ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦਾ ਆਮ ਇਜਲਾਸ ਲੁਧਿਆਣਾ ਵਿਖੇ 27 ਮਾਰਚ ਨੂੰ
ਫਰੀਦਕੋਟ, 22 ਮਾਰਚ – ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਸੀਨੀਅਰ ਮੀਤ ਪ੍ਰਧਾਨ ਪ੍ਰੇਮ ਚਾਵਲਾ, ਜਨਰਲ ਸਕੱਤਰ ਬਲਕਾਰ ਵਲਟੋਹਾ, ਵਿੱਤ ਸਕੱਤਰ ਨਵੀਨ ਸੱਚਦੇਵਾ, ਪ੍ਰੈੱਸ ਸਕੱਤਰ ਪ੍ਰਵੀਨ ਕੁਮਾਰ ਲੁਧਿਆਣਾ ਤੇ ਟਹਿਲ ਸਿੰਘ ਸਰਾਭਾ ਨੇ ਦੱਸਿਆ ਹੈ ਕਿ ਯੂਨੀਅਨ ਦਾ ਆਮ ਸੂਬਾਈ ਇਜਲਾਸ 27 ਮਾਰਚ 2022 ਦਿਨ ਐਤਵਾਰ ਨੂੰ ਸਵੇਰੇ ਠੀਕ 10 ਵਜੇ ਪੈਨਸ਼ਨਰ ਭਵਨ, ਮਿੰਨੀ ਸਕੱਤਰੇਤ , ਨੇਡ਼ੇ ਭਾਰਤ ਨਗਰ ਚੌਕ ਲੁਧਿਆਣਾ ਵਿਖੇ ਹੋ ਰਿਹਾ ਹੈ।ਇਸ ਇਜਲਾਸ ਦਾ ਉਦਘਾਟਨ ਜੱਥੇਬੰਦੀ ਦੇ ਸੂਬਾਈ ਸਰਪ੍ਰਸਤ ਸਾਥੀ ਚਰਨ ਸਿੰਘ ਸਰਾਭਾ ਕਰਨਗੇ। ਅਧਿਆਪਕ ਆਗੂਆਂ ਨੇ ਅੱਗੇ ਦੱਸਿਆ ਕਿ ਇਸ ਇਜਲਾਸ ਦੌਰਾਨ ਨਵੀਂ ਸਿੱਖਿਆ ਨੀਤੀ 2020 ਤੇ ਵਿਚਾਰ-ਚਰਚਾ, ਕੱਚੇ,ਆਊਟਸੋਰਸ,ਰੈਗੂਲਰ ਤੇ ਹੋਰ ਹਰ ਕਿਸਮ/ਕੇਡਰ ਦੇ ਅਧਿਆਪਕਾਂ,N .S.Q.F. ਅਧਿਆਪਕਾਂ, ਕੰਪਿਊਟਰ ਅਧਿਆਪਕ ਤੇ ਮੁਲਾਜ਼ਮਾਂ ਦੀਆਂ ਲਮਕ ਅਵਸਥਾ ਵਿੱਚ ਪਈਆਂ ਮੰਗਾਂ, ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਵਾਉਣ ਲਈ ਕਮੇਟੀ ਦਾ ਗਠਨ ਕਰ ਕੇ ਸੰਘਰਸ਼ ਸ਼ੁਰੂ ਕਰਨ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
ਜੱਥੇਬੰਦੀ ਦੀ ਸੂਬਾਈ ਕਾਰਜਕਾਰਨੀ ਕਮੇਟੀ ਦਾ ਪੁਨਰਗਠਨ ਕੀਤਾ ਜਾਵੇਗਾ।