ਚੰਡੀਗੜ੍ਹ , 28 ਮਈ – ( ਪੰਜਾਬ ਡਾਇਰੀ ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਵੱਡਾ ਐਕਸ਼ਨ ਲਿਆ ਹੈ। ਜਿਸ ਵਿੱਚ ਭਗਵੰਤ ਮਾਨ ਨੇ 424 ਵਿਅਕਤੀਆਂ ਦੀ ਸੁਰੱਖਿਆ ਵਾਪਸ ਲੈ ਲਈ ਹੈ। ਜਿਨ੍ਹਾਂ ਵਿੱਚ ਸਾਬਕਾ ਵਿਧਾਇਕ, ਮੌਜੂਦਾ ਵਿਧਾਇਕ ਅਤੇ ਕਈ ਨਾਮੀ ਸ਼ਖ਼ਸੀਅਤਾਂ ਦੇ ਨਾਂਅ ਸ਼ਾਮਿਲ ਹਨ। ਪੰਜਾਬ ਸਰਕਾਰ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਕੇਸਗੜ੍ਹ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਦੀ ਵੀ ਸਰੁੱਖਿਆ ਵਾਪਸ ਲੈ ਲਈ ਹੈ। ਪੰਜਾਬ ਸਰਕਾਰ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਵਾਪਸ ਲਈ ਹੈ ਇਸ ਉੱਤੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੈਨੂੰ ਪੰਜਾਬ ਸਰਕਾਰ ਦੀ ਸੁਰੱਖਿਆ ਦੀ ਲੋੜ ਨਹੀਂ ਹੈ। ਸਿੰਘ ਸਾਹਿਬ ਨੇ ਕਿਹਾ ਕਿ ਉਸ ਦੀ ਰਾਖੀ ਲਈ ਸਿੱਖ ਕੌਮ ਦੇ ਨੌਜਵਾਨ ਹੀ ਕਾਫੀ ਹਨ।ਜਥੇਦਾਰ ਨੇ ਕਿਹਾ ਕਿ ਉਨ੍ਹਾਂ ਦੀ ਸੁਰੱਖਿਆ ‘ਚ ਸ਼ਾਮਿਲ ਨੌਜਵਾਨਾਂ ਨੇ ਸਵੇਰੇ ਉਨ੍ਹਾਂ ਨੂੰ ਦੱਸਿਆ ਕਿ ਉਨ੍ਹਾਂ ਨੂੰ ਵਾਪਸ ਬੁਲਾ ਲਿਆ ਗਿਆ ਹੈ ਪਰ ਅਸੀਂ ਸਾਰੇ ਸੁਰੱਖਿਆ ਕਰਮਚਾਰੀ ਵਾਪਸ ਭੇਜ ਦਿੱਤੇ ਹਨ। ਪੰਜਾਬ ਦੀਆਂ ਕਈ ਨਾਮੀ ਸਖਸ਼ੀਅਤ ਦਾ ਵੀ ਨਾਮ ਸ਼ਾਮਿਲ ਹੈ। ਪੰਜਾਬ ਸਰਕਾਰ ਵੱਲੋਂ ਦਿਨੋਂ ਦਿਨ ਵੱਡੇ ਫੈਸਲੇ ਲਏ ਜਾ ਰਹੇ ਹਨ।ਹੁਣ ਸੀਐਮ ਵੱਲੋਂ 424 ਲੋਕਾ ਦੀ ਸੁਰੱਖਿਆਂ ਵਾਪਸ ਲੈ ਕੇ ਵੀਆਈਪੀ ਕਲਚਰ ਖਤਮ ਦੀ ਪਹਿਲ ਕਦਮੀ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬੀਤੀ 12 ਮਾਰਚ ਨੂੰ 122 ਅਤੇ ਫਿਰ 23 ਅਪ੍ਰੈਲ ਨੂੰ 184 VVIPs ਦੀ ਸੁਰੱਖਿਆ ਵਾਪਸ ਲਈ ਜਾ ਚੁੱਕੀ ਹੈ। ਕੁੱਲ ਮਿਲਾ ਕੇ ਹੁਣ ਤਕ 730 VVIPs ਦੀ ਸੁਰੱਖਿਆ ‘ਤੇ ਕੈਂਚੀ ਚਲਾਈ ਜਾ ਚੁੱਕੀ ਹੈ।