Image default
ਤਾਜਾ ਖਬਰਾਂ

ਗੁਲਾਬੀ ਸੁੰਡੀ ਦੀ ਰੋਕਥਾਮ ਸੰਬੰਧੀ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ

ਗੁਲਾਬੀ ਸੁੰਡੀ ਦੀ ਰੋਕਥਾਮ ਸੰਬੰਧੀ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ
ਛਿਟੀਆਂ ਤੇ ਅੱਧ ਖਿੜੇ ਟਿੰਡਿਆਂ ਵਿੱਚ ਪਈ ਸੁੰਡੀ ਨੂੰ ਖਤਮ ਕਰਨ ਲਈ ਇਹ ਢੁੱਕਵਾਂ ਸਮਾਂ- ਡਾ. ਕਰਨਜੀਤ ਸਿੰਘ ਗਿੱਲ ਫ਼ਰੀਦਕੋਟ, 22 ਮਾਰਚ (ਗੁਰਮੀਤ ਸਿੰਘ ਬਰਾੜ) ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਰੀਦਕੋਟ ਵੱਲੋਂ ਆਉਣ ਵਾਲੀ ਨਰਮੇ ਦੀ ਫ਼ਸਲ ਨੂੰ ਕਾਮਯਾਬ ਕਰਨ ਲਈ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ ਜਿਸ ਵਿੱਚ ਗੁਲਾਬੀ ਸੁੰਡੀ ਦੇ ਸੰਭਾਵੀ ਹਮਲੇ ਦੀ ਰੋਕਥਾਮ ਸਬੰਧੀ ਚਲਾਈ ਜਾ ਰਹੀ ਮੁਹਿੰਮ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਨੇ ਦੱਸਿਆ ਕਿ ਖੇਤਾਂ ਵਿੱਚ ਪਈਆਂ ਛਿਟੀਆਂ ਤੇ ਉਨ੍ਹਾਂ ਵਿੱਚ ਅੱਧ ਖਿੜੇ ਟਿੰਡਿਆਂ ਵਿੱਚ ਪਈ ਸੁੰਡੀ ਨੂੰ ਖਤਮ ਕਰਨ ਲਈ ਇਹ ਢੁੱਕਵਾਂ ਸਮਾਂ ਹੈ। ਉਨ੍ਹਾਂ ਕਿਸਾਨਾਂ ਨੂੰ ਪਿੰਡ ਪੱਧਰ ਤੇ ਇਕੱਠੇ ਹੋ ਕੇ ਛਿਟੀਆਂ ਦੇ ਢੇਰ ਦੇ ਪ੍ਰਬੰਧਨ ਲਈ ਕੰਮ ਸ਼ੁਰੂ ਕਰਨ ਲਈ ਕਿਹਾ ਤਾਂ ਜੋ ਮਾਰਚ ਮਹੀਨੇ ਤੱਕ ਛਿਟੀਆਂ ਦਾ ਕੰਮ ਮੁਕੰਮਲ ਹੋ ਸਕੇ। ਉਨ੍ਹਾਂ ਕਿਸਾਨਾਂ ਨੂੰ ਗੁਲਾਬੀ ਸੁੰਡੀ ਦੇ ਜੀਵਨ ਚੱਕਰ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ । ਉਨ੍ਹਾਂ ਚਿੱਟੇ ਮੱਛਰ ਦੀ ਰੋਕਥਾਮ ਲਈ ਦੱਸਿਆ ਕਿ ਕਿਸਾਨ ਆਪਣੇ ਖੇਤਾਂ ਦੇ ਦੁਆਲੇ ਖਾਲੀ ਥਾਵਾਂ, ਰਾਹਾਂ ਆਦਿ ਤੋ ਨਦੀਨ ਨਰਮੇ/ਕਪਾਹ ਦੀ ਬਿਜਾਈ ਤੋ ਪਹਿਲਾਂ ਨਸ਼ਟ ਕਰ ਦੇਣ ਤਾਂ ਜੋ ਇਸ ਦੇ ਜੀਵਨ ਚੱਕਰ ਨੂੰ ਵੱਧਣ ਤੋ ਰੋਕਿਆ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਵੀਰ ਕੇਵਲ ਪ੍ਰਮਾਣਿਤ ਅਤੇ ਸਿਫ਼ਾਰਸ਼ ਕਿਸਮਾਂ ਦੇ ਮਿਆਰੀ ਬੀਜ ਤਸਦੀਕਸ਼ੁਦਾ ਫਰਮਾਂ ਚ’ ਬਿੱਲ ਉਪਰ ਹੀ ਲੈਣ ਅਤੇ ਬਾਹਰਲੇ ਸੂਬੇ ਤੋਂ ਬੀਜ ਲੈਣ ਤੋਂ ਗੁਰੇਜ਼ ਕਰਨ। ਇਸ ਮੌਕੇ ਡਾ. ਗੁਰਪ੍ਰੀਤ ਸਿੰਘ ਅਤੇ ਡਾ. ਰਾਮ ਸਿੰਘ ਬਲਾਕ ਖੇਤੀਬਾੜੀ ਅਫਸਰ ਫਰੀਦਕੋਟ/ਕੋਟਕਪੂਰਾ ਨੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਇਸ ਗੈਰ ਮੌਸਮੀ ਛਿਟੀਆਂ ਦੇ ਢੇਰਾਂ ਵਿੱਚ ਅਣਖਿੜੇ ਟੀਂਡੇ ਚੰਗੀ ਤਰ੍ਹਾਂ ਝਾੜ ਕੇ ਅੱਗ ਲਗਾਉਣ ਨਾਲ ਜਾਂ ਫਿਰ ਛਿਟੀਆਂ ਦੇ ਢੇਰਾਂ ਨੂੰ ਨਰਮੇ ਦੀ ਬਿਜਾਈ ਤੋ ਪਹਿਲਾਂ ਪਹਿਲਾਂ ਵਰਤ ਲੈਣ ਅਤੇ ਗੁਲਾਬੀ ਸੁੰਡੀ ਦੇ ਜੀਵਣ ਚੱਕਰ ਨੂੰ ਤੋੜਨਾ ਬਹੁਤ ਜਰੂਰੀ ਹੈ, ਜਿਸ ਨਾਲ ਆਉਣ ਵਾਲੇ ਸਮੇਂ ਵਿੱਚ ਨਰਮੇ ਦੀ ਫਸਲ ਨੂੰ ਗੁਲਾਬੀ ਸੁੰਡੀ ਦੇ ਹਮਲੇ ਤੋ ਬਚਾਇਆ ਜਾ ਸਕੇਗਾ। ਡਾ. ਅਮਨਦੀਪ ਕੇਸ਼ਵ ਪ੍ਰੋਜੈਕਟ ਡਾਇਰੈਕਟਰ ਆਤਮਾ ਨੇ ਨਰਮੇ/ਕਪਾਹ ਵਿੱਚ ਸੰਯੁਕਤ ਕੀਟ ਪ੍ਰਬੰਧ ਬਾਰੇ ਅਤੇ ਵੱਖ ਵੱਖ ਖੇਤੀ ਸਹਾਇਕ ਧੰਦਿਆਂ ਬਾਰੇ ਵਿਸਥਾਰ ਵਿੱਚ ਦੱਸਿਆ। ਇਸ ਮੌਕੇ ਡਾ. ਕੁਲਵੰਤ ਸਿੰਘ ,ਭੂਮੀ ਪਰਖ ਅਫਸਰ ਨੇ ਮਿੱਟੀ-ਪਾਣੀ ਦੀ ਪਰਖ ਦੀ ਮਹੱਤਤਾ ਦੱਸੀ। ਵੱਖ ਵੱਖ ਕਿਸਾਨ ਯੂਨੀਅਨ ਦੇ ਨੁਮਾਇੰਦਿਆਂ ਨੇ ਖੇਤੀਬਾੜੀ ਵਿਭਾਗ ਨੂੰ ਭਰੋਸਾ ਦਵਾਇਆ ਕਿ ਉਹ ਇਸ ਮੁਹਿੰਮ ਵਿੱਚ ਵਿਭਾਗ ਦਾ ਹਰ ਸੰਭਵ ਤਰੀਕੇ ਨਾਲ ਸਾਥ ਦੇਣਗੇ। ਇਸ ਮੌਕੇ ਡਾ. ਚਰਨਜੀਤ ਸਿੰਘ, ਡਾ. ਗੁਰਿੰਦਰਪਾਲ ਸਿੰਘ ਅਤੇ ਵੱਖ ਵੱਖ ਕਿਸਾਨ ਯੂਨੀਅਨ ਦੇ ਨੁਮਾਇੰਦੇ ਹਾਜ਼ਰ ਸਨ।

Related posts

ਵੱਡੀ ਖ਼ਬਰ – ਜੇ ਪ੍ਰਤਾਪ ਬਾਜਵਾ ਜੀ ਨੂੰ ਨਹੀਂ ਪਤਾ, ਤਾਂ ਅੱਗੇ ਤੋਂ ਉਨ੍ਹਾਂ ਨੂੰ ਵੀ ਉੱਥੇ ਬੁਲਾ ਲਵਾਂਗੇ – ਮੀਤ ਹੇਅਰ

punjabdiary

ਵਿਸ਼ਾਲ ਖੂਨਦਾਨ ਕੈਂਪ ਕਿਲ੍ਹਾ ਮੁਬਾਰਕ ਚੌਂਕ ਵਿਖੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕੀਤੀ ਸ਼ਿਰਕਤ

Balwinder hali

ਬਰਨਾਲਾ ਪੁਲਿਸ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਨਾਲ ਧੱਕਾ ਮੁੱਕੀ ਕਰਨ ਦੀ ਕੀਤੀ ਸਖ਼ਤ ਨਿਖੇਧੀ

punjabdiary

Leave a Comment