ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਹਸਪਤਾਲ ਤੋਂ ਮਿਲੀ ਛੁੱਟੀ
ਫਰੀਦਕੋਟ, 15 ਜੁਲਾਈ (ਨਿਊਜ 18)- ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਹਸਪਤਾਲ ਵਿੱਚੋਂ ਛੁੱਟੀ ਮਿਲ ਗਈ ਹੈ। ਲਾਰੈਂਸ ਬਿਸ਼ਨੋਈ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਭਰਤੀ ਕਰਵਾਇਆ ਸੀ। ਜਦੋਂ ਹਸਪਤਾਲ ਵਿੱਚ ਬਿਸ਼ਨੋਈ ਦੇ ਟੈਸਟ ਕੀਤੇ ਗਏ ਤਾਂ ਉਸ ਨੂੰ ਡੇਂਗੂ ਦੀ ਪੁਸ਼ਟੀ ਹੋਈ ਸੀ। ਕੁਝ ਦਿਨ ਇਲਾਜ ਹੋਣ ਤੋਂ ਬਾਅਦ ਅੱਜ ਲਾਰੇਂਸ ਬਿਸ਼ਨੋਈ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਲਾਰੈਂਸ ਬਿਸ਼ਨੋਈ ਨੂੰ ਮੁੜ ਸਖਤ ਸੁਰੱਖਿਆ ਹੇਠ ਬਠਿੰਡਾ ਜੇਲ ਵਿੱਚ ਭੇਜ ਦਿੱਤਾ ਗਿਆ ਹੈ।
ਦਈਏ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਸਿੱਧੂ ਮੂਸੇਵਾਲੇ ਦੇ ਕਤਲ ਕੇਸ ਦੇ ਮੁੱਖ ਸਾਜ਼ਿਸ਼ਕਾਰਾਂ ਵਿਚੋਂ ਇਕ ਹੈ। ਪਿਛਲੇ ਦਿਨੀਂ ਸੁਰੱਖਿਆ ਦੇ ਮੱਦੇਨਜ਼ਰ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਤੋਂ ਬਠਿੰਡਾ ਦੀ ਕੇਂਦਰੀ ਜੇਲ੍ਹ ਲਿਆਂਦਾ ਗਿਆ ਸੀ। ਦਿੱਲੀ ਪੁਲਿਸ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਦੀ ਕੇਂਦਰੀ ਜੇਲ੍ਹ ਛੱਡ ਕੇ ਗਈ ਸੀ। ਕਾਰੋਬਾਰੀ ਤੋਂ ਰੰਗਦਾਰੀ ਅਤੇ ਗੋਲੀ ਚਲਾਉਣ ਦੇ ਇਕ ਕੇਸ ਵਿੱਚ ਦਿੱਲੀ ਪੁਲਿਸ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਬਠਿੰਡਾ ਦੀ ਕੇਂਦਰੀ ਜੇਲ੍ਹ ਸੁਰੱਖਿਆ ਦੇ ਮੱਦੇਨਜ਼ਰ ਲਿਆਂਦਾ ਗਿਆ ਸੀ।