ਚੈੱਕ ਬਾਊਂਸ ਕੇਸਾਂ ‘ਚ ਅਦਾਕਾਰ ਰਾਜਪਾਲ ਯਾਦਵ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ, ਹੇਠਲੀ ਅਦਾਲਤ ਦਾ ਫ਼ੈਸਲਾ ਕਾਇਮ
ਇਸ ਫ਼ੈਸਲੇ ਨਾਲ ਟ੍ਰਾਇਲ ਕੋਰਟ ਵੱਲੋਂ ਦਿੱਤਾ ਗਿਆ ਹੁਕਮ ਜਿਉਂ ਦਾ ਤਿਉਂ ਕਾਇਮ ਰਹੇਗਾ।

ਨਵੀਂ ਦਿੱਲੀ
ਬਾਲੀਵੁੱਡ ਅਦਾਕਾਰ ਰਾਜਪਾਲ ਯਾਦਵ ਨੂੰ ਚੈੱਕ ਬਾਊਂਸ ਨਾਲ ਜੁੜੇ ਕਈ ਮਾਮਲਿਆਂ ਵਿੱਚ ਦਿੱਲੀ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸ਼ੁੱਕਰਵਾਰ ਨੂੰ ਹਾਈ ਕੋਰਟ ਨੇ ਹੇਠਲੀ ਅਦਾਲਤ ਵੱਲੋਂ ਸੁਣਾਈ ਗਈ ਸਜ਼ਾ ਨੂੰ ਬਰਕਰਾਰ ਰੱਖਦਿਆਂ ਅਦਾਕਾਰ ਦੀ ਪਟੀਸ਼ਨ ਰੱਦ ਕਰ ਦਿੱਤੀ। ਇਸ ਫ਼ੈਸਲੇ ਨਾਲ ਟ੍ਰਾਇਲ ਕੋਰਟ ਵੱਲੋਂ ਦਿੱਤਾ ਗਿਆ ਹੁਕਮ ਜਿਉਂ ਦਾ ਤਿਉਂ ਕਾਇਮ ਰਹੇਗਾ।
ਹੇਠਲੀ ਅਦਾਲਤ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਸੀ
ਰਾਜਪਾਲ ਯਾਦਵ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਟ੍ਰਾਇਲ ਕੋਰਟ ਦੇ ਫ਼ੈਸਲੇ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਹਾਲਾਂਕਿ, ਅਦਾਲਤ ਨੇ ਉਨ੍ਹਾਂ ਦੀਆਂ ਦਲੀਲਾਂ ਨਾਲ ਸਹਿਮਤ ਹੋਣ ਤੋਂ ਇਨਕਾਰ ਕਰ ਦਿੱਤਾ ਅਤੇ ਹੇਠਲੀ ਅਦਾਲਤ ਵੱਲੋਂ ਸੁਣਾਈ ਗਈ ਦੋਸ਼ਸਿੱਧੀ ਅਤੇ ਸਜ਼ਾ ਨੂੰ ਬਰਕਰਾਰ ਰੱਖਿਆ।
ਇਹ ਮਾਮਲਾ ਚੈੱਕ ਬਾਊਂਸ ਨਾਲ ਸਬੰਧਤ ਕਈ ਕੇਸਾਂ ਨਾਲ ਜੁੜਿਆ ਹੋਇਆ ਹੈ, ਜਿਨ੍ਹਾਂ ਵਿੱਚ ਟ੍ਰਾਇਲ ਕੋਰਟ ਪਹਿਲਾਂ ਹੀ ਰਾਜਪਾਲ ਯਾਦਵ ਨੂੰ ਦੋਸ਼ੀ ਕਰਾਰ ਦੇ ਚੁੱਕੀ ਸੀ। ਇਸ ਫ਼ੈਸਲੇ ਖ਼ਿਲਾਫ਼ ਅਦਾਕਾਰ ਨੇ ਦਿੱਲੀ ਹਾਈ ਕੋਰਟ ਦਾ ਰੁਖ ਕੀਤਾ ਸੀ, ਪਰ ਸ਼ੁੱਕਰਵਾਰ ਨੂੰ ਅਦਾਲਤ ਨੇ ਉਨ੍ਹਾਂ ਦੀ ਅਪੀਲ ਖਾਰਜ ਕਰ ਦਿੱਤੀ, ਜਿਸ ਕਾਰਨ ਹੇਠਲੀ ਅਦਾਲਤ ਦਾ ਫ਼ੈਸਲਾ ਬਰਕਰਾਰ ਰਹੇਗਾ।
-(ਪੰਜਾਬੀ ਜਾਗਰਣ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


