Thursday, August 6, 2026
Google search engine
Homeਤਾਜ਼ਾ ਖਬਰਗੰਨਾ ਕਿਸਾਨਾਂ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ, ਮੰਗਾਂ ਨਾ ਮੰਨੀਆਂ ਤਾਂ 20...

ਗੰਨਾ ਕਿਸਾਨਾਂ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ, ਮੰਗਾਂ ਨਾ ਮੰਨੀਆਂ ਤਾਂ 20 ਅਗਸਤ ਤੋਂ ਸੜਕਾਂ ‘ਤੇ ਉਤਰੇਗਾ ਸੰਘਰਸ਼

ਗੰਨਾ ਕਿਸਾਨਾਂ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ, ਮੰਗਾਂ ਨਾ ਮੰਨੀਆਂ ਤਾਂ 20 ਅਗਸਤ ਤੋਂ ਸੜਕਾਂ ‘ਤੇ ਉਤਰੇਗਾ ਸੰਘਰਸ਼

ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਜੇਕਰ ਕਿਸਾਨਾਂ ਦੀ ਬਕਾਇਆ ਰਕਮ ਜਲਦੀ ਜਾਰੀ ਨਾ ਕੀਤੀ ਗਈ ਤਾਂ 20 ਅਗਸਤ ਨੂੰ ਫਗਵਾੜਾ ਵਿੱਚ ਵਿਸ਼ਾਲ ਰੈਲੀ ਕਰਨ ਤੋਂ ਬਾਅਦ ਕਿਸਾਨ ਸੜਕਾਂ ‘ਤੇ ਉਤਰ ਕੇ ਸੰਘਰਸ਼ ਸ਼ੁਰੂ ਕਰਨਗੇ।

ਜਲੰਧਰ

ਗੰਨਾ ਕਿਸਾਨਾਂ ਦੀ ਬਕਾਇਆ ਅਦਾਇਗੀ ਦੇ ਮੁੱਦੇ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਨੇ ਪੰਜਾਬ ਸਰਕਾਰ ਨੂੰ ਸਿੱਧੀ ਚੇਤਾਵਨੀ ਦਿੱਤੀ ਹੈ। ਯੂਨੀਅਨ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਨੇ ਪੰਜਾਬ ਪ੍ਰੈੱਸ ਕਲੱਬ ਵਿੱਚ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਜੇਕਰ ਕਿਸਾਨਾਂ ਦੀ ਬਕਾਇਆ ਰਕਮ ਜਲਦੀ ਜਾਰੀ ਨਾ ਕੀਤੀ ਗਈ ਤਾਂ 20 ਅਗਸਤ ਨੂੰ ਫਗਵਾੜਾ ਵਿੱਚ ਵਿਸ਼ਾਲ ਰੈਲੀ ਕਰਨ ਤੋਂ ਬਾਅਦ ਕਿਸਾਨ ਸੜਕਾਂ ‘ਤੇ ਉਤਰ ਕੇ ਸੰਘਰਸ਼ ਸ਼ੁਰੂ ਕਰਨਗੇ। ਉਨ੍ਹਾਂ ਦੱਸਿਆ ਕਿ ਸਾਲ 2021-22 ਦੀ 27.84 ਕਰੋੜ ਰੁਪਏ ਦੀ ਬਕਾਇਆ ਰਕਮ ਅਤੇ ਸੀਜ਼ਨ 2025-26 ਦੌਰਾਨ ਫਗਵਾੜਾ ਸ਼ੂਗਰ ਮਿਲ ਵੱਲੋਂ 68 ਰੁਪਏ 50 ਪੈਸੇ ਪ੍ਰਤੀ ਕੁਇੰਟਲ ਅਤੇ ਕੋ-ਆਪ੍ਰੇਟਿਵ ਮਿਲਾਂ ਵੱਲੋਂ 41 ਰੁਪਏ 60 ਪੈਸੇ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਕੱਟੀ ਗਈ ਪੈਨਲਟੀ ਅਜੇ ਵੀ ਕਿਸਾਨਾਂ ਨੂੰ ਨਹੀਂ ਮਿਲੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਆਪਣੇ ਹੀ ਹੁਕਮਾਂ ਨੂੰ ਲਾਗੂ ਕਰਵਾਉਣ ਵਿੱਚ ਅਸਫਲ ਰਹੀ ਹੈ। ਖੇਤੀਬਾੜੀ ਮੰਤਰੀ ਨਾਲ ਹੋਏ ਸਮਝੌਤੇ ਦੀਆਂ ਸਾਰੀਆਂ ਸ਼ਰਤਾਂ ਕਿਸਾਨਾਂ ਨੇ ਪੂਰੀਆਂ ਕੀਤੀਆਂ, ਫਿਰ ਵੀ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਿਆ।

ਉਨ੍ਹਾਂ ਦੱਸਿਆ ਕਿ 10 ਅਗਸਤ ਨੂੰ ਯੂਨੀਅਨ ਦਾ ਇੱਕ ਵਫ਼ਦ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪੇਗਾ। ਜੇਕਰ ਇਸ ਤੋਂ ਬਾਅਦ ਵੀ ਕੋਈ ਹੱਲ ਨਾ ਨਿਕਲਿਆ ਤਾਂ 20 ਅਗਸਤ ਨੂੰ ਫਗਵਾੜਾ ਦੀ ਦਾਣਾ ਮੰਡੀ ਵਿੱਚ ਵੱਡੀ ਰੈਲੀ ਕੀਤੀ ਜਾਵੇਗੀ ਅਤੇ ਉਸ ਤੋਂ ਬਾਅਦ ਕਿਸਾਨ ਸੜਕਾਂ ‘ਤੇ ਉਤਰ ਕੇ ਸੰਘਰਸ਼ ਸ਼ੁਰੂ ਕਰਨਗੇ। ਸੰਘਰਸ਼ ਕਿੰਨਾ ਲੰਮਾ ਚੱਲੇਗਾ, ਇਸ ਬਾਰੇ ਫੈਸਲਾ ਵੀ 20 ਅਗਸਤ ਨੂੰ ਹੋਣ ਵਾਲੀ ਰੈਲੀ ਵਿੱਚ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਇਸ ਕਾਰਨ ਆਮ ਲੋਕਾਂ ਨੂੰ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

ਇਸ ਮੌਕੇ ਯੂਨੀਅਨ ਦੇ ਮੀਤ ਪ੍ਰਧਾਨ ਦਵਿੰਦਰ ਸਿੰਘ ਸੰਧਵਾ, ਨਵਾਂਸ਼ਹਿਰ ਦੇ ਪ੍ਰਧਾਨ ਬਲਜਿੰਦਰ ਸਿੰਘ ਚੱਕ ਮੰਡੇਰ, ਜਲੰਧਰ ਦੇ ਪ੍ਰਧਾਨ ਹਰਜੀਤ ਸਿੰਘ ਢੇਸੀ, ਤਰਸੇਮ ਸਿੰਘ ਢਿੱਲੋਂ, ਰਨਵਿੰਦਰ ਸਿੰਘ, ਕਸ਼ਮੀਰ ਸਿੰਘ ਪੰਨੂ, ਗੁਰਚੇਤਨ ਸਿੰਘ, ਮਨਜੀਤ ਸਿੰਘ, ਗੁਰਪ੍ਰੀਤ ਸਿੰਘ ਭੋਗਪੁਰ, ਚਰਨਜੀਤ ਸਿੰਘ, ਮਨਜਿੰਦਰ ਸਿੰਘ, ਨਿਰਮਲ ਸਿੰਘ, ਕੁਲਜੀਤ ਸਿੰਘ, ਓਮਕਾਰ ਸਿੰਘ ਸਮੇਤ ਯੂਨੀਅਨ ਦੇ ਕਈ ਮੈਂਬਰ ਅਤੇ ਅਹੁਦੇਦਾਰ ਵੀ ਹਾਜ਼ਰ ਸਨ।

-(ਪੰਜਾਬੀ ਜਾਗਰਣ)

ਨੋਟਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀਤੇ ਪੜ੍ਹੋ ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ਤੇ ਜਾ ਕੇ ਪੜ੍ਹੋ

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments