ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਾਸਿਕ ਮੀਟਿੰਗ ਕੱਲ ਨੂੰ : ਪ੍ਰਧਾਨ ਹਰਦੇਵ ਸਿੰਘ
ਸ੍ਰੀ ਮੁਕਤਸਰ ਸਾਹਿਬ, 12 ਮਈ (ਜਗਦੀਸ਼ ਰਾਏ ਢੋਸੀਵਾਲ) ਜ਼ਿਲੇ ਦੇ ਸੇਵਾ ਮੁਕਤ ਕਰਮਚਾਰੀਆਂ ਦੇ ਹੱਕਾਂ ਲਈ ਲੰਮੇ ਸਮੇਂ ਤੋਂ ਸੰਘਰਸ਼ਸ਼ੀਲ ਜੱਥੇਬੰਦੀ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਕੱਲ 14 ਮਈ ਸ਼ਨੀਵਾਰ ਸਵੇਰੇ 9:00 ਵਜੇ ਸਥਾਨਕ ਕੋਟਕਪੂਰਾ ਰੋਡ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਹੋਵੇਗੀ। ਮੀਟਿੰਗ ਦੀ ਪ੍ਰਧਾਨਗੀ ਐਸੋਸੀਏਸ਼ਨ ਦੇ ਪ੍ਰਧਾਨ ਹਰਦੇਵ ਸਿੰਘ ਕਰਨਗੇ। ਮੀਟਿੰਗ ਵਿੱਚ ਜਿਲੇ ਦੇ ਵੱਖ-ਵੱਖ ਵਿਭਾਗਾਂ ਦੇ ਸੇਵਾ ਮੁਕਤ ਕਰਮਚਾਰੀ ਅਤੇ ਫੈਮਲੀ ਪੈਨਸ਼ਨਰ ਭਾਗ ਲੈਣਗੇ। ਅੱਜ ਇਥੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੈਨਸ਼ਨਰ ਐਸੋਸੀਏਸ਼ਨ ਦੇ ਜਿਲਾ ਪ੍ਰੈਸ ਸਕੱਤਰ ਜਗਦੀਸ਼ ਰਾਏ ਢੋਸੀਵਾਲ ਨੇ ਦੱਸਿਆ ਹੈ ਕਿ ਮੀਟਿੰਗ ਦੌਰਾਨ ਪੈਨਸ਼ਨਰਾਂ ਦੀਆਂ ਮੰਗਾਂ ਅਤੇ ਹੋਰ ਮਸਲਿਆਂ ਬਾਰੇ ਅਹਿਮ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਪ੍ਰਧਾਨ ਹਰਦੇਵ ਸਿੰਘ ਨੇ ਸਮੂਹ ਪੈਨਸ਼ਨਰਾਂ ਅਤੇ ਫੈਮਲੀ ਪੈਨਸ਼ਨਰਾਂ ਨੂੰ ਮੀਟਿੰਗ ਵਿੱਚ ਸਮੇਂ-ਸਿਰ ਪਹੁੰਚਣ ਦੀ ਅਪੀਲ ਕੀਤੀ ਹੈ।
ਫੋਟੋ ਕੈਪਸ਼ਨ : ਪ੍ਰਧਾਨ ਹਰਦੇਵ ਸਿੰਘ।