Image default
ਤਾਜਾ ਖਬਰਾਂ

ਛੇੜਛਾੜ ਦਾ ਮਾਮਲਾ ਨਿਬੇੜਨ ਬਦਲੇ ਪਹਿਲਾਂ ਹੀ ਲੈ ਚੁੱਕੇ 35 ਹਜ਼ਾਰ ਰੁਪਏ

*ਵਿਜੀਲੈਂਸ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਅਤੇ ਸਿਪਾਹੀ ਕਾਬੂ*

• *ਛੇੜਛਾੜ ਦਾ ਮਾਮਲਾ ਨਿਬੇੜਨ ਬਦਲੇ ਪਹਿਲਾਂ ਹੀ ਲੈ ਚੁੱਕੇ ਸਨ 35 ਹਜ਼ਾਰ ਰੁਪਏ*

ਚੰਡੀਗੜ੍ਹ, 11 ਜੁਲਾਈ:

ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਸਿਟੀ ਥਾਣਾ-1, ਅਬੋਹਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕ੍ਰਿਸ਼ਨ ਲਾਲ ਅਤੇ ਸਿਪਾਹੀ ਰਾਜ ਕੁਮਾਰ ਨੂੰ 15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਨ੍ਹਾਂ ਮੁਲਾਜ਼ਮਾਂ ਨੂੰ ਭੀਮ ਸੈਨ ਵਾਸੀ ਪਿੰਡ ਬਾਜ਼ੀਦਪੁਰ ਕੱਟਿਆਂਵਾਲੀ, ਜ਼ਿਲ੍ਹਾ ਫ਼ਾਜ਼ਿਲਕਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

Advertisement

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਭੀਮ ਸੈਨ ਨੇ ਵਿਜੀਲੈਂਸ ਬਿਊਰੋ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਉਕਤ ਏ.ਐਸ.ਆਈ. ਨੇ 17 ਮਾਰਚ, 2023 ਨੂੰ ਉਸਦੇ ਮੋਬਾਈਲ ਫੋਨ ‘ਤੇ ਕਾਲ ਕੀਤੀ ਸੀ ਕਿ ਇੱਕ ਮਹਿਲਾ ਨੇ ਉਸ (ਭੀਮ ਸੈਨ) ਖ਼ਿਲਾਫ਼ ਛੇੜਛਾੜ ਦੀ ਸ਼ਿਕਾਇਤ ਕੀਤੀ ਹੈ। ਅਗਲੇ ਦਿਨ ਸ਼ਿਕਾਇਤਕਰਤਾ ਆਪਣੇ ਪਿੰਡ ਬਾਜ਼ੀਦਪੁਰ ਕੱਟਿਆਂਵਾਲੀ ਦੇ ਵਸਨੀਕ ਸਿਪਾਹੀ ਰਾਜ ਕੁਮਾਰ ਨੂੰ ਨਾਲ ਲੈ ਕੇ ਸਿਟੀ ਥਾਣਾ -1, ਅਬੋਹਰ ਵਿਖੇ ਗਿਆ।
ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਨੇ ਉਸ ਖ਼ਿਲਾਫ਼ ਆਈ ਛੇੜਛਾੜ ਦੀ ਸ਼ਿਕਾਇਤ ਦਾ ਨਿਬੇੜਾ ਕਰਨ ਅਤੇ ਰਾਜ਼ੀਨਾਮਾ ਕਰਵਾਉਣ ਬਦਲੇ 1 ਲੱਖ ਰੁਪਏ ਰਿਸ਼ਵਤ ਮੰਗੀ ਸੀ। ਵਾਰ-ਵਾਰ ਬੇਨਤੀ ਕਰਨ ‘ਤੇ ਏ.ਐਸ.ਆਈ. 50,000 ਰੁਪਏ ਲੈਣ ਲਈ ਰਾਜ਼ੀ ਹੋ ਗਿਆ ਅਤੇ ਉਸੇ ਦਿਨ ਉਸ (ਭੀਮ ਸੈਨ) ਕੋਲੋਂ 20,000 ਰੁਪਏ ਲੈ ਲਏ। ਇਸ ਉਪਰੰਤ ਉਕਤ ਪੁਲਿਸ ਮੁਲਾਜ਼ਮਾਂ ਨੇ ਉਸਨੂੰ ਰਿਸ਼ਵਤ ਦੀ ਬਕਾਇਆ ਰਕਮ ਦੇਣ ਲਈ ਮਜ਼ਬੂਰ ਕਰਨਾ ਸ਼ੁਰੂ ਕਰ ਦਿੱਤਾ ਅਤੇ ਸ਼ਿਕਾਇਤਕਰਤਾ ਨੇ 26 ਮਾਰਚ, 2023 ਨੂੰ ਕਾਂਸਟੇਬਲ ਰਾਜ ਕੁਮਾਰ ਦੇ ਮੋਬਾਈਲ ਨੰਬਰ ‘ਤੇ ਗੂਗਲ ਪੇਅ ਰਾਹੀਂ 15,000 ਰੁਪਏ ਹੋਰ ਅਦਾ ਕੀਤੇ। ਜਦੋਂ ਸ਼ਿਕਾਇਤਕਰਤਾ ਨੇ ਰਾਜ਼ੀਨਾਮੇ ਦੀ ਕਾਪੀ ਮੰਗੀ ਤਾਂ ਉਕਤ ਪੁਲਿਸ ਮੁਲਾਜ਼ਮਾਂ ਨੇ ਰਿਸ਼ਵਤ ਦੇ ਬਕਾਇਆ 15,000 ਰੁਪਏ ਦੀ ਮੰਗ ਲਏ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਯੂਨਿਟ ਫਾਜ਼ਿਲਕਾ ਦੀ ਟੀਮ ਨੇ ਟ੍ਰੈਪ ਲਗਾ ਕੇ ਉਕਤ ਏ.ਐਸ.ਆਈ. ਅਤੇ ਸਿਪਾਹੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ‘ਤੇ ਕਾਬੂ ਕਰ ਲਿਆ।
ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ, ਫਿਰੋਜ਼ਪੁਰ ਰੇਂਜ ਵਿਖੇ ਉਕਤ ਏ.ਐਸ.ਆਈ. ਅਤੇ ਕਾਂਸਟੇਬਲ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Related posts

ਨਹਿਰੂ ਯੁਵਾ ਕੇਂਦਰ ਮਾਨਸਾ ਵੱਲੋਂ ਫਿੱਟ ਇੰਡੀਆ, ਜਲ-ਜਾਗਰਣ ਸਬੰਧੀ ਕਰਵਾਏ ਗਏ ਲੇਖ, ਭਾਸ਼ਣ ਅਤੇ ਪੇਟਿੰਗ ਮੁਕਾਬਲੇ।

punjabdiary

USA: ਦੋ ਪੰਜਾਬੀ ਔਰਤਾਂ ‘ਤੇ ਫਾਇਰਿੰਗ, ਇੱਕ ਦੀ ਮੌਤ, ਨਕੋਦਰ ਦਾ ਨੌਜਵਾਨ ਗ੍ਰਿਫਤਾਰ

punjabdiary

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੱਖ ਵਿਦਵਾਨਾਂ ਦੀ ਇਕੱਤਰਤਾ ਸਮਾਪਤ, ਕਈ ਪੰਥਕ ਮੁੱਦਿਆਂ ‘ਤੇ ਹੋਈ ਚਰਚਾ

Balwinder hali

Leave a Comment