Image default
ਤਾਜਾ ਖਬਰਾਂ

ਜਲੰਧਰ ਪੱਛਮੀ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ, 10 ਜੁਲਾਈ ਨੂੰ ਪੈਣਗੀਆਂ ਵੋਟਾਂ

ਜਲੰਧਰ ਪੱਛਮੀ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ, 10 ਜੁਲਾਈ ਨੂੰ ਪੈਣਗੀਆਂ ਵੋਟਾਂ

 

 

ਚੰਡੀਗੜ੍ਹ, 10 ਜੂਨ (ਡੇਲੀ ਪੋਸਟ ਪੰਜਾਬੀ)- ਸਿਬਿਨ ਸੀ ਨੇ ਦੱਸਿਆ ਕਿ 10 ਜੂਨ (ਸ਼ੁੱਕਰਵਾਰ) ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 21 ਜੂਨ (ਸ਼ੁੱਕਰਵਾਰ) ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 24 ਜੂਨ (ਸੋਮਵਾਰ) ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਤਾਰੀਖ 26 ਜੂਨ (ਬੁੱਧਵਾਰ) ਹੈ । ਉਨ੍ਹਾਂ ਦੱਸਿਆ ਕਿ 10 ਜੁਲਾਈ (ਬੁੱਧਵਾਰ) ਨੂੰ ਵੋਟਾਂ ਪੈਣਗੀਆਂ ਅਤੇ 13 ਜੁਲਾਈ (ਸ਼ਨੀਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ ।

Advertisement

ਸਿਬਿਨ ਸੀ ਨੇ ਦੱਸਿਆ ਕਿ ਜ਼ਿਮਨੀ ਚੋਣ ਦੇ ਐਲਾਨ ਦੇ ਨਾਲ ਹੀ ਅੱਜ ਤੋਂ ਯਾਨੀ ਕਿ ਸੋਮਵਾਰ ਤੋਂ ਜਲੰਧਰ ਜ਼ਿਲ੍ਹੇ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ । ਇਹ ਜ਼ਾਬਤਾ 15 ਜੁਲਾਈ (ਸੋਮਵਾਰ) ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ। ਜ਼ਿਕਰਯੋਗ ਹੈ ਕਿ 34-ਜਲੰਧਰ ਪੱਛਮੀ (ਐਸ.ਸੀ) ਦੇ ਵਿਧਾਇਕ ਸ਼ੀਤਲ ਅੰਗੂਰਾਲ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ।

Related posts

Big News–ਪੰਜਾਬ ਕਾਂਗਰਸ ਨੂੰ ਲੱਗਣ ਵਾਲਾ ਹੈ 440 ਵੋਲਟ ਦਾ ਝਟਕਾ,ਚਾਰ ਸਾਬਕਾ ਮੰਤਰੀ ਸ਼ਾਮਲ ਹੋਣਗੇ ਬੀਜੇਪੀ ਵਿੱਚ

punjabdiary

Breaking News- ਗੈਂਗਸਟਰਵਾਦ ਲਈ ਪੰਜਾਬੀ ਇੰਡਸਟਰੀ ਜ਼ਿੰਮੇਵਾਰ

punjabdiary

ਅਹਿਮ ਖ਼ਬਰ – 2.13 ਕਰੋੜ ਰੁਪਏ ਦੀ ਲਾਗਤ ਨਾਲ ਆਈ.ਟੀ.ਆਈ. ਦੀ ਇਮਾਰਤ ਦੀ ਕੀਤੀ ਜਾਵੇਗੀ ਰਿਪੇਅਰ – ਵਿਧਾਇਕ ਸੇਖੋਂ

punjabdiary

Leave a Comment