Friday, June 12, 2026
Google search engine
Homeਅਪਰਾਧਗੁਰੂ ਰੰਧਾਵਾ ਦੇ ਦਿੱਲੀ ਸਥਿਤ ਜਿੰਮ ‘ਤੇ ਫਾਇਰਿੰਗ, ਲਾਰੈਂਸ ਬਿਸ਼ਨੋਈ ਗੈਂਗ ਨਾਲ...

ਗੁਰੂ ਰੰਧਾਵਾ ਦੇ ਦਿੱਲੀ ਸਥਿਤ ਜਿੰਮ ‘ਤੇ ਫਾਇਰਿੰਗ, ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਵਿਅਕਤੀ ਨੇ ਲਈ ਜ਼ਿੰਮੇਵਾਰੀ

ਇਸ ਦੌਰਾਨ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਦੱਸੇ ਜਾਂਦੇ ਅਨਿਲ ਪੰਡਿਤ ਯੂਐਸਏ ਨੇ ਆਡੀਓ ਮੈਸੇਜ ਅਤੇ ਸੋਸ਼ਲ ਮੀਡੀਆ ਪੋਸਟ ਰਾਹੀਂ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ।

ਚੰਡੀਗੜ੍ਹ
ਪੰਜਾਬੀ ਗਾਇਕ ਗੁਰੂ ਰੰਧਾਵਾ ਇੱਕ ਵਾਰ ਫਿਰ ਚਰਚਾ ਵਿੱਚ ਹਨ, ਪਰ ਇਸ ਵਾਰ ਕਾਰਨ ਉਨ੍ਹਾਂ ਦਾ ਗਾਣਾ ਨਹੀਂ ਸਗੋਂ ਉਨ੍ਹਾਂ ਦੇ ਜਿੰਮ ‘ਤੇ ਹੋਈ ਗੋਲੀਬਾਰੀ ਹੈ। ਬੁੱਧਵਾਰ ਦੇਰ ਰਾਤ ਦਿੱਲੀ ਦੇ ਪੱਛਮੀ ਵਿਹਾਰ ਇਲਾਕੇ ਵਿੱਚ ਸਥਿਤ ਉਨ੍ਹਾਂ ਦੇ ‘24HS ਫਿਟਨੈਸ’ ਜਿੰਮ ਨੂੰ ਨਿਸ਼ਾਨਾ ਬਣਾਇਆ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਇਸ ਦੌਰਾਨ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਦੱਸੇ ਜਾਂਦੇ ਅਨਿਲ ਪੰਡਿਤ ਯੂਐਸਏ ਨੇ ਆਡੀਓ ਮੈਸੇਜ ਅਤੇ ਸੋਸ਼ਲ ਮੀਡੀਆ ਪੋਸਟ ਰਾਹੀਂ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ।

ਹਮਲੇ ਵੇਲੇ ਗੁਰੂ ਰੰਧਾਵਾ ਜਿੰਮ ਵਿੱਚ ਮੌਜੂਦ ਨਹੀਂ ਸਨ। ਅਨਿਲ ਪੰਡਿਤ ਨੇ ਦਾਅਵਾ ਕੀਤਾ ਕਿ ਗੁਰੂ ਰੰਧਾਵਾ ਦੇ ਸਲਮਾਨ ਖਾਨ ਨਾਲ ਕਰੀਬੀ ਸੰਬੰਧ ਹੋਣ ਕਾਰਨ ਜਿੰਮ ਨੂੰ ਨਿਸ਼ਾਨਾ ਬਣਾਇਆ ਗਿਆ। ਇਸ ਤੋਂ ਪਹਿਲਾਂ ਵੀ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਸਲਮਾਨ ਖਾਨ ਨਾਲ ਜੁੜੇ ਲੋਕਾਂ ਨੂੰ ਧਮਕੀਆਂ ਦੇਣ ਅਤੇ ਕੁਝ ਮਾਮਲਿਆਂ ਵਿੱਚ ਗੋਲੀਬਾਰੀ ਕਰਨ ਦੇ ਦਾਅਵੇ ਸਾਹਮਣੇ ਆ ਚੁੱਕੇ ਹਨ।

ਸੋਸ਼ਲ ਮੀਡੀਆ ‘ਤੇ ਪੋਸਟ ਵਾਇਰਲ
ਹਾਲ ਹੀ ‘ਚ, ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਅਨਿਲ ਪੰਡਿਤ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਕੀਤੀ। ਇਸ ‘ਚ ਲਿਖਿਆ ਸੀ ਕਿ ਗੁਰੂ ਰੰਧਾਵਾ ਦੇ ਜਿੰਮ (24 ਐਚਐਸ ਫਿਟਨੈਸ ਦਿੱਲੀ) ‘ਤੇ ਗੋਲੀਬਾਰੀ ਮੇਰੇ ਅਨਿਲ ਪੰਡਿਤ ਯੂਐਸਏ ਤੇ ਲਾਰੈਂਸ ਬਿਸ਼ਨੋਈ ਗੈਂਗ ਦੁਆਰਾ ਕੀਤੀ ਗਈ ਸੀ। ਉਹ ਸਲਮਾਨ ਖਾਨ ਦੇ ਜ਼ਿਆਦਾ ਹੀ ਕਰੀਬ ਹੋ ਰਿਹਾ ਸੀ। ਅਸੀਂ ਪਹਿਲਾਂ ਉਸ ਨੂੰ ਚੇਤਾਵਨੀ ਦਿੱਤੀ ਸੀ ਕਿ ਉਹ ਉਸ ਤੋਂ ਦੂਰ ਰਹੇ, ਕਿਉਂਕਿ ਉਹ ਸਾਡਾ ਦੁਸ਼ਮਣ ਹੈ। ਪਰ ਉਸ ਨੂੰ ਸੁਨੇਹਾ ਨਹੀਂ ਮਿਲਿਆ ਤੇ ਸਾਡੇ ਸਾਰੇ ਦੁਸ਼ਮਣਾਂ ਲਈ ਭਾਵੇਂ ਉਹ ਦੁਨੀਆ ਦੇ ਕਿਸੇ ਵੀ ਕੋਨੇ ‘ਚ ਲੁਕੇ ਹੋਣ, ਅਸੀਂ ਜਲਦੀ ਹੀ ਉਨ੍ਹਾਂ ਨੂੰ ਮਿਲਾਂਗੇ। ਨਾਲ ਹੀ ਇੱਕ ਹੋਰ ਨੋਟ ‘ਚ ਅੱਗੇ ਕਿਹਾ ਗਿਆ ਹੈ “ਤੇ ਦੇਸ਼ ਦੇ ਵਿਰੁੱਧ ਸਾਜ਼ਿਸ਼ ਰਚ ਰਹੇ ਉਨ੍ਹਾਂ ਸਾਰੇ ਗੱਦਾਰਾਂ ਲਈ, ਦੁਨੀਆ ‘ਚ ਕਿਤੇ ਵੀ ਲੁਕ ਜਾਓ, ਅਸੀਂ ਤੁਹਾਨੂੰ ਉੱਥੇ ਹੀ ਮਾਰ ਦੇਵਾਂਗੇ।” ਪੰਜਾਬ ਡਾਇਰੀ ਇਸ ਪੋਸਟ ਦੀ ਪੁਸ਼ਟੀ ਨਹੀਂ ਕਰਦਾ।

ਪੁਲਿਸ ਵੱਲੋਂ ਜਾਂਚ ਜਾਰੀ
ਪੁਲਿਸ ਅਧਿਕਾਰੀ ਇਸ ਮਾਮਲੇ ਵਿੱਚ ਜਿੰਮ ਦੇ ਮਾਲਕ ਅਤੇ ਹੋਰ ਸਬੰਧਤ ਲੋਕਾਂ ਨਾਲ ਪੁੱਛਗਿੱਛ ਕਰ ਰਹੇ ਹਨ। ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ ਅਤੇ ਹਮਲੇ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ।

ਸਲਮਾਨ ਖਾਨ ਨੂੰ ਲੈ ਕੇ ਪਹਿਲਾਂ ਵੀ ਮਿਲ ਚੁੱਕੀਆਂ ਧਮਕੀਆਂ
ਕਾਲੇ ਹਿਰਨ ਸ਼ਿਕਾਰ ਮਾਮਲੇ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਲੰਬੇ ਸਮੇਂ ਤੋਂ ਸਲਮਾਨ ਖਾਨ ਨੂੰ ਨਿਸ਼ਾਨਾ ਬਣਾਉਣ ਦੀਆਂ ਗੱਲਾਂ ਕਰਦਾ ਆ ਰਿਹਾ ਹੈ। ਅਦਾਕਾਰ ਨੂੰ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ ਅਤੇ ਉਨ੍ਹਾਂ ਦੇ ਘਰ ਦੇ ਬਾਹਰ ਗੋਲੀਬਾਰੀ ਦੀ ਘਟਨਾ ਵੀ ਹੋਈ ਸੀ, ਜਿਸ ਮਗਰੋਂ ਉਨ੍ਹਾਂ ਦੀ ਸੁਰੱਖਿਆ ਹੋਰ ਵਧਾ ਦਿੱਤੀ ਗਈ ਸੀ। ਹੁਣ ਗੁਰੂ ਰੰਧਾਵਾ ਦੇ ਜਿੰਮ ‘ਤੇ ਹੋਈ ਫਾਇਰਿੰਗ ਨੂੰ ਵੀ ਇਸੇ ਕੜੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

-(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments