Image default
ਤਾਜਾ ਖਬਰਾਂ

ਜਿਲ੍ਹਾ ਪੱਧਰੀ ਕਿਸਾਨ ਮੇਲਾ ਅੱਜ -ਮੁੱਖ ਖੇਤੀਬਾੜੀ ਅਫਸਰ

ਜਿਲ੍ਹਾ ਪੱਧਰੀ ਕਿਸਾਨ ਮੇਲਾ ਅੱਜ -ਮੁੱਖ ਖੇਤੀਬਾੜੀ ਅਫਸਰ

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ

ਮੇਲੇ ਦਾ ਉਦਘਾਟਨ ਡਾ.ਰੂਹੀ ਦੁੱਗ ਡਿਪਟੀ ਕਮਿਸ਼ਨਰ ਕਰਨਗੇ

ਫ਼ਰੀਦਕੋਟ, 08 ਅਪ੍ਰੈਲ – (ਗੁਰਮੀਤ ਸਿੰਘ ਬਰਾੜ) ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾ ਹੇਠ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਉਣ ਦੀ ਮੁਹਿੰਮ ਤਹਿਤ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਲਈ ਦਫਤਰ ਮੁੱਖ ਖੇਤੀਬਾੜੀ ਅਫਸਰ ਫ਼ਰੀਦਕੋਟ ਵਿਖੇ ਕਿਸਾਨ ਮੇਲਾ ਅਤੇ ਪ੍ਰਦਰਸ਼ਨੀਆਂ ਮਿਤੀ 9 ਅਪ੍ਰੈਲ 2022, ਦਿਨ ਸ਼ਨੀਵਾਰ ਸਵੇਰੇ 9 ਵਜੇ ਲਗਾਈਆਂ ਜਾ ਰਹੀਆਂ ਹਨ।ਇਹ ਜਾਣਕਾਰੀ ਡਾ. ਕਰਨਜੀਤ ਸਿੰਘ ਗਿੱਲ, ਮੁੱਖ ਖੇਤੀਬਾੜੀ ਅਫਸਰ,ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਇਸ ਮੇਲੇ ਵਿੱਚ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਖੇਤੀਬਾੜੀ ਵਿਭਾਗ ਦੇ ਖੇਤੀ ਮਾਹਿਰਾਂ ਵੱਲੋਂ ਜਾਣਕਾਰੀ ਦਿੱਤੀ ਜਾਵੇਗੀ ਅਤੇ ਖੇਤੀਬਾੜੀ, ਬਾਗਬਾਨੀ, ਪਸ਼ੂ-ਪਾਲਣ, ਭੂਮੀ ਅਤੇ ਜਲ ਰੱਖਿਆ ਵਿਭਾਗ, ਮੱਛੀ ਪਾਲਣ, ਡੇਅਰੀ ਵਿਭਾਗ, ਸਹਿਕਾਰਤਾ ਵਿਭਾਗ, ਨਿੱਜੀ ਅਦਾਰੇ ਅਤੇ ਅਗਾਹ ਵਧੂ ਕਿਸਾਨਾਂ ਵੱਲੋਂ ਵੱਖ-ਵੱਖ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਸ. ਕੁਲਤਾਰ ਸਿੰਘ ਸੰਧਵਾ ਸਪੀਕਰ ਵਿਧਾਨ ਸਭਾ, ਪੰਜਾਬਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਸ. ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਹਲਕਾ ਫਰੀਦਕੋਟ ਅਤੇ ਸ. ਅਮੋਲਕ ਸਿੰਘ, ਵਿਧਾਇਕ ਜੈਤੋ ਇਸ ਕੈਂਪ ਦੇ ਵਿਸ਼ੇਸ਼ ਮਹਿਮਾਨ ਹੋਣਗੇ। ਕੈਂਪ ਦਾ ਉਦਘਾਟਨ ਸ਼੍ਰੀਮਤੀ ਰੂਹੀ ਦੁੱਗ, ਆਈ.ਏ.ਐਸ. ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਆਤਮਾ, ਫਰੀਦਕੋਟ ਕਰਨਗੇ ਅਤੇ ਕੈਂਪ ਦੀ ਪ੍ਰਧਾਨਗੀ ਇੰਜ: ਜਸਵੰਤ ਸਿੰਘ, ਸੰਯੁਕਤ ਡਾਇਰੈਕਟਰ ਖੇਤੀਬਾੜੀ, ਪੰਜਾਬ ਕਰਨਗੇ। ਮੁੱਖ ਖੇਤੀਬਾੜੀ ਅਫਸਰ ਨੇ ਨੌਜਵਾਨ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਅਪੀਲ ਕੀਤੀ ਕਿ ਇਸ ਮੇਲੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਭਾਗ ਲੈਣ। ਉਨ੍ਹਾਂ ਸਮੂਹ ਸਰਪੰਚ ਸਹਿਬਾਨ ਅਤੇ ਅਗਾਂਹ ਵਧੂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਲੱਗ ਰਹੇ ਇਸ ਜਿਲ੍ਹਾ ਪੱਧਰੀ ਕਿਸਾਨ ਮੇਲੇ ਵਿੱਚ ਕਿਸਾਨਾਂ ਨੂੰ ਸ਼ਾਮਿਲ ਹੋਣ ਲਈ ਪ੍ਰੇਰਿਤ ਕੀਤਾ ਜਾਵੇ। ਇਸ ਮੌਕੇ ਪ੍ਰੋਜੈਕਟ ਡਾਇਰੈਕਟਰ ਡਾ ਅਮਨਦੀਪ ਕੇਸ਼ਵ ਵੀ ਹਾਜਰ ਸਨ।

Advertisement

Related posts

ਨਹਿਰੂ ਯੁਵਾ ਕੇਂਦਰ ਮਾਨਸਾ ਵੱਲੋਂ ਪਾਣੀ ਦੀ ਬੱਚਤ ਅਤੇ ਮੀਂਹ ਦੇ ਪਾਣੀ ਦੀ ਸਚੁੱਜੀ ਵਰਤੋਂ ਕਰਨ ਸਬੰਧੀ ਕਰਵਾਏ ਗਏ ਪੇਟਿੰਗ ਮੁਕਾਬਲੇ

punjabdiary

ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦਾ ਮੁੱਦਾ ਪਹੁੰਚਿਆ ਰਾਸ਼ਟਰਪਤੀ ਕੋਲ, 11 ਮੈਂਬਰੀ ਵਫ਼ਦ ਨੇ ਰੱਖੀ ਆਹ ਮੰਗ

punjabdiary

Breaking- ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ, ਕਰੋੜਾਂ ਰੁਪਏ ਇਸ਼ਤਿਹਾਰਬਾਜ਼ੀ ਲਈ ਖਰਚੇ – ਹਰਿਸਮਰਤ ਕੌਰ ਬਾਦਲ

punjabdiary

Leave a Comment