Image default
About us

ਜਿਲ੍ਹਾ ਪੱਧਰੀ ਕਿਸਾਨ ਮੇਲਾ 06 ਅਕਤੂਬਰ ਨੂੰ ਮਾਡਲ ਖੇਤੀਬਾੜੀ ਫਾਰਮ ਫਰੀਦਕੋਟ ਵਿਖੇ ਲੱਗੇਗਾ

ਜਿਲ੍ਹਾ ਪੱਧਰੀ ਕਿਸਾਨ ਮੇਲਾ 06 ਅਕਤੂਬਰ ਨੂੰ ਮਾਡਲ ਖੇਤੀਬਾੜੀ ਫਾਰਮ ਫਰੀਦਕੋਟ ਵਿਖੇ ਲੱਗੇਗਾ

 

 

 

Advertisement

 

ਫਰੀਦਕੋਟ, 5 ਅਕਤਬੂਰ (ਪੰਜਾਬ ਡਾਇਰੀ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜਿਲ੍ਹਾ ਫਰੀਦਕੋਟ ਵੱਲੋ ਆਤਮਾ ਦੇ ਸਹਿਯੋਗ ਨਾਲ ਹਾੜ੍ਹੀ ਦੀਆਂ ਫਸਲਾਂ ਦੀ ਸੁਚੱਜੀ ਕਾਸ਼ਤ ਸਬੰਧੀ ਸ. ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹਾ ਪੱਧਰ ਦਾ ਕਿਸਾਨ ਮੇਲਾ ਮਿਤੀ 06 ਅਕਤੂਬਰ 2023 ਦਿਨ ਸ਼ੁੱਕਰਵਾਰ ਨੂੰ ਸਵੇਰੇ 9 ਵਜੇ ਤੋ ਦੁਪਿਹਰ 2 ਵਜੇ ਤੱਕ ਮਾਡਲ ਖੇਤੀਬਾੜੀ ਫਾਰਮ, ਫਰੀਦਕੋਟ ਵਿਖੇ ਲਗਾਇਆ ਜਾ ਰਿਹਾ ਹੈ।

ਇਸ ਕਿਸਾਨ ਮੇਲੇ ਦੇ ਮੁੱਖ ਮਹਿਮਾਨ ਸਪੀਕਰ ਵਿਧਾਨ ਸਭਾ ਪੰਜਾਬ ਸ. ਕੁਲਤਾਰ ਸਿੰਘ ਸੰਧਵਾਂ ਹੋਣਗੇ ਅਤੇ ਇਸ ਕੈਂਪ ਦਾ ਉਦਘਾਟਨ ਸ਼੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਫਰੀਦਕੋਟ ਕਰਨਗੇ। ਮੇਲੇ ‘ਚ ਵਿਸ਼ੇਸ਼ ਤੌਰ ਤੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਤੇ ਵਿਧਾਇਕ ਜੈਤੋ ਸ. ਅਮੋਲਕ ਸਿੰਘ ਪਹੁੰਚ ਰਹੇ ਹਨ।ਇਸ ਮੇਲੇ ਦੀ ਪ੍ਰਧਾਨਗੀ ਡਾ. ਰਾਜ ਕੁਮਾਰ ਸੰਯੁਕਤ ਡਾਇਰੈਕਟਰ ਖੇਤੀਬਾੜੀ ਪੰਜਾਬ ਕਰਨਗੇ ਜੋ ਪੰਜਾਬ ਸਰਕਾਰ ਵੱਲੋ ਕਿਸਾਨ ਹਿੱਤ ਵਿੱਚ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਦੱਸਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਇਸ ਕਿਸਾਨ ਮੇਲੇ ਵਿੱਚ ਕਿਸਾਨਾਂ ਨੂੰ ਹਾੜ੍ਹੀ ਦੀਆਂ ਫਸਲਾਂ ਸਬੰਧੀ ਤਕਨੀਕੀ ਅਤੇ ਨਵੀਨਤਮ ਜਾਣਕਾਰੀ ਦਿੱਤੀ ਜਾਵੇਗੀ। ਖੇਤੀਬਾੜੀ ਵਿਭਾਗ ਦੇ ਖੇਤੀ ਮਾਹਿਰ ਹਾੜ੍ਹੀ ਦੀਆਂ ਫਸਲਾਂ ਬੀਜ਼ਣ ਦਾ ਢੰਗ, ਪਾਣੀ ਅਤੇ ਖਾਦਾਂ ਦੀ ਸੁਚੱਜੀ ਵਰਤੋਂ ਅਤੇ ਫਸਲਾਂ ਨੂੰ ਕੀੜਿਆਂ/ਬਿਮਾਰੀਆਂ ਤੋ ਬਚਾਉਣ ਲਈ ਕਿਸਾਨਾਂ ਨੂੰ ਵਿਸਥਾਰਤ ਜਾਣਕਾਰੀ ਦੇਣਗੇ। ਹਾੜ੍ਹੀ ਦੇ ਸੀਜਣ ਦੋਰਾਨ ਸਬਸਿਡੀ ਉਪਰ ਮਿਲਣ ਵਾਲੀ ਖੇਤੀ ਮਸ਼ੀਨਰੀ ਅਤੇ ਕਣਕ ਦੇ ਬੀਜ਼ ਬਾਰੇ ਵੀ ਦੱਸਿਆ ਜਾਵੇਗਾ।

Advertisement

ਇਸ ਦੋਰਾਨ ਵੱਖੋ ਵੱਖ ਵਿਭਾਗਾਂ ਅਤੇ ਪ੍ਰਾਈਵੇਟ ਕੰਪਨੀਆਂ ਵੱਲੋ ਕਿਸਾਨਾਂ ਦੀ ਸਹੂਲਤ ਲਈ ਨੁਮਾਇਸ਼ਾਂ ਵੀ ਲਾਈਆਂ ਜਾਣਗੀਆਂ। ਪ੍ਰਧਾਨ ਮੰਤਰੀ ਯੋਜਨਾਂ ਵਾਲੇ 6000/- ਰੁਪਏ ਸਲਾਨਾ ਵਾਲੇ ਕਿਸਾਨਾਂ ਦੀਆਂ ਮੁਸ਼ਕਲਾਂ ਦਾ ਹੱਲ ਵੀ ਕੀਤਾ ਜਾਵੇਗਾ। ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਸਬਜ਼ੀਆਂ, ਬਾਗਾਂ ਦੀ ਕਾਸ਼ਤ, ਸਹਾਇਕ ਧੰਦਿਆਂ ਬਾਰੇ, ਮੋਟੇ-ਅਨਾਜਾਂ ਅਤੇ ਫਸਲੀ ਵਿਭਿੰਨਤਾ ਬਾਰੇ ਇਸ ਜਿਲ੍ਹਾ ਪੱਧਰੀ ਕੈਂਪ ਵਿੱਚ ਸ਼ਿਰਕਤ ਕਰਕੇ ਇਸਦਾ ਵੱਧ ਤੋ ਵੱਧ ਲਾਹਾ ਉਠਾਉਣ। ਇਸ ਮੇਲੇ ਨੂੰ ਸੰਚਾਰੂ ਢੰਗ ਨਾਲ ਲਗਾਉਣ ਲਈ ਡਾ. ਅਮਨਦੀਪ ਕੇਸ਼ਵ ਪੀ.ਡੀ. ਆਤਮਾ ਵੱਲੋ ਪ੍ਰਬੰਧ ਕੀਤੇ ਜਾ ਰਹੇ ਹਨ।

Related posts

Weekly mortgage applications fall 2.6% as rates move even higher

Balwinder hali

ਬੰਦ ਹੋਣ ਦੀ ਕਗਾਰ ’ਤੇ 50 ਸਾਲ ਤੋਂ ਵੱਧ ਪੁਰਾਣੇ ਕਾਲਜ; ਪ੍ਰਾਈਵੇਟ ਯੂਨੀਵਰਸਿਟੀਆਂ ਦਾ ਰੁਖ ਕਰ ਰਹੇ ਵਿਦਿਆਰਥੀ

punjabdiary

ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਨੂੰ ਮੁਫ਼ਤ ਆਵਾਜਾਈ ਦੀ ਹੋਵੇਗੀ ਸ਼ੁਰੂਆਤ – ਹਰਜੋਤ ਬੈਂਸ

punjabdiary

Leave a Comment