Image default
About us

ਜੁਰਮਾਨਾ ਭਰਨ ਤੋਂ ਅਸਮਰੱਥ ਕੈਦੀਆਂ ਦੀ ਹੋਵੇਗੀ ਰਿਹਾਈ

ਜੁਰਮਾਨਾ ਭਰਨ ਤੋਂ ਅਸਮਰੱਥ ਕੈਦੀਆਂ ਦੀ ਹੋਵੇਗੀ ਰਿਹਾਈ

 

 

 

Advertisement

 

ਨਵੀਂ ਦਿੱਲੀ, 6 ਨਵੰਬਰ (ਰੋਜਾਨਾ ਸਪੋਕਸਮੈਨ)- ਹੁਣ ਜੁਰਮਾਨਾ ਅਦਾ ਨਾ ਕਰ ਸਕਣ ਵਾਲੇ ਕੈਦੀਆਂ ਨੂੰ ਸਲਾਖਾਂ ਪਿੱਛੇ ਦਿਨ ਨਹੀਂ ਕੱਟਣੇ ਪੈਣਗੇ। ਅਜਿਹੇ ਕੈਦੀ ਜਲਦੀ ਹੀ ਜੇਲਾਂ ਵਿਚੋਂ ਬਾਹਰ ਆ ਜਾਣਗੇ। ਕੇਂਦਰ ਸਰਕਾਰ ਇਨ੍ਹਾਂ ਕੈਦੀਆਂ ਦੀ ਰਿਹਾਈ ਵਿਚ ਮਦਦਗਾਰ ਹੋਵੇਗੀ। ਕੇਂਦਰ ਸਰਕਾਰ ਨੇ ਅਜਿਹੇ ਲੋੜਵੰਦ ਕੈਦੀਆਂ ਲਈ ਇਕ ਸਕੀਮ ਬਣਾਈ ਹੈ, ਇਸੇ ਸਕੀਮ ਤਹਿਤ ਜ਼ਮਾਨਤ ਲਈ ਫੰਡ ਜਾਰੀ ਕੀਤੇ ਜਾਣਗੇ। ਇਸ ਦੇ ਲਈ ਕੇਂਦਰ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖਿਆ ਹੈ। ਨਾਲ ਹੀ ਇਸ ਸਬੰਧੀ ਦਿਸ਼ਾ-ਨਿਰਦੇਸ਼ਾਂ ਨੂੰ ਨਿਰਧਾਰਤ ਸਮੇਂ ਅੰਦਰ ਪੂਰਾ ਕਰਨ ਦੇ ਆਦੇਸ਼ ਦਿਤੇ ਗਏ ਹਨ।

ਇਸ ਸਮੇਂ ਸੂਬੇ ਵਿਚ 26 ਜੇਲਾਂ ਹਨ। ਇਨ੍ਹਾਂ ਵਿਚ ਕੇਂਦਰੀ, ਜ਼ਿਲ੍ਹਾ ਅਤੇ ਵਿਸ਼ੇਸ਼ ਮਹਿਲਾ ਜੇਲਾਂ ਸ਼ਾਮਲ ਹਨ। ਇਨ੍ਹਾਂ ਵਿਚ 30 ਹਜ਼ਾਰ ਤੋਂ ਵੱਧ ਕੈਦੀ ਬੰਦ ਹਨ। ਸੂਤਰਾਂ ਅਨੁਸਾਰ ਕਈ ਅਜਿਹੇ ਕੈਦੀ ਹਨ ਜੋ ਲਗਾਏ ਗਏ ਜੁਰਮਾਨੇ ਦੀ ਅਦਾਇਗੀ ਕਰਨ ਤੋਂ ਅਸਮਰੱਥ ਹਨ। ਅਜਿਹੇ ‘ਚ ਉਹ ਜੇਲਾਂ ‘ਚੋਂ ਬਾਹਰ ਨਹੀਂ ਆ ਪਾ ਰਹੇ ਹਨ, ਜਦਕਿ ਅਜਿਹਾ ਨਾ ਹੋਣ ਕਾਰਨ ਉਨ੍ਹਾਂ ਦੇ ਅਧਿਕਾਰਾਂ ਦਾ ਘਾਣ ਹੋ ਰਿਹਾ ਹੈ।

ਇਸ ਦੇ ਨਾਲ ਹੀ ਕੇਂਦਰ ਸਰਕਾਰ ਨੇ ਕੈਦੀਆਂ ਦੀ ਰਿਹਾਈ ਲਈ ਦਿਤੀ ਜਾਣ ਵਾਲੀ ਵਿੱਤੀ ਸਹਾਇਤਾ ਲਈ ਦਿਸ਼ਾ-ਨਿਰਦੇਸ਼ ਬਣਾਏ ਹਨ। ਇਸ ਅਨੁਸਾਰ ਹੁਣ ਜ਼ਿਲ੍ਹਾ ਪੱਧਰ ’ਤੇ ਕਮੇਟੀ ਦਾ ਗਠਨ ਕੀਤਾ ਜਾਵੇਗਾ। ਜੋ ਇਨ੍ਹਾਂ ਕੈਦੀਆਂ ਦੇ ਸਾਰੇ ਕੇਸਾਂ ਦਾ ਮੁਲਾਂਕਣ ਕਰੇਗਾ। ਇਸ ਤੋਂ ਬਾਅਦ ਡੀਸੀ ਦੇ ਹੁਕਮਾਂ ‘ਤੇ ਜੁਰਮਾਨੇ ਦੀ ਅਦਾਇਗੀ ਲਈ ਜੋ ਰਕਮ ਕਢਵਾਈ ਜਾਵੇਗੀ, ਉਹ ਵਾਪਸ ਲੈ ਲਈ ਜਾਵੇਗੀ।

Advertisement

ਕੇਂਦਰ ਸਰਕਾਰ ਨੇ ਅਪਣੇ ਪੱਤਰ ਵਿਚ ਲਿਖਿਆ ਹੈ ਕਿ ਉਮੀਦ ਹੈ ਕਿ ਇਸ ਦਿਸ਼ਾ ਵਿਚ ਜਲਦੀ ਹੀ ਕਾਰਵਾਈ ਸ਼ੁਰੂ ਹੋ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨਾਲ ਸਾਰੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਕੇਂਦਰ ਸਰਕਾਰ ਨੇ ਬਜਟ ਵਿਚ ਇਸ ਦੇ ਲਈ ਪ੍ਰਬੰਧ ਕੀਤੇ ਸਨ। ਇਸ ਪਿੱਛੇ ਕੋਸ਼ਿਸ਼ ਹੈ ਕਿ ਲੋਕਾਂ ਨੂੰ ਜੇਲਾਂ ਵਿਚੋਂ ਬਾਹਰ ਕੱਢ ਕੇ ਮੁੱਖ ਧਾਰਾ ਨਾਲ ਜੋੜਿਆ ਜਾਵੇ।

ਜ਼ਿਕਰਯੋਗ ਹੈ ਕਿ ਹਾਲ ਹੀ ਵਿਚ ਕੇਂਦਰ ਸਰਕਾਰ ਨੇ ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਬਣੇ ਜੇਲ ਐਕਟ 1894 ਅਤੇ ਕੈਦੀ ਐਕਟ 1900 ਦੀ ਸਮੀਖਿਆ ਕੀਤੀ ਸੀ। ਇਸ ਤੋਂ ਬਾਅਦ ਮਾਡਲ ਜੇਲ ਐਕਟ 2023 ਨੂੰ ਲਾਗੂ ਕਰਨ ਲਈ ਜੇਲ ਪ੍ਰਸ਼ਾਸਨ ਨੂੰ ਭੇਜਿਆ ਗਿਆ ਹੈ। ਨਾਲ ਹੀ ਇਸ ਸਬੰਧੀ ਸਾਰੇ ਜ਼ਿਲ੍ਹਿਆਂ ਨੂੰ ਹੁਕਮ ਜਾਰੀ ਕਰ ਦਿਤੇ ਗਏ ਹਨ।

Related posts

ਪੰਜਾਬੀ ਗਾਇਕ ਗੁਰਨਾਮ ਭੁੱਲਰ ਨੂੰ ਹਾਈਕੋਰਟ ਤੋਂ ਰਾਹਤ, ਵੀਡੀਓ ਸ਼ੂਟ ਮਾਮਲੇ ‘ਚ ਦਰਜ FIR ਰੱਦ ਕਰਨ ਦੇ ਹੁਕਮ

punjabdiary

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 3 ਅਹਿਮ ਬਿੱਲ ਵਿਚਾਰ ਲਈ ਰਾਸ਼ਟਰਪਤੀ ਕੋਲ ਭੇਜੇ

punjabdiary

Breaking- ਵੱਡੀ ਖਬਰ – ਜ਼ੀਰੇ ਦੀ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਸੀ.ਐਮ ਭਗਵੰਤ ਮਾਨ ਨੇ ਦਿੱਤੇ, ਪੜ੍ਹੋ ਖਬਰ

punjabdiary

Leave a Comment