਰਾਨ ਜਥੇਦਾਰ ਗੜਗੱਜ ਨੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਉਨ੍ਹਾਂ ਨੂੰ ਪਰੋਲ ਦੇਣ ਦੇ ਮਾਮਲੇ ’ਤੇ ਵੀ ਆਪਣੀ ਗੱਲ ਰੱਖੀ। ਉਨ੍ਹਾਂ ਭਾਈ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਜ਼ੁਰਗ ਮਾਤਾ ਨਾਲ ਮੁਲਾਕਾਤ ਲਈ ਪਰੋਲ ਦੇਣ ਦੀ ਮੰਗ ਕੀਤੀ।

ਉਨ੍ਹਾਂ ਕਿਹਾ ਕਿ ਇੱਕ ਪੁੱਤਰ ਦਾ ਆਪਣੀ ਮਾਂ ਨੂੰ ਮਿਲਣਾ ਮਨੁੱਖੀ ਪੱਖੋਂ ਬਹੁਤ ਮਹੱਤਵਪੂਰਨ ਹੈ। ਜਥੇਦਾਰ ਨੇ ਬੰਦੀ ਸਿੰਘਾਂ ਨਾਲ ਜੁੜੇ ਮਾਮਲਿਆਂ ਵਿੱਚ ਸਰਕਾਰਾਂ ਦੀ ਨੀਤੀ ’ਤੇ ਵੀ ਸਵਾਲ ਖੜ੍ਹੇ ਕੀਤੇ ਅਤੇ ਕਿਹਾ ਕਿ ਸਾਰੇ ਮਾਮਲਿਆਂ ਵਿੱਚ ਇਕਸਾਰ ਰਵੱਈਆ ਅਪਣਾਇਆ ਜਾਣਾ ਚਾਹੀਦਾ ਹੈ।

ਅੰਤ ਵਿੱਚ ਉਨ੍ਹਾਂ ਸਮੁੱਚੇ ਸਿੱਖ ਪੰਥ ਨੂੰ ਨਿਸ਼ਾਨ ਸਾਹਿਬ ਦੀ ਅਗਵਾਈ ਹੇਠ ਇਕਜੁੱਟ ਹੋ ਕੇ ਪੰਥ ਦੀ ਚੜ੍ਹਦੀ ਕਲਾ ਲਈ ਕੰਮ ਕਰਨ ਦੀ ਅਪੀਲ ਕੀਤੀ।

-(ਪੀਟੀਸੀ ਨਿਊਜ)

ਨੋਟਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀਤੇ ਪੜ੍ਹੋ ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ਤੇ ਜਾ ਕੇ ਪੜ੍ਹੋ

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments