Tuesday, October 20, 2026
Google search engine
Homeਰਾਜਨੀਤੀਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਅਮਿਤ ਸ਼ਾਹ ਦੀ ਮੁਲਾਕਾਤ, 3 ਮਹੀਨਿਆਂ ਅੰਦਰ...

ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਅਮਿਤ ਸ਼ਾਹ ਦੀ ਮੁਲਾਕਾਤ, 3 ਮਹੀਨਿਆਂ ਅੰਦਰ ਇਨਸਾਫ਼ ਦਾ ਭਰੋਸਾ

ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਅਮਿਤ ਸ਼ਾਹ ਦੀ ਮੁਲਾਕਾਤ, 3 ਮਹੀਨਿਆਂ ਅੰਦਰ ਇਨਸਾਫ਼ ਦਾ ਭਰੋਸਾ

ਪਰਿਵਾਰ ਨੇ ਸੀਬੀਆਈ ਜਾਂਚ ਦੀ ਮੰਗ ਦੁਹਰਾਈ, ਗੁਲਜ਼ਾਰ ਸਿੰਘ ਦੇ ਭੋਗ ਸਮਾਗਮ ਵਿੱਚ ਸ਼ਾਮਲ ਹੋਣ ਦਾ ਵੀ ਦਿੱਤਾ ਭਰੋਸਾ

ਸੰਗਰੂਰ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮੰਗਲਵਾਰ ਨੂੰ ਦਿੜ੍ਹਬਾ ਨੇੜਲੇ ਪਿੰਡ ਤੂਰਬੰਜਾਰਾ ਵਿਖੇ ਮ੍ਰਿਤਕ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਮਿਲਣ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਘਟਨਾ ਸਬੰਧੀ ਪੂਰੀ ਜਾਣਕਾਰੀ ਹਾਸਲ ਕੀਤੀ। ਪਰਿਵਾਰ ਮੁਤਾਬਕ, ਅਮਿਤ ਸ਼ਾਹ ਨੇ ਭਰੋਸਾ ਦਿੱਤਾ ਕਿ ਅਗਲੇ ਦੋ ਤੋਂ ਤਿੰਨ ਮਹੀਨਿਆਂ ਅੰਦਰ ਇਨਸਾਫ਼ ਦਿਵਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਇਨਸਾਫ਼ ਮਿਲਣ ਤੋਂ ਬਾਅਦ ਉਹ ਗੁਲਜ਼ਾਰ ਸਿੰਘ ਦੀ ਆਤਮਿਕ ਸ਼ਾਂਤੀ ਲਈ ਹੋਣ ਵਾਲੇ ਭੋਗ ਸਮਾਗਮ ਵਿੱਚ ਖ਼ੁਦ ਸ਼ਾਮਲ ਹੋਣਗੇ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਨੇ ਉਨ੍ਹਾਂ ਨਾਲ ਲਗਭਗ 20 ਮਿੰਟ ਤੱਕ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਘਟਨਾ ਨਾਲ ਜੁੜੇ ਵੱਖ-ਵੱਖ ਪਹਿਲੂਆਂ ਬਾਰੇ ਪੁੱਛਿਆ ਅਤੇ ਪਰਿਵਾਰ ਦੀਆਂ ਮੰਗਾਂ ਵੀ ਸੁਣੀਆਂ। ਮੁਲਾਕਾਤ ਮਗਰੋਂ ਪਰਿਵਾਰ ਨੇ ਕਿਹਾ ਕਿ ਅਮਿਤ ਸ਼ਾਹ ਨੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਸਬੰਧੀ ਭਰੋਸਾ ਦਿੱਤਾ ਹੈ, ਪਰ ਹੁਣ ਉਨ੍ਹਾਂ ਨੂੰ ਜਾਂਚ ਅਤੇ ਕਾਰਵਾਈ ਦੇ ਨਤੀਜਿਆਂ ਦੀ ਉਡੀਕ ਹੈ।

ਪੰਜਾਬ ਸਰਕਾਰ ਦੀ ਜਾਂਚ ’ਤੇ ਭਰੋਸਾ ਨਹੀਂ, ਸੀਬੀਆਈ ਜਾਂਚ ਦੀ ਮੰਗ

ਗੁਲਜ਼ਾਰ ਸਿੰਘ ਦੇ ਪਰਿਵਾਰ ਨੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਸਰਕਾਰ ਦੀ ਜਾਂਚ ’ਤੇ ਭਰੋਸਾ ਨਹੀਂ ਹੈ। ਇਸ ਲਈ ਉਹ ਚਾਹੁੰਦੇ ਹਨ ਕਿ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਸੌਂਪੀ ਜਾਵੇ, ਤਾਂ ਜੋ ਸਾਰੇ ਪਹਿਲੂਆਂ ਦੀ ਨਿਰਪੱਖਤਾ ਨਾਲ ਜਾਂਚ ਹੋ ਸਕੇ ਅਤੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਸਕੇ।

ਕਥਿਤ ਤੌਰ ’ਤੇ ਨਾਮਜ਼ਦ ਮੰਤਰੀ ਖ਼ਿਲਾਫ਼ ਕਾਰਵਾਈ ਦੀ ਮੰਗ

ਗੁਲਜ਼ਾਰ ਸਿੰਘ ਦੀ ਪਤਨੀ ਪਾਲ ਕੌਰ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਅਮਿਤ ਸ਼ਾਹ ਕੋਲ ਮਾਮਲੇ ਵਿੱਚ ਕਥਿਤ ਤੌਰ ’ਤੇ ਸ਼ਾਮਲ ਮੰਤਰੀ ਵਿਰੁੱਧ ਕੇਸ ਦਰਜ ਕਰਕੇ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਵੀ ਦੁਹਰਾਈ। ਪਰਿਵਾਰ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਉਨ੍ਹਾਂ ਦੀਆਂ ਮੰਗਾਂ ’ਤੇ ਠੋਸ ਕਦਮ ਚੁੱਕੇ ਜਾਣੇ ਚਾਹੀਦੇ ਹਨ।

ਇਨਸਾਫ਼ ਦੀ ਉਡੀਕ ਵਿੱਚ ਪਰਿਵਾਰ, ਅਸਥੀਆਂ ਵੀ ਨਹੀਂ ਕੀਤੀਆਂ ਜਲ ਪ੍ਰਵਾਹ

ਇਸ ਮਾਮਲੇ ਵਿੱਚ ਪਰਿਵਾਰ ਦੀ ਮੰਗ ਅਤੇ ਇਨਸਾਫ਼ ਦੀ ਉਡੀਕ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਉਨ੍ਹਾਂ ਨੇ ਹਾਲੇ ਤੱਕ ਗੁਲਜ਼ਾਰ ਸਿੰਘ ਦੀਆਂ ਅਸਥੀਆਂ ਜਲ ਪ੍ਰਵਾਹ ਨਹੀਂ ਕੀਤੀਆਂ। ਇਸ ਤੋਂ ਇਲਾਵਾ, ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਭੋਗ ਸਮਾਗਮ ਵੀ ਨਹੀਂ ਕਰਵਾਇਆ ਗਿਆ। ਪਰਿਵਾਰ ਆਪਣੀਆਂ ਮੰਗਾਂ ’ਤੇ ਕਾਇਮ ਹੈ ਅਤੇ ਮਾਮਲੇ ਦੀ ਨਿਰਪੱਖ ਜਾਂਚ ਦੇ ਨਾਲ-ਨਾਲ ਠੋਸ ਕਾਰਵਾਈ ਦੀ ਉਮੀਦ ਕਰ ਰਿਹਾ ਹੈ।

ਅਮਿਤ ਸ਼ਾਹ ਵੱਲੋਂ ਦੋ ਤੋਂ ਤਿੰਨ ਮਹੀਨਿਆਂ ਅੰਦਰ ਇਨਸਾਫ਼ ਦਿਵਾਉਣ ਦੇ ਭਰੋਸੇ ਤੋਂ ਬਾਅਦ ਹੁਣ ਸਭ ਦੀਆਂ ਨਜ਼ਰਾਂ ਅਗਲੀ ਕਾਰਵਾਈ ’ਤੇ ਟਿਕੀਆਂ ਹੋਈਆਂ ਹਨ। ਪਰਿਵਾਰ ਨੂੰ ਉਮੀਦ ਹੈ ਕਿ ਮਾਮਲੇ ਦੀ ਜਾਂਚ ਨਿਰਪੱਖ ਢੰਗ ਨਾਲ ਹੋਵੇਗੀ ਅਤੇ ਉਨ੍ਹਾਂ ਨੂੰ ਇਨਸਾਫ਼ ਮਿਲੇਗਾ।

-(ਪੰਜਾਬੀ ਜਾਗਰਣ)

ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments