Wednesday, May 6, 2026
Google search engine
Homeਅਪਰਾਧਚੱਲਦੀ ਕਾਰ ਨੂੰ ਅਚਾਨਕ ਲੱਗੀ ਅੱਗ, ਕੁਝ ਮਿੰਟਾਂ ਵਿੱਚ ਸੜ ਕੇ ਬਣੀ...

ਚੱਲਦੀ ਕਾਰ ਨੂੰ ਅਚਾਨਕ ਲੱਗੀ ਅੱਗ, ਕੁਝ ਮਿੰਟਾਂ ਵਿੱਚ ਸੜ ਕੇ ਬਣੀ ਰਾਖ

ਸ਼ੁਰੂਆਤੀ ਜਾਣਕਾਰੀ ਮੁਤਾਬਕ ਗਰਮੀ ਜਾਂ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਬਠਿੰਡਾ- ਬਠਿੰਡਾ ਦੇ ਗੋਨਿਆਣਾ ਰੋਡ ‘ਤੇ ਰੋਜ਼ ਗਾਰਡਨ ਨੇੜੇ ਇੱਕ ਦੌੜ ਰਹੀ ਕਾਰ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਕੁਝ ਹੀ ਮਿੰਟਾਂ ਵਿੱਚ ਗੱਡੀ ਪੂਰੀ ਤਰ੍ਹਾਂ ਸੜ ਕੇ ਰਾਖ ਬਣ ਗਈ। ਖੁਸ਼ਕਿਸਮਤੀ ਨਾਲ ਇਸ ਘਟਨਾ ਦੌਰਾਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ।

ਘਟਨਾ ਤੋਂ ਤੁਰੰਤ ਬਾਅਦ ਸਥਾਨਕ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਮੌਕੇ ‘ਤੇ ਪਹੁੰਚੀ ਟੀਮ ਨੇ ਕਾਫੀ ਮਿਹਨਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਸ਼ੁਰੂਆਤੀ ਜਾਣਕਾਰੀ ਮੁਤਾਬਕ ਗਰਮੀ ਜਾਂ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਮੌਕੇ ‘ਤੇ ਮੌਜੂਦ ਫਾਇਰਮੈਨ ਬਲਕਰਨ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਉਹ ਆਪਣੀ ਟੀਮ ਸਮੇਤ ਤੁਰੰਤ ਮੌਕੇ ‘ਤੇ ਪਹੁੰਚ ਗਏ ਅਤੇ ਅੱਗ ਨੂੰ ਕਾਬੂ ਕਰ ਲਿਆ ਗਿਆ। ਉਨ੍ਹਾਂ ਦੇ ਅਨੁਸਾਰ ਪਹਿਲੀ ਨਜ਼ਰ ਵਿੱਚ ਇਹ ਘਟਨਾ ਸ਼ਾਰਟ ਸਰਕਟ ਕਾਰਨ ਹੋਈ ਲੱਗਦੀ ਹੈ।

ਕਾਰ ਮਾਲਕ ਸੰਜੇ ਤਲਵਾਰ ਨੇ ਦੱਸਿਆ ਕਿ ਉਹ ਮੋਗਾ ਤੋਂ ਬਠਿੰਡਾ ਵੱਲ ਆ ਰਹੇ ਸਨ। ਜਿਵੇਂ ਹੀ ਉਹ ਰੋਜ਼ ਗਾਰਡਨ ਕੋਲ ਪਹੁੰਚੇ, ਕਾਰ ਵਿੱਚੋਂ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ। ਉਹ ਜਿਵੇਂ ਹੀ ਗੱਡੀ ਤੋਂ ਬਾਹਰ ਨਿਕਲੇ, ਤੁਰੰਤ ਹੀ ਕਾਰ ਨੂੰ ਅੱਗ ਲੱਗ ਗਈ।

ਜ਼ਿਕਰਯੋਗ ਹੈ ਕਿ ਬਠਿੰਡਾ ਵਿੱਚ ਚੱਲਦੀ ਕਾਰ ਨੂੰ ਅੱਗ ਲੱਗਣ ਦੀ ਇਹ ਤੀਜੀ ਘਟਨਾ ਹੈ, ਜਿਸ ਕਾਰਨ ਲੋਕਾਂ ਵਿੱਚ ਚਿੰਤਾ ਦਾ ਮਾਹੌਲ ਬਣਦਾ ਜਾ ਰਿਹਾ ਹੈ।

-(ਜੀ ਨਿਊਜ, ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments