ਜਥੇਦਾਰ ਅਕਾਲ ਤਖਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸੈਟੇਲਾਈਟ ਚੈਨਲ ਚਲਾਉਣ ਦੀ ਹਿਦਾਇਤ
ਅੰਮ੍ਰਿਤਸਰ, 21 ਜੁਲਾਈ (ਬਾਬੂਸ਼ਾਹੀ)- ਕਈ ਚਿਰਾਂ ਤੋਂ ਸ਼੍ਰੋਮਣੀ ਕਮੇਟੀ ਨੂੰ ਆਪਣਾ ਚੈਨਲ ਬਣਾ ਕੇ ਸ੍ਰੀ ਹਰਿਮੰਦਰ ਸਾਹਿਬ ਸਿੱਧੇ ਪ੍ਰਸਾਰਣ ਦੀ ਮੰਗ ਕੀਤੀ ਜਾ ਰਹੀ ਸੀ ਅਤੇ ਪਿਛਲੇ ਦਿਨੀਂ ਸ਼੍ਰੋਮਣੀ ਕਮੇਟੀ ਵੱਲੋਂ ਇਹ ਐਲਾਨ ਕੀਤਾ ਗਿਆ ਕੇ 24 ਜੁਲਾਈ 20-23 ਨੂੰ ਸ਼੍ਰੋਮਣੀ ਕਮੇਟੀ ਆਪਣਾ ਯੂਟੀਊਬ ਚੈਨਲ ਸ਼ੁਰੂ ਰਾਹੀਂ ਸ੍ਰੀ ਹਰਿਮੰਦਰ ਸਾਹਿਬ ਸਾਹਿਬ ਤੋਂ ਕੀਰਤਨ ਅਤੇ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਕੀਤੇ ਜਾਣਗੇ। ਜਿਸ ਦੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋ ਸ਼ਲਾਘਾ ਵੀ ਕੀਤੀ ਗਈ ਸੀ ਹਾਲਾਂਕਿ ਸ਼੍ਰੋਮਣੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੈਟਲਾਈਟ ਚੈਨਲ ਚਲਾਉਣ ਦੀ ਸ਼ੁਰੂ ਕਰਨ ਦੀ ਮੰਗ ਵੀ ਚੁੱਕੀ ਗਈ ਸੀ ਅੱਜ ਸਕੱਤਰੇਤ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਇੱਕ ਬਿਆਨ ਜਾਰੀ ਕਰਦੇ ਹੋਏ ਕਿਹਾ ਗਿਆ ਹੈ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਸੰਗਤਾਂ ਦੇ ਫੋਨ ਅਤੇ ਸੁਨੇਹੇ ਆ ਰਹੇ ਹਨ ਜਿਸ ਵਿੱਚ ਸੰਗਤਾਂ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਹਰ ਇੱਕ ਵਿਅਕਤੀ ਕੋਲ ਸਮਾਰਟ ਫੋਨ ਜਾਂ ਸਮਾਰਟ ਟੀ ਵੀ ਨਹੀ ਹੈ ਜਿਸ ਕਰਕੇ ਉਹ ਯੂਟੀਊਬ ਤੇ ਸ੍ਰੀ ਹਰਿਮੰਦਰ ਸਾਹਿਬ ਗੁਰਬਾਣੀ ਨੂੰ ਵੇਖਣ ਤੋਂ ਵਾਂਝਾ ਰਹਿ ਜਾਵੇਗਾ। ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਸਿੰਘ ਸਾਹਿਬ ਰਘਬੀਰ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਯੂਟੀਊਬ ਦੇ ਨਾਲ ਕਿਸੇ ਸੈਟੇਲਾਈਟ ਚੈਨਲ ਰਾਹੀਂ ਵੀ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਕਰਨ ਲਈ ਕਿਹਾ ਗਿਆ ਹੈ।ਜ਼ਿਕਰਯੋਗ ਹੈ ਕਿ ਸਿੰਘ ਸਾਹਿਬ ਵੱਲੋਂ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਨੂੰ ਕਿਤੇ ਵੀ ਆਪਣਾ ਸੈਟਲਾਈਟ ਸ਼ੁਰੂ ਕਰਨ ਦੀ ਗੱਲ ਨਹੀਂ ਕਹੀ ਗਈ ਹੈ।