Image default
About us

ਜਿਲ੍ਹਾ ਬਾਲ ਸੁਰੱਖਿਆ ਯੂਨਿਟ ਨੇ ਆਂਗਣਵਾੜੀ ਵਰਕਰਾਂ ਨੂੰ ਬਾਲ ਵਿਆਹ ਦੀ ਰੋਕਥਾਮ ਸਬੰਧੀ ਕੀਤਾ ਜਾਗਰੂਕ

ਜਿਲ੍ਹਾ ਬਾਲ ਸੁਰੱਖਿਆ ਯੂਨਿਟ ਨੇ ਆਂਗਣਵਾੜੀ ਵਰਕਰਾਂ ਨੂੰ ਬਾਲ ਵਿਆਹ ਦੀ ਰੋਕਥਾਮ ਸਬੰਧੀ ਕੀਤਾ ਜਾਗਰੂਕ

ਫਰੀਦਕੋਟ, 10 ਮਈ (ਪੰਜਾਬ ਡਾਇਰੀ)- ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਪ੍ਰੋਗਰਾਮ ਅਫਸਰ ਕਰਨ ਬਰਾੜ ਦੀ ਯੋਗ ਅਗਵਾਈ ਵਿੱਚ ਦਫਤਰ ਜਿਲ੍ਹਾ ਪ੍ਰੋਗਰਾਮ ਅਫਸਰ ਫਰੀਦਕੋਟ ਵਿਖੇ ਅਵੇਅਰਨੈਸ ਕੈਪ ਦਾ ਆਯੋਜਨ ਕੀਤਾ ਗਿਆ।
ਇਸ ਦੌਰਾਨ ਪ੍ਰੋਟੈਕਸ਼ਨ ਅਫਸਰ (ਆਈ.ਸੀ.) ਸੁਖਮੰਦਰ ਸਿੰਘ ਨੇ ਆਂਗਣਵਾੜੀ ਵਰਕਰਾਂ ਨੂੰ ਬਾਲ ਵਿਆਹ ਰੋਕਥਾਮ ਐਕਟ 2006 ਬਾਰੇ ਵਿਸਥਾਰ ਪੂਰਵਕ ਦੱਸਿਆ ਕਿ ਇਸ ਐਕਟ ਤਹਿਤ ਬਾਲ ਵਿਆਹ ਕਰਨਾ ਕਾਨੂੰਨੀ ਜੁਰਮ ਹੈ। ਵਿਆਹ ਲਈ ਲੜਕੇ ਦੀ ਘੱਟੋ-ਘੱਟ ਉਮਰ 21 ਸਾਲ ਅਤੇ ਲੜਕੀ ਦੀ ਉਮਰ 18 ਸਾਲ ਹੋਣੀ ਚਾਹੀਦੀ ਹੈ । ਜੇਕਰ ਕੋਈ ਵਿਅਕਤੀ 18 ਸਾਲ ਤੋਂ ਘੱਟ ਉਮਰ ਦੀ ਲੜਕੀ ਨਾਲ ਵਿਆਹ ਕਰੇਗਾ ਤਾਂ ਉਸਨੂੰ 2 ਸਾਲ ਦੀ ਕਠੋਰ ਸਜਾ ਜਾਂ ਇੱਕ ਲੱਖ ਰੁਪਏ ਜੁਰਮਾਨਾਂ ਹੋ ਸਕਦਾ ਹੈ ਅਤੇ ਇਸ ਕਾਨੂੰਨ ਤਹਿਤ ਛੋਟੀ ਉਮਰ ਵਿੱਚ ਵਿਆਹ ਕਰਨ ਲਈ ਪ੍ਰਚਾਰ ਕਰਨ ਵਾਲੇ ਅਤੇ ਵਿਆਹ ਵਿੱਚ ਸ਼ਾਮਿਲ ਹੋਣ ਵਾਲੇ ਵਿਅਕਤੀਆਂ ਦੇ ਖਿਲਾਫ ਵੀ ਸਜਾ ਦਾ ਨਿਯਮ ਹੈ। ਇਸ ਤੋਂ ਇਲਾਵਾ ਉਹਨਾਂ ਨੂੰ ਇਹ ਵੀ ਦੱਸਿਆ ਗਿਆ ਕਿ ਜੇਕਰ ਤੁਹਾਡੇ ਗੁਆਂਢ ਜਾਂ ਆਲੇ ਦੁਆਲੇ ਕੋਈ ਇਸ ਤਰ੍ਹਾਂ ਦੀ ਘਟਨਾ ਹੁੰਦੀ ਹੈ ਤਾਂ ਉਸ ਦੀ ਸੂਚਨਾ ਤੁਰੰਤ ਚਾਈਲਡ ਹੈਲਪ ਲਾਈਨ ਨੰਬਰ 1098 ਤੇ ਦਿਤੀ ਜਾਵੇ। ਉਨ੍ਹਾਂ ਨੇ ਦੱਸਿਆ ਕਿ ਪਿੰਡਾਂ ਵਿੱਚ ਜਿਆਦਾਤਰ ਵਿਆਹ ਗੁਰੂਦੁਆਰਾ ਸਾਹਿਬ ਵਿੱਚ ਹੀ ਹੁੰਦੇ ਹਨ ਅਤੇ ਵਿਆਹ ਵਿੱਚ ਗ੍ਰੰਥੀ ਸਿੰਘਾਂ ਦਾ ਅਹਿਮ ਰੋਲ ਹੁੰਦਾ ਹੈ। ਇਸ ਲਈ ਗ੍ਰੰਥੀ ਸਿੰਘਾਂ ਨੂੰ ਬਾਲ ਵਿਆਹ ਰੋਕਥਾਮ ਐਕਟ ਬਾਰੇ ਜਾਗਰੂਕ ਕਰਕੇ ਪਿੰਡਾਂ ਵਿੱਚ ਹੁੰਦੇ ਬਾਲ ਵਿਆਹਾਂ ਨੂੰ ਕਾਫੀ ਹੱਦ ਤੱਕ ਰੋਕਿਆ ਜਾ ਸਕਦਾ ਹੈ। ਅਮਨਦੀਪ ਸਿੰਘ ਸੋਢੀ ਜਿਲ੍ਹਾ ਬਾਲ ਸੁਰੱਖਿਆ ਅਫਸਰ ਵੱਲੋਂ ਵੀ ਬਾਲ ਵਿਆਹ ਦੀ ਰੋਕਥਾਮ ਸਬੰਧੀ ਮੌਜੂਦ ਆਂਗਣਵਾੜੀ ਵਰਕਰਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਫਰੀਦਕੋਟ ਤੋਂ ਸੋਸ਼ਲ ਵਰਕਰ ਰਮਨਪ੍ਰੀਤ ਕੌਰ ਬਰਾੜ ਤੋਂ ਇਲਾਵਾ ਕਮਲਜੀਤ ਕੌਰ ਸੁਪਰਵਾਇਜ਼ਰ ਸਰਕਲ ਅਰਾਈਆਂ ਵਾਲਾ ਵੀ ਮੌਜੂਦ ਸਨ।

Related posts

ਨਿੱਝਰ ਕਤਲਕਾਂਡ ‘ਤੇ ਟਰੂਡੋ ਸਰਕਾਰ ਨੇ ਮੁੜ ਦੁਹਰਾਏ ਦੋਸ਼, ਕਿਹਾ-ਜੇਕਰ ਸ਼ਕਤੀਸ਼ਾਲੀ ਦੇਸ਼ ਅਜਿਹਾ ਕਰਨਗੇ ਤਾਂ….

punjabdiary

ਅੱਖਾਂ ਦਾਨ ਕਰਨ ਵਾਲੇ ਪੰਜਾਬ ਦੇ ਪਹਿਲੇ ਕੈਬਨਿਟ ਮੰਤਰੀ ਬਣੇ ਲਾਲਜੀਤ ਭੁੱਲਰ, ਕਿਹਾ- ‘ਲੋਕ ਵੀ ਇਸ ਲਈ ਆਉਣ ਅੱਗੇ’

punjabdiary

ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲੇ, 3 IAS ਤੇ 4 PCS ਅਧਿਕਾਰੀ ਬਦਲੇ

punjabdiary

Leave a Comment