Thursday, July 9, 2026
Google search engine
Homeਤਾਜ਼ਾ ਖਬਰਜਸਵੰਤ ਸਿੰਘ ਖਾਲੜਾ ਕਤਲ ਮਾਮਲੇ ਵਿੱਚ ਨਵਾਂ ਮੋੜ, ਦੋਸ਼ੀ ਸਾਬਕਾ DSP ਜਸਪਾਲ...

ਜਸਵੰਤ ਸਿੰਘ ਖਾਲੜਾ ਕਤਲ ਮਾਮਲੇ ਵਿੱਚ ਨਵਾਂ ਮੋੜ, ਦੋਸ਼ੀ ਸਾਬਕਾ DSP ਜਸਪਾਲ ਸਿੰਘ ਦੀ ਭਾਲ ਵਿੱਚ ਪੁਲਿਸ

ਜਸਵੰਤ ਸਿੰਘ ਖਾਲੜਾ ਕਤਲ ਮਾਮਲੇ ਵਿੱਚ ਨਵਾਂ ਮੋੜ, ਦੋਸ਼ੀ ਸਾਬਕਾ DSP ਜਸਪਾਲ ਸਿੰਘ ਦੀ ਭਾਲ ਵਿੱਚ ਪੁਲਿਸ

ਜਸਪਾਲ ਸਿੰਘ ਮਈ 2023 ਤੋਂ ਅਦਾਲਤ ਦੇ ਹੁਕਮਾਂ ਤਹਿਤ ਜ਼ਮਾਨਤ ‘ਤੇ ਬਾਹਰ ਹੈ, ਜਦਕਿ ਉਸ ਦੀ ਸਜ਼ਾ ਵਿੱਚ ਰਾਹਤ ਸਬੰਧੀ ਪ੍ਰਸਤਾਵ ‘ਤੇ ਅਜੇ ਤੱਕ ਅੰਤਿਮ ਫ਼ੈਸਲਾ ਨਹੀਂ ਹੋਇਆ।

ਚੰਡੀਗੜ੍ਹ

ਮਨੁੱਖੀ ਅਧਿਕਾਰਾਂ ਦੇ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਕਤਲ ਮਾਮਲੇ ਨਾਲ ਜੁੜੀ ਇੱਕ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਇਸ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਸਾਬਕਾ ਡੀਐਸਪੀ ਜਸਪਾਲ ਸਿੰਘ ਨੂੰ ਲੈ ਕੇ ਨਵਾਂ ਘਟਨਾਕ੍ਰਮ ਸਾਹਮਣੇ ਆਇਆ ਹੈ। ਨਾਭਾ ਓਪਨ ਖੇਤੀਬਾੜੀ ਜੇਲ੍ਹ ਪ੍ਰਸ਼ਾਸਨ ਨੇ ਹੁਸ਼ਿਆਰਪੁਰ ਪੁਲਿਸ ਨੂੰ ਜਸਪਾਲ ਸਿੰਘ ਦਾ ਪਤਾ ਲਗਾਉਣ ਲਈ ਪੱਤਰ ਭੇਜਿਆ ਹੈ। ਜਸਪਾਲ ਸਿੰਘ ਮਈ 2023 ਤੋਂ ਅਦਾਲਤ ਦੇ ਹੁਕਮਾਂ ਤਹਿਤ ਜ਼ਮਾਨਤ ‘ਤੇ ਬਾਹਰ ਹੈ, ਜਦਕਿ ਉਸ ਦੀ ਸਜ਼ਾ ਵਿੱਚ ਰਾਹਤ ਸਬੰਧੀ ਪ੍ਰਸਤਾਵ ‘ਤੇ ਅਜੇ ਤੱਕ ਅੰਤਿਮ ਫ਼ੈਸਲਾ ਨਹੀਂ ਹੋਇਆ।

ਦਿਲਜੀਤ ਦੁਸਾਂਝ ਦੀ ਫ਼ਿਲਮ ‘ਸਤਲੁਜ’ ਨੂੰ ਲੈ ਕੇ ਚੱਲ ਰਹੀ ਚਰਚਾ ਦੇ ਦਰਮਿਆਨ ਜਸਵੰਤ ਸਿੰਘ ਖਾਲੜਾ ਦਾ ਕਤਲ ਕੇਸ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਿਆ ਹੈ। ਇਸੇ ਦੌਰਾਨ ਖਾਲੜਾ ਕਤਲ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਸਾਬਕਾ ਡੀਐਸਪੀ ਜਸਪਾਲ ਸਿੰਘ ਬਾਰੇ ਇੱਕ ਹੋਰ ਮਹੱਤਵਪੂਰਨ ਜਾਣਕਾਰੀ ਸਾਹਮਣੇ ਆਈ ਹੈ।

ਮਿਲੀ ਜਾਣਕਾਰੀ ਅਨੁਸਾਰ ਜਸਪਾਲ ਸਿੰਘ ਨੂੰ ਮਈ 2023 ਵਿੱਚ ਨਾਭਾ ਓਪਨ ਖੇਤੀਬਾੜੀ ਜੇਲ੍ਹ ਤੋਂ ਇੱਕ ਲੱਖ ਰੁਪਏ ਦੇ ਬਾਂਡ ਅਤੇ ਨਿੱਜੀ ਜ਼ਮਾਨਤ ‘ਤੇ ਰਿਹਾਅ ਕੀਤਾ ਗਿਆ ਸੀ। ਇਹ ਰਾਹਤ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਹੁਕਮ ਦੇ ਆਧਾਰ ‘ਤੇ ਦਿੱਤੀ ਗਈ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਜੇ ਸਜ਼ਾ ਮੁਆਫ਼ੀ ਸਬੰਧੀ ਸਰਕਾਰੀ ਪ੍ਰਸਤਾਵ ‘ਤੇ ਰਾਜਪਾਲ ਤਿੰਨ ਮਹੀਨਿਆਂ ਤੱਕ ਫ਼ੈਸਲਾ ਨਹੀਂ ਕਰਦੇ ਤਾਂ ਅੰਤਿਮ ਫ਼ੈਸਲੇ ਤੱਕ ਕੈਦੀ ਨੂੰ ਜ਼ਮਾਨਤ ‘ਤੇ ਰਿਹਾ ਕੀਤਾ ਜਾ ਸਕਦਾ ਹੈ।

ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ ਸਤੰਬਰ 2022 ਵਿੱਚ ਜਸਪਾਲ ਸਿੰਘ ਦੀ ਸਜ਼ਾ ਮੁਆਫ਼ੀ ਲਈ ਪ੍ਰਸਤਾਵ ਰਾਜਪਾਲ ਕੋਲ ਭੇਜਿਆ ਸੀ, ਪਰ ਇਸ ‘ਤੇ ਅਜੇ ਵੀ ਕੋਈ ਅੰਤਿਮ ਫ਼ੈਸਲਾ ਨਹੀਂ ਆਇਆ। ਇਸੇ ਆਧਾਰ ‘ਤੇ ਪਟਿਆਲਾ ਦੀ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਨਵਦੀਪ ਕੌਰ ਗਿੱਲ ਨੇ ਉਸ ਦੀ ਜ਼ਮਾਨਤ ਮਨਜ਼ੂਰ ਕੀਤੀ ਸੀ।

ਇਸ ਤੋਂ ਪਹਿਲਾਂ ਸਾਲ 2019 ਵਿੱਚ ਵੀ ਜਸਪਾਲ ਸਿੰਘ ਨੂੰ ਹਾਈ ਕੋਰਟ ਵੱਲੋਂ ਪੈਰੋਲ ਦਿੱਤੀ ਗਈ ਸੀ। ਹਾਲਾਂਕਿ ਟਾਂਡਾ ਥਾਣੇ ਵਿੱਚ ਦਰਜ ਇੱਕ ਹੋਰ ਕੇਸ ਵਿੱਚ ਸਜ਼ਾ ਹੋਣ ਕਾਰਨ ਉਸ ਨੂੰ ਰਿਹਾਅ ਨਹੀਂ ਕੀਤਾ ਗਿਆ ਸੀ। ਇਸ ਮਾਮਲੇ ਨੂੰ ਲੈ ਕੇ ਉਸ ਨੇ ਹਾਈ ਕੋਰਟ ਵਿੱਚ ਹੈਬੀਅਸ ਕੋਰਪਸ ਪਟੀਸ਼ਨ ਵੀ ਦਾਇਰ ਕੀਤੀ ਸੀ, ਜਿਸ ਨੂੰ ਬਾਅਦ ਵਿੱਚ ਵਾਪਸ ਲੈ ਲਿਆ ਗਿਆ।

ਹੁਣ ਨਾਭਾ ਓਪਨ ਖੇਤੀਬਾੜੀ ਜੇਲ੍ਹ ਪ੍ਰਸ਼ਾਸਨ ਨੇ ਹੁਸ਼ਿਆਰਪੁਰ ਪੁਲਿਸ ਨੂੰ ਜਸਪਾਲ ਸਿੰਘ ਦਾ ਪਤਾ ਲਗਾਉਣ ਲਈ ਕਿਹਾ ਹੈ। ਇਸ ਤਾਜ਼ਾ ਘਟਨਾਕ੍ਰਮ ਤੋਂ ਬਾਅਦ ਜਸਵੰਤ ਸਿੰਘ ਖਾਲੜਾ ਕਤਲ ਕੇਸ ਅਤੇ ਇਸ ਨਾਲ ਜੁੜੀਆਂ ਕਾਨੂੰਨੀ ਕਾਰਵਾਈਆਂ ਇੱਕ ਵਾਰ ਫਿਰ ਚਰਚਾ ਦਾ ਵਿਸ਼ਾ ਬਣ ਗਈਆਂ ਹਨ।

ਜਾਣੋ ਮਾਮਲੇ ਨਾਲ ਜੁੜੀਆਂ ਅਹਿਮ ਗੱਲਾਂ

  • ਮਈ 2023 ਵਿੱਚ ਨਾਭਾ ਓਪਨ ਜੇਲ੍ਹ ਤੋਂ 1 ਲੱਖ ਰੁਪਏ ਦੇ ਬਾਂਡ ‘ਤੇ ਜ਼ਮਾਨਤ ਮਿਲੀ।
  • ਸਤੰਬਰ 2022 ਵਿੱਚ ਪੰਜਾਬ ਸਰਕਾਰ ਨੇ ਸਜ਼ਾ ਮੁਆਫ਼ੀ ਲਈ ਪ੍ਰਸਤਾਵ ਭੇਜਿਆ ਸੀ।
  • ਰਾਜਪਾਲ ਵੱਲੋਂ ਅਜੇ ਤੱਕ ਅੰਤਿਮ ਫ਼ੈਸਲਾ ਨਹੀਂ ਕੀਤਾ ਗਿਆ।
  • ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਸੀਜੇਐਮ ਪਟਿਆਲਾ ਨੇ ਜ਼ਮਾਨਤ ਮਨਜ਼ੂਰ ਕੀਤੀ।
  • ਸਾਲ 2019 ਵਿੱਚ ਵੀ ਹਾਈ ਕੋਰਟ ਨੇ ਪੈਰੋਲ ਦਿੱਤੀ ਸੀ।
  • ਟਾਂਡਾ ਥਾਣਾ FIR ਨੰਬਰ 81/1996 ਨਾਲ ਸਬੰਧਤ ਮਾਮਲੇ ਵਿੱਚ ਹੈਬੀਅਸ ਕੋਰਪਸ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਨੂੰ ਬਾਅਦ ਵਿੱਚ ਵਾਪਸ ਲੈ ਲਿਆ ਗਿਆ।

-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments