ਜਾਪਾਨ ਜਾਣ ਦੀ CM ਭਗਵੰਤ ਮਾਨ ਦੀ ਯੋਜਨਾ ਨੂੰ ਝਟਕਾ, ਕੇਂਦਰ ਨੇ ਮਨਜ਼ੂਰੀ ਦੇਣ ਤੋਂ ਕੀਤਾ ਇਨਕਾਰ
ਭਗਵੰਤ ਮਾਨ ਨੂੰ ਏਸ਼ੀਅਨ ਹਾਕੀ ਫੈਡਰੇਸ਼ਨ ਵੱਲੋਂ ਜਾਪਾਨ ਦੇ ਆਈਚੀ-ਨਾਗੋਆ ਵਿੱਚ ਹੋ ਰਹੀਆਂ ਏਸ਼ੀਅਨ ਖੇਡਾਂ ਦੇ ਹਾਕੀ ਮੁਕਾਬਲਿਆਂ ਦੇ ਆਖਰੀ ਪੜਾਅ ਵਿੱਚ ਸ਼ਾਮਲ ਹੋਣ ਅਤੇ ਭਾਰਤੀ ਟੀਮ ਦਾ ਮੈਚ ਦੇਖਣ ਲਈ ਸੱਦਾ ਮਿਲਿਆ ਸੀ।

ਚੰਡੀਗੜ੍ਹ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਜਾਪਾਨ ਦੌਰਾ ਫਿਲਹਾਲ ਟਲ ਗਿਆ ਹੈ। ਮੁੱਖ ਮੰਤਰੀ ਨੂੰ ਏਸ਼ੀਅਨ ਖੇਡਾਂ ਦੌਰਾਨ ਭਾਰਤੀ ਪੁਰਸ਼ ਹਾਕੀ ਟੀਮ ਦਾ ਮੈਚ ਦੇਖਣ ਲਈ ਜਾਪਾਨ ਜਾਣਾ ਸੀ, ਪਰ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਨੂੰ ਇਸ ਵਿਦੇਸ਼ ਯਾਤਰਾ ਲਈ ਸਿਆਸੀ ਮਨਜ਼ੂਰੀ ਨਹੀਂ ਦਿੱਤੀ ਗਈ। ਦੌਰੇ ਨੂੰ ਮਨਜ਼ੂਰੀ ਨਾ ਦੇਣ ਪਿੱਛੇ ਸੁਰੱਖਿਆ ਨਾਲ ਜੁੜੇ ਕਾਰਨਾਂ ਦਾ ਹਵਾਲਾ ਦਿੱਤਾ ਗਿਆ ਹੈ।
ਏਸ਼ੀਅਨ ਹਾਕੀ ਫੈਡਰੇਸ਼ਨ ਨੇ ਦਿੱਤਾ ਸੀ ਸੱਦਾ
ਭਗਵੰਤ ਮਾਨ ਨੂੰ ਏਸ਼ੀਅਨ ਹਾਕੀ ਫੈਡਰੇਸ਼ਨ ਵੱਲੋਂ ਜਾਪਾਨ ਦੇ ਆਈਚੀ-ਨਾਗੋਆ ਵਿੱਚ ਹੋ ਰਹੀਆਂ ਏਸ਼ੀਅਨ ਖੇਡਾਂ ਦੇ ਹਾਕੀ ਮੁਕਾਬਲਿਆਂ ਦੇ ਆਖਰੀ ਪੜਾਅ ਵਿੱਚ ਸ਼ਾਮਲ ਹੋਣ ਅਤੇ ਭਾਰਤੀ ਟੀਮ ਦਾ ਮੈਚ ਦੇਖਣ ਲਈ ਸੱਦਾ ਮਿਲਿਆ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰੇ ਨੂੰ ਪੰਜਾਬ ਵਿੱਚ ਹੋਣ ਵਾਲੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਤਿਆਰੀਆਂ ਦੇ ਸੰਦਰਭ ਵਿੱਚ ਵੀ ਮਹੱਤਵਪੂਰਨ ਮੰਨਿਆ ਜਾ ਰਿਹਾ ਸੀ।
ਭਾਰਤੀ ਹਾਕੀ ਟੀਮ ਵਿੱਚ ਪੰਜਾਬ ਨਾਲ ਸਬੰਧਤ ਕਈ ਖਿਡਾਰੀ ਹੋਣ ਕਾਰਨ ਮੁੱਖ ਮੰਤਰੀ ਵੱਲੋਂ ਟੀਮ ਦਾ ਹੌਸਲਾ ਵਧਾਉਣ ਲਈ ਮੈਚ ਦੇਖਣ ਦੀ ਯੋਜਨਾ ਬਣਾਈ ਗਈ ਸੀ।
ਸੁਰੱਖਿਆ ਨੂੰ ਬਣਾਇਆ ਗਿਆ ਮਨਜ਼ੂਰੀ ਨਾ ਦੇਣ ਦਾ ਆਧਾਰ
ਰਾਜ ਸਰਕਾਰ ਨਾਲ ਜੁੜੇ ਸੂਤਰਾਂ ਅਨੁਸਾਰ ਕੇਂਦਰ ਵੱਲੋਂ ਮੁੱਖ ਮੰਤਰੀ ਦੇ ਜਾਪਾਨ ਦੌਰੇ ਨੂੰ ਮਨਜ਼ੂਰੀ ਨਾ ਦੇਣ ਲਈ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੱਤਾ ਗਿਆ ਹੈ। ਅੰਤਰਰਾਸ਼ਟਰੀ ਪੱਧਰ ਦੇ ਵੱਡੇ ਖੇਡ ਸਮਾਗਮਾਂ ਦੌਰਾਨ ਕਿਸੇ ਵੀ ਉੱਚ ਪੱਧਰੀ VIP ਦੀ ਸੁਰੱਖਿਆ ਨੂੰ ਲੈ ਕੇ ਵਾਧੂ ਪ੍ਰਬੰਧਾਂ ਦੀ ਲੋੜ ਹੁੰਦੀ ਹੈ।
ਕੇਂਦਰ ਵੱਲੋਂ ਇਸੇ ਸੁਰੱਖਿਆ ਪੱਖ ਨੂੰ ਧਿਆਨ ਵਿੱਚ ਰੱਖਦਿਆਂ ਭਗਵੰਤ ਮਾਨ ਦੇ ਦੌਰੇ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ। ਇਸ ਕਾਰਨ ਮੁੱਖ ਮੰਤਰੀ ਦੀ ਜਾਪਾਨ ਯਾਤਰਾ ਹੁਣ ਨਹੀਂ ਹੋ ਸਕੇਗੀ।
(ਪੰਜਾਬੀ ਜਾਗਰਨ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ


