Monday, August 24, 2026
Google search engine
Homeਤਾਜ਼ਾ ਖਬਰਚੰਡੀਗੜ੍ਹ ਵਿੱਚ ਵੱਡੀ ਸੁਰੱਖਿਆ ਕਾਰਵਾਈ, IED ਸਮੇਤ ਧਮਾਕਾਖੇਜ਼ ਸਮੱਗਰੀ ਬਰਾਮਦ; ਤਿੰਨ ਨੌਜਵਾਨ...

ਚੰਡੀਗੜ੍ਹ ਵਿੱਚ ਵੱਡੀ ਸੁਰੱਖਿਆ ਕਾਰਵਾਈ, IED ਸਮੇਤ ਧਮਾਕਾਖੇਜ਼ ਸਮੱਗਰੀ ਬਰਾਮਦ; ਤਿੰਨ ਨੌਜਵਾਨ ਕਾਬੂ

ਚੰਡੀਗੜ੍ਹ ਵਿੱਚ ਵੱਡੀ ਸੁਰੱਖਿਆ ਕਾਰਵਾਈ, IED ਸਮੇਤ ਧਮਾਕਾਖੇਜ਼ ਸਮੱਗਰੀ ਬਰਾਮਦ; ਤਿੰਨ ਨੌਜਵਾਨ ਕਾਬੂ

ਪੁਲਿਸ ਮੁਤਾਬਕ ਇਹ ਬਰਾਮਦਗੀ ਸੈਕਟਰ 43 ਸਥਿਤ ਅੰਤਰ-ਰਾਜੀ ਬੱਸ ਟਰਮੀਨਸ ਦੇ ਪਿੱਛੇ ਇੱਕ ਇਲਾਕੇ ਵਿੱਚੋਂ ਹੋਈ, ਜਿੱਥੇ ਇੱਕ ਟਿਫਿਨ ਬਾਕਸ ਵਿੱਚ ਸ਼ੱਕੀ ਵਿਸਫੋਟਕ ਸਮੱਗਰੀ ਮਿਲੀ।

ਚੰਡੀਗੜ੍ਹ

ਚੰਡੀਗੜ੍ਹ ਪੁਲਿਸ ਨੇ ਐਤਵਾਰ ਨੂੰ ਵੱਡੀ ਕਾਰਵਾਈ ਕਰਦਿਆਂ ਇੱਕ ਸ਼ੱਕੀ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ (IED) ਬਰਾਮਦ ਕਰਕੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਇਹ ਬਰਾਮਦਗੀ ਸੈਕਟਰ 43 ਸਥਿਤ ਅੰਤਰ-ਰਾਜੀ ਬੱਸ ਟਰਮੀਨਸ ਦੇ ਪਿੱਛੇ ਇੱਕ ਇਲਾਕੇ ਵਿੱਚੋਂ ਹੋਈ, ਜਿੱਥੇ ਇੱਕ ਟਿਫਿਨ ਬਾਕਸ ਵਿੱਚ ਸ਼ੱਕੀ ਵਿਸਫੋਟਕ ਸਮੱਗਰੀ ਮਿਲੀ।

ਪੁਲਿਸ ਸੂਤਰਾਂ ਅਨੁਸਾਰ, ਮਾਮਲੇ ਵਿੱਚ ਕਾਬੂ ਕੀਤੇ ਗਏ ਤਿੰਨੇ ਨੌਜਵਾਨ ਪੰਜਾਬ ਨਾਲ ਸਬੰਧਤ ਦੱਸੇ ਜਾ ਰਹੇ ਹਨ। ਪੁਲਿਸ ਨੇ ਮਾਮਲੇ ਵਿੱਚ ਐਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਬਰਾਮਦ ਸਮੱਗਰੀ ਕਿੱਥੋਂ ਲਿਆਂਦੀ ਗਈ, ਇਸ ਦੇ ਪਿੱਛੇ ਕਿਸ ਦਾ ਹੱਥ ਹੈ ਅਤੇ ਇਸ ਨੂੰ ਕਿਸ ਮਕਸਦ ਲਈ ਵਰਤਿਆ ਜਾਣਾ ਸੀ।

ਧਮਾਕਾਖੇਜ਼ ਸਮੱਗਰੀ ਦੇ ਨਾਲ ਪਿਸਤੌਲ ਤੇ ਕਾਰਤੂਸ ਵੀ ਮਿਲੇ

ਪੁਲਿਸ ਸੂਤਰਾਂ ਮੁਤਾਬਕ ਤਲਾਸ਼ੀ ਦੌਰਾਨ ਕਰੀਬ ਪੰਜ ਕਿਲੋਗ੍ਰਾਮ ਜੈਲੇਟਿਨ ਸਟਿਕਸ, ਡੈਟੋਨੇਟਰ, ਬਿਜਲੀ ਦੇ ਸਰੋਤ, ਤਾਰਾਂ, ਰਿਮੋਟ ਨਾਲ ਚੱਲਣ ਵਾਲਾ ਇਲੈਕਟ੍ਰਾਨਿਕ ਉਪਕਰਨ, ਇੱਕ ਪਿਸਤੌਲ ਅਤੇ ਪੰਜ ਕਾਰਤੂਸ ਬਰਾਮਦ ਕੀਤੇ ਗਏ ਹਨ। ਪੁਲਿਸ ਦੇ ਅਨੁਸਾਰ ਬਰਾਮਦ ਕੀਤੀ ਗਈ IED ਕਿਰਿਆਸ਼ੀਲ ਨਹੀਂ ਸੀ।

ਚੰਡੀਗੜ੍ਹ ਪੁਲਿਸ ਨੇ ਐਤਵਾਰ ਦੇਰ ਰਾਤ ਜਾਰੀ ਕੀਤੇ ਬਿਆਨ ਵਿੱਚ ਦੱਸਿਆ ਕਿ ਸ਼ੱਕੀ IED ਅਤੇ ਹਥਿਆਰ ਨਾਲ ਜੁੜੇ ਮਾਮਲੇ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਸੈਕਟਰ 36 ਥਾਣੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ।

ਪੁਲਿਸ ਨੇ ਕਿਹਾ ਕਿ ਫੜੇ ਗਏ ਵਿਅਕਤੀਆਂ ਕੋਲੋਂ ਸ਼ੱਕੀ IED ਅਤੇ ਹੋਰ ਸਮੱਗਰੀ ਬਰਾਮਦ ਹੋਈ ਹੈ। ਨਾਲ ਹੀ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਘਬਰਾਉਣ ਦੀ ਲੋੜ ਨਹੀਂ ਹੈ। ਘਟਨਾ ਤੋਂ ਬਾਅਦ ਸਬੰਧਤ ਇਲਾਕੇ ਅਤੇ ਸ਼ਹਿਰ ਦੇ ਅਹਿਮ ਆਵਾਜਾਈ ਕੇਂਦਰਾਂ ਦੇ ਆਲੇ-ਦੁਆਲੇ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ।

ਤਿੰਨਾਂ ਮੁਲਜ਼ਮਾਂ ਦੀ ਹੋਈ ਪਛਾਣ

ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਲਵਪ੍ਰੀਤ ਸਿੰਘ (19), ਵਾਸੀ ਸਰਹਾਲੀ, ਤਰਨਤਾਰਨ, ਜਸਪ੍ਰੀਤ ਸਿੰਘ ਉਰਫ਼ ਜਸਨਦੀਪ (21), ਵਾਸੀ ਦਿਓਬਾ, ਤਰਨਤਾਰਨ ਅਤੇ ਪ੍ਰਭਪ੍ਰੀਤ ਸਿੰਘ ਉਰਫ਼ ਪ੍ਰਭ (19), ਵਾਸੀ ਤਰਸਿੱਕਾ, ਅੰਮ੍ਰਿਤਸਰ ਵਜੋਂ ਹੋਈ ਹੈ।

ਅੱਜ ਅਦਾਲਤ ਵਿੱਚ ਹੋਵੇਗੀ ਪੇਸ਼ੀ

ਪੁਲਿਸ ਵੱਲੋਂ ਤਿੰਨਾਂ ਮੁਲਜ਼ਮਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਜਾਂਚ ਲਈ ਪੁਲਿਸ ਵੱਲੋਂ ਉਨ੍ਹਾਂ ਦਾ ਰਿਮਾਂਡ ਮੰਗੇ ਜਾਣ ਦੀ ਸੰਭਾਵਨਾ ਹੈ। ਪੁੱਛਗਿੱਛ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਮੁਲਜ਼ਮਾਂ ਨੂੰ IED ਅਤੇ ਹੋਰ ਵਿਸਫੋਟਕ ਸਮੱਗਰੀ ਕਿੱਥੋਂ ਮਿਲੀ ਅਤੇ ਇਸ ਦੀ ਵਰਤੋਂ ਕਿੱਥੇ ਕੀਤੀ ਜਾਣੀ ਸੀ।

ਜਾਂਚ ਏਜੰਸੀਆਂ ਹੁਣ ਇਸ ਪੂਰੇ ਮਾਮਲੇ ਦੇ ਪਿੱਛੇ ਮੌਜੂਦ ਨੈੱਟਵਰਕ ਅਤੇ ਸੰਭਾਵਿਤ ਸਾਜ਼ਿਸ਼ ਬਾਰੇ ਜਾਣਕਾਰੀ ਇਕੱਠੀ ਕਰਨ ਵਿੱਚ ਜੁਟੀਆਂ ਹੋਈਆਂ ਹਨ।

-(ਟੀਵੀ 9 ਪੰਜਾਬੀ)

ਨੋਟਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀਤੇ ਪੜ੍ਹੋ ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ਤੇ ਜਾ ਕੇ ਪੜ੍ਹੋ

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments