Image default
About us

ਚੰਡੀਗੜ੍ਹ ‘ਚ ਇਕ ਵਾਰ ਫਿਰ ਖੋਲ੍ਹੇ ਗਏ ਸੁਖਨਾ ਦੇ ਫਲੱਡ ਗੇਟ, ਇਨ੍ਹਾਂ ਇਲਾਕਿਆਂ ‘ਚ ਵਧਿਆ ਪਾਣੀ ਦਾ ਪੱਧਰ

ਚੰਡੀਗੜ੍ਹ ‘ਚ ਇਕ ਵਾਰ ਫਿਰ ਖੋਲ੍ਹੇ ਗਏ ਸੁਖਨਾ ਦੇ ਫਲੱਡ ਗੇਟ, ਇਨ੍ਹਾਂ ਇਲਾਕਿਆਂ ‘ਚ ਵਧਿਆ ਪਾਣੀ ਦਾ ਪੱਧਰ

 

 

ਚੰਡੀਗੜ੍ਹ, 14 ਜੁਲਾਈ (ਸਪੋਕਸਮੈਨ)- ਚੰਡੀਗੜ੍ਹ ਵਿਚ ਇਕ ਵਾਰ ਫਿਰ ਪਾਣੀ ਦਾ ਪੱਧਰ ਵਧਣ ਕਾਰਨ ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹਣੇ ਪਏ ਹਨ। ਜਿਸ ਕਾਰਨ ਚੰਡੀਗੜ੍ਹ ਦੇ ਕੁਝ ਇਲਾਕਿਆਂ ਵਿਚ ਪਾਣੀ ਦਾ ਪੱਧਰ ਵਧ ਗਿਆ ਹੈ। ਇਸ ਦੇ ਮੱਦੇਨਜ਼ਰ ਚੰਡੀਗੜ੍ਹ ਪੁਲਿਸ ਨੇ ਐਡਵਾਈਜ਼ਰੀ ਜਾਰੀ ਕਰਕੇ ਲੋਕਾਂ ਨੂੰ ਇਨ੍ਹਾਂ ਇਲਾਕਿਆਂ ਤੋਂ ਬਾਹਰ ਨਾ ਜਾਣ ਲਈ ਕਿਹਾ ਹੈ।
ਚੰਡੀਗੜ੍ਹ ਪੁਲਿਸ ਨੇ ਸ਼ਾਸਤਰੀ ਨਗਰ, ਸੀਟੀਯੂ ਵਰਕਸ਼ਾਪ, ਮੱਖਣ ਮਾਜਰਾ, ਪਿੰਡ ਕਿਸ਼ਨਗੜ੍ਹ ਵਿਚ ਸੁਖਨਾ ’ਤੇ ਬਣੇ ਪੁਲ ਨੂੰ ਬੰਦ ਕਰ ਦਿਤਾ ਹੈ। ਜਦੋਂ ਤੱਕ ਪਾਣੀ ਦਾ ਪੱਧਰ ਨਹੀਂ ਘੱਟਦਾ, ਉਦੋਂ ਤੱਕ ਇਹ ਸੜਕ ਬੰਦ ਰਹੇਗੀ।
ਸੁਖਨਾ ਵਿਚ ਪਿਛਲੇ ਦਿਨੀਂ ਪਾਣੀ ਦਾ ਪੱਧਰ ਵਧਣ ਕਾਰਨ ਇਸ ਦੇ ਫਲੱਡ ਗੇਟ ਖੋਲ੍ਹਣੇ ਪਏ ਸਨ। ਇਸ ਕਾਰਨ ਬਾਪੂਧਾਮ ਤੋਂ ਮਨੀਮਾਜਰਾ ਨੂੰ ਜਾਂਦੇ ਰਸਤੇ ’ਤੇ ਪਾਣੀ ਦਾ ਪੱਧਰ ਵਧਣ ਕਾਰਨ ਪੁਲ ਟੁੱਟ ਗਿਆ। ਪੁਲ ਦੇ ਨਾਲ ਹੀ ਮਨੀਮਾਜਰਾ ਨੂੰ ਜਾਂਦੀ ਪਾਣੀ ਦੀ ਲਾਈਨ ਵੀ ਟੁੱਟ ਗਈ। ਇਸ ਨੂੰ ਨਗਰ ਨਿਗਮ ਚੰਡੀਗੜ੍ਹ ਨੇ ਠੀਕ ਕਰ ਦਿਤਾ ਹੈ। ਜਲਦੀ ਹੀ ਮਨੀਮਾਜਰਾ ਵਿਚ ਪਾਣੀ ਦੀ ਸਪਲਾਈ ਸ਼ੁਰੂ ਕਰ ਦਿਤੀ ਜਾਵੇਗੀ।

Advertisement

Related posts

ਰਾਜਪਾਲ ਨੇ ਦਿੱਲੀ ਦੌਰੇ ‘ਤੇ ਜਾਣ ਵਾਲੇ ਅਧਿਕਾਰੀਆਂ ਦੇ ਹਵਾਈ ਸਫ਼ਰ ਤੇ ਸਟਾਰ ਹੋਟਲਾਂ ‘ਚ ਠਹਿਰਨ ‘ਤੇ ਲਗਾਈ ਪਾਬੰਦੀ

punjabdiary

ਡਾਕਟਰ ਨੇ ਹਸਪਤਾਲ ਦੇ ਬਾਹਰ ਕੱਪੜੇ ਵੇਚਣ ਵਾਲੇ ਦੀ ਰੇਹੜੀ ‘ਤੇ ਕੀਤਾ ਪਿਸ਼ਾਬ

punjabdiary

ਰਾਮ ਰਹੀਮ ਦੀ ਪੈਰੋਲ ‘ਤੇ ਹੋ ਰਹੀ ਅਲੋਚਨਾ ਮਗਰੋਂ ਬੋਲੇ CM ਖੱਟਰ- ‘ਇਹ ਹਰ ਕੈਦੀ ਦਾ ਹੱਕ’

punjabdiary

Leave a Comment