Image default
ਤਾਜਾ ਖਬਰਾਂ

ਜਿਲ੍ਹਾ ਰੋਜ਼ਗਾਰ ਦਫ਼ਤਰ ਫਰੀਦਕੋਟ ਵਿਖੇ ਪਲੇਸਮੈਂਟ ਕੈਂਪ ਅੱਜ

ਜਿਲ੍ਹਾ ਰੋਜ਼ਗਾਰ ਦਫ਼ਤਰ ਫਰੀਦਕੋਟ ਵਿਖੇ ਪਲੇਸਮੈਂਟ ਕੈਂਪ ਅੱਜ
ਫਰੀਦਕੋਟ, 24 ਮਾਰਚ – (ਗੁਰਮੀਤ ਸਿੰਘ ਬਰਾੜ) ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਲਵੰਡੀ ਰੋਡ, ਨੇੜੇ ਸੰਧੂ ਪੈਲਸ, ਰੈੱਡ ਕਰਾਸ ਭਵਨ ਦੀ ਪਹਿਲੀ ਮੰਜਿਲ, ਫਰੀਦਕੋਟ ਵਿਖੇ ਮਿਤੀ 25 ਮਾਰਚ 2022 ਨੂੰ ਪਲੇਸਮੈਂਟ ਕੈਂਪ ਲਗਾਇਆ ਜਾਣਾ ਹੈ। ਇਹ ਜਾਣਕਾਰੀ ਸ਼੍ਰੀ ਹਰਮੇਸ਼ ਕੁਮਾਰ ਜਿਲ੍ਹਾ ਰੋਜ਼ਗਾਰ ਅਫ਼ਸਰ ਫਰੀਦਕੋਟ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਜਿਲ੍ਹਾ ਰੋਜ਼ਗਾਰ ਅਫ਼ਸਰ ਫਰੀਦਕੋਟ ਸ਼੍ਰੀ ਹਰਮੇਸ਼ ਕੁਮਾਰ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਰੈਕਸਾ ਸਕਿਊਰਿਟੀ ਸਰਵਸਿਸ ਲਿਮ. ਦੇ ਨੁਮਾਇੰਦੇ ਵਲੋਂ ਪ੍ਰਾਰਥੀਆਂ ਦੀ ਇੰਟਰਵਿਊ ਲਈ ਜਾਣੀ ਹੈ ਜਿਸ ਵਿੱਚ ਉਨ੍ਹਾਂ ਵੱਲੋਂ ਪੰਜਾਬ ਵਿੱਚ ਸਕਿਊਰਟੀ-ਗਾਰਡ ਰੱਖੇ ਜਾਣੇ ਹਨ। ਉਨ੍ਹਾਂ ਦੱਸਿਆ ਕਿ ਉਮੀਦਵਾਰ ਦੀ ਉਮਰ 18 ਤੋਂ 35 ਸਾਲ ਵਿੱਚ ਹੋਣੀ ਚਾਹੀਦੀ ਹੈ ਅਤੇ ਯੋਗਤਾ ਘੱਟੋ-ਘੱਟ 10ਵੀ ਪਾਸ ਅਤੇ ਕੱਦ 5 ਫੁੱਟ 7 ਇੰਚ ਹੋਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਸ ਕੰਪਨੀ ਵਿੱਚ ਨੌਕਰੀ ਕਰਨ ਦੇ ਚਾਹਵਾਨ ਬੇਰੁਜ਼ਗਾਰ ਪ੍ਰਾਰਥੀ (ਸਿਰਫ ਲੜਕੇ) ਮਿਤੀ 25 ਮਾਰਚ 2022 ਨੂੰ ਸਵੇਰੇ 09 ਵਜੇ ਤੋਂ 12 ਵੱਜੇ ਤੱਕ ਆਪਣੇ ਦਸਤਾਵੇਜ਼ ਜਿਵੇ ਕਿ ਯੋਗਤਾ ਸਰਟੀਫਿਕੇਟ, ਅਧਾਰ ਕਾਰਡ, ਦੋ ਪਾਸਪੋਰਟ ਸਾਈਜ਼ ਫੋਟੋਆਂ ਅਤੇ ਰਸਿਊਮ ਲੈ ਕੇ ਸਮੇਂ ਸਿਰ ਹਾਜ਼ਰ ਹੋਣ। ਉਨ੍ਹਾਂ ਕਿਹਾ ਕਿ ਜਿਲ੍ਹਾ ਫਰੀਦਕੋਟ ਦੇ ਬੇਰੁਜ਼ਗਾਰ ਪ੍ਰਾਰਥੀ ਪੰਜਾਬ ਸਰਕਾਰ ਦੇ ਪੋਰਟਲ www.pgrkam.com ਤੇ ਆਪਣੇ ਆਪ ਨੂੰ ਰਜਿਸਟਰ ਕਰਨ ਤਾਂ ਜ਼ੋ ਉਨ੍ਹਾਂ ਨੂੰ ਰੋਜਗਾਰ ਕੈਂਪਾਂ/ਸਵੈ-ਰੋਜ਼ਗਾਰ ਅਤੇ ਸਕਿੱਲ ਕੋਰਸਾਂ ਬਾਰੇ ਸਮੇਂ ਸਿਰ ਜਾਣਕਾਰੀ ਮਿਲ ਸਕੇ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 9988350193 ਤੇ ਸੰਪਰਕ ਕੀਤਾ ਜਾ ਸਕਦਾ ਹੈ।

Related posts

ਸੈਰ ਕਰਨ ਗਏ ਨੌਜਵਾਨ ਉਤੇ ਚੱਲੀ ਗੋਲ਼ੀ, ਵਾਲ-ਵਾਲ ਹੋਇਆ ਬਚਾਅ

punjabdiary

Breaking News- ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ

punjabdiary

Big News- ਮੰਦਭਾਗੀ ਘਟਨਾ ਵਾਪਰੀ, ਖੇਡਦੇ ਸਮੇਂ ਕਬੱਡੀ ਖਿਡਾਰੀ ਦੀ ਹੋਈ ਮੌਤ

punjabdiary

Leave a Comment