Image default
ਤਾਜਾ ਖਬਰਾਂ

ਜਾਖੜ ਨੇ ਅੱਜ ਹਾਈਕਮਾਂਡ ਦੇ ਨੋਟਿਸ ਦਾ ਨਾਂ ਜਵਾਬ ਦਿੱਤਾ ਤਾਂ ਹੋ ਸਕਦੀ ਹੈ ਕਾਰਵਾਈ

ਜਾਖੜ ਨੇ ਅੱਜ ਹਾਈਕਮਾਂਡ ਦੇ ਨੋਟਿਸ ਦਾ ਨਾਂ ਜਵਾਬ ਦਿੱਤਾ ਤਾਂ ਹੋ ਸਕਦੀ ਹੈ ਕਾਰਵਾਈ
(ਪੰਜਾਬ ਡਾਇਰੀ) 18, ਅਪ੍ਰੈਲ – ਪੰਜਾਬ ਵਿਧਾਨ ਸਭਾ ਚੋਣਾਂ ਹਾਰਨ ਤੋਂ ਬਾਅਦ ਕਾਂਗਰਸ ਦੇ ਲੀਡਰ ਇੱਕ ਦੂਜੇ ਉੱਪਰ ਇਲਜ਼ਾਮ ਲਾਉਂਦੇ ਨਜ਼ਰ ਆ ਰਹੇ ਸਨ ਤੇ ਪਿਛਲੇ ਦਿਨੀਂ ਸੁਨੀਲ ਜਾਖੜ ਨੇ ਉਦੋਂ ਹੱਦ ਕਰ ਦਿੱਤੀ ਜਦੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਤੀ ਮਾੜੀ ਸ਼ਬਦਾਵਲੀ ਦੀ ਵਰਤੋਂ ਕੀਤੀ ਸੀ। ਸੁਨੀਲ ਜਾਖੜ ਵੱਲੋਂ ਚੰਨੀ ਪ੍ਰਤੀ ਵਰਤੀ ਗਈ ਸ਼ਬਦਾਵਲੀ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਲੀਡਰਾਂ ਦੇ ਵਿਚ ਖਾਸ ਕਰਕੇ ਦਲਿਤ ਭਾਈਚਾਰੇ ਨਾਲ ਸਬੰਧਤ ਲੋਕਾਂ ਵਿੱਚ ਜਾਖੜ ਪ੍ਰਤੀ ਰੋਸ ਦੀ ਲਹਿਰ ਫੈਲ ਗਈ ਸੀ। ਜਿਸ ਤੋਂ ਬਾਅਦ ਉਨ੍ਹ ਵੱਲੋਂ ਕਾਂਗਰਸ ਹਾਈ ਕਮਾਨ ਨੂੰ ਸ਼ਿਕਾਇਤ ਕੀਤੀ ਗਈ ਸੀ ਤੇ ਸੁਨੀਲ ਜਾਖੜ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਸੀ ਜਿਸ ਤੋਂ ਬਾਅਦ ਹਾਈ ਕਮਾਨ ਨੇ ਜਾਖੜ ਨੂੰ ਨੋਟਿਸ ਭੇਜਿਆ ਸੀ ਪਰ ਉਸ ਨੋਟਿਸ ਦਾ ਜਾਖੜ ਵੱਲੋਂ ਕੋਈ ਵੀ ਜਵਾਬ ਨਹੀਂ ਦਿੱਤਾ ਗਿਆ। ਅੱਜ ਜਵਾਬ ਦਾ ਆਖਰੀ ਦਿਨ ਹੈ ਜੇ ਨੋਟਿਸ ਦਾ ਜਵਾਬ ਨਾ ਦਿੱਤਾ ਤਾਂ ਸੁਨੀਲ ਜਾਖੜ ਦੀਆਂ ਮੁਸਕਲਾਂ ਵਧ ਸਕਦੀਆਂ ਹਨ। ਜਾਖੜ ਦੇ ਵਿਵਾਦਤ ਬਿਆਨ ‘ਤੇ ਕਾਂਗਰਸ ਹਾਈਕਮਾਂਡ ਵੱਲੋਂ ਉਨ੍ਹਾਂ ਨੂੰ ਨੋਟਿਸ ਭੇਜਿਆ ਗਿਆ ਹੈ। ਜਾਖੜ ਤੋਂ 7 ਦਿਨਾਂ ‘ਚ ਸਪੱਸ਼ਟੀਕਰਨ ਮੰਗਿਆ ਗਿਆ ਹੈ। ਹਾਲਾਂਕਿ ਜਾਖੜ ਨੇ ਅਜੇ ਤਕ ਇਸ ‘ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ। ਨੋਟਿਸ ਦੀ ਮਿਆਦ ਅੱਜ ਖਤਮ ਹੋ ਰਹੀ ਹੈ। ਸੂਤਰਾਂ ਮੁਤਾਬਕ ਜਾਖੜ ਨੋਟਿਸ ਦਾ ਜਵਾਬ ਦੇਣ ਦੇ ਮੂਡ ਵਿੱਚ ਨਹੀਂ। ਜਾਖੜ ‘ਤੇ ਅਨੁਸ਼ਾਸਨੀ ਕਾਰਵਾਈ ਕਾਂਗਰਸ ‘ਚ ਪਹਿਲਾਂ ਤੋਂ ਚੱਲ ਰਹੇ ਵਿਵਾਦ ਨੂੰ ਹੋਰ ਤੇਜ਼ ਕਰ ਸਕਦੀ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਸੁਨੀਲ ਜਾਖੜ ਖਿਲਾਫ ਸੋਨੀਆ ਗਾਂਧੀ ਨੂੰ ਸ਼ਿਕਾਇਤ ਕੀਤੀ ਸੀ ਜਿਸ ਵਿੱਚ ਉਨ੍ਹਾਂ ਆਪਣੀ ਬਿਆਨਬਾਜ਼ੀ ਤੇ ਖਾਸ ਕਰਕੇ ਸਾਬਕਾ ਸੀਐਮ ਚਰਨਜੀਤ ਚੰਨੀ ਵਿਰੁੱਧ ਇਤਰਾਜ਼ਯੋਗ ਸ਼ਬਦ ਕਹੇ। ਇਸ ਤੋਂ ਇਲਾਵਾ ਚੋਣਾਂ ਦੌਰਾਨ ਉਨ੍ਹਾਂ ਵੱਲੋਂ ਫਿਰਕੂ ਬਿਆਨਬਾਜ਼ੀ ਕਰਨ ਦੀਆਂ ਵੀ ਸ਼ਿਕਾਇਤਾਂ ਕੀਤੀਆਂ ਗਈਆਂ ਸਨ। ਇਸ ਤੋਂ ਬਾਅਦ ਪਾਰਟੀ ਦੇ ਜਨਰਲ ਸਕੱਤਰ ਤਾਰਿਕ ਅਨਵਰ ਨੇ ਕਿਹਾ ਕਿ ਜਾਖੜ ਨੂੰ ਉਨ੍ਹਾਂ ਦੇ ਬਿਆਨਾਂ ਦੀ ਜਾਂਚ ਕਰਨ ਤੋਂ ਬਾਅਦ ਨੋਟਿਸ ਭੇਜਿਆ ਗਿਆ ਹੈ। ਹਾਲਾਂਕਿ ਜਾਖੜ ਪਹਿਲਾਂ ਵੀ ਸਪੱਸ਼ਟ ਕਰ ਚੁੱਕੇ ਹਨ ਕਿ ਉਨ੍ਹਾਂ ਨੇ ਕਿਸੇ ਦੀ ਜਾਤ ਬਾਰੇ ਇਹ ਟਿੱਪਣੀ ਨਹੀਂ ਕੀਤੀ। ਉਨ੍ਹਾਂ ਦੇ ਬਿਆਨ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ।

Related posts

Breaking- ਪ੍ਰਿਯੰਕਾ ਗਾਂਧੀ ਨੂੰ ਪੁਲਿਸ ਹਿਰਾਸਤ ਵਿਚ ਲਿਆ

punjabdiary

ਆਟੋ ਰਿਪੇਅਰ ਦੀ ਦੁਕਾਨ ‘ਤੇ ਲੱਗੀ ਭਿਆਨਕ ਅੱਗ, ਭਾਰੀ ਨੁਕਸਾਨ

punjabdiary

Breaking- ਮੁੱਖ ਮੰਤਰੀ ਭਗਵੰਤ ਮਾਨ ਜੀ ਇਕ ਵਾਰ ਫਿਰ ਪੁੱਛ ਲੈਣਾ ਸੀ ਕਿਤੇ BMW ਵਾਲੀ ਨਾ ਹੋ ਜਾਵੇ, ਇਹ ਸੂਬੇ ਦੀ ਇੱਜਤ ਦਾ ਸਵਾਲ ਹੁੰਦਾ ਹੈ – ਸ਼੍ਰੋਮਣੀ ਅਕਾਲੀ ਦਲ

punjabdiary

Leave a Comment