Image default
About us

ਜੇਲ੍ਹ ’ਚ ਬੰਦ ‘ਆਪ’ ਨੇਤਾ ਨੂੰ ਆਨੰਦਪੁਰ ਸਾਹਿਬ ਮਾਰਕੀਟ ਕਮੇਟੀ ਦਾ ਚੇਅਰਮੈਨ ਲਾਇਆ: ਖਹਿਰਾ

ਜੇਲ੍ਹ ’ਚ ਬੰਦ ‘ਆਪ’ ਨੇਤਾ ਨੂੰ ਆਨੰਦਪੁਰ ਸਾਹਿਬ ਮਾਰਕੀਟ ਕਮੇਟੀ ਦਾ ਚੇਅਰਮੈਨ ਲਾਇਆ: ਖਹਿਰਾ

Advertisement

 

 

ਚੰਡੀਗੜ੍ਹ, 1 ਜੂਨ (ਨਿਊਜ 18)- ਪੰਜਾਬ ਸਰਕਾਰ ਨੇ ਸੂਬੇ ਵਿਚ 5 ਇੰਪਰੂਵਮੈਂਟ ਟਰੱਸਟ ਅਤੇ 66 ਮਾਰਕੀਟ ਕਮੇਟੀਆਂ ਦੇ ਚੇਅਰਮੈਨ ਐਲਾਨੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਅਹੁਦੇਦਾਰਾਂ ਦੀ ਸੂਚੀ ਸਾਂਝੀ ਕੀਤੀ ਹੈ।
ਉਧਰ, ਕਾਂਗਰਸੀ ਆਗੂ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਦੋਸ਼ ਲਾਏ ਹਨ ਕਿ ਆਪ ਨੇ ਕਥਿਤ ਤੌਰ ਉਤੇ ਜੇਲ੍ਹ ਵਿਚ ਬੰਦ ਆਪਣੇ ਇਕ ਆਗੂ ਨੂੰ ਸ੍ਰੀ ਆਨੰਦਪੁਰ ਸਾਹਿਬ ਮਾਰਕੀਟ ਕਮੇਟੀ ਦਾ ਚੇਅਰਮੈਨ ਨਿਯੁਕਤ ਕਰ ਦਿੱਤਾ।


ਸੁਖਪਾਲ ਸਿੰਘ ਖਹਿਰਾ ਨੇ ਇਸ ਸਬੰਧੀ ਇਕ ਤਸਵੀਰ ਸਾਂਝੀ ਕਰਕੇ ਟਵੀਟ ਕੀਤਾ ਹੈ ਤੇ ਲਿਖਿਆ ਹੈ-‘ਹੈਰਾਨੀ ਦੀ ਗੱਲ ਹੈ ਕਿ ਸਿਆਸਤ ਨੂੰ ਅਪਰਾਧੀਆਂ ਤੋਂ ਮੁਕਤ ਕਰਨ ਦਾ ਵਾਅਦਾ ਕਰਨ ਵਾਲੀ @AamAadmiParty ਨੂੰ ਇਤਿਹਾਸਕ ਆਨੰਦਪੁਰ ਸਾਹਿਬ ਦੀ ਮਾਰਕੀਟ ਕਮੇਟੀ ਦਾ ਚੇਅਰਮੈਨ ਨਿਯੁਕਤ ਕਰਨ ਲਈ ਇੱਕ ਵੀ ਸਾਫ਼-ਸੁਥਰਾ ਵਿਅਕਤੀ ਨਹੀਂ ਲੱਭ ਸਕਿਆ! @BhagwantMann ਨੇ ਕੀਰਤਪੁਰ ਸਾਹਿਬ ਵਿੱਚ 2023 ਦੀ ਐਫਆਈਆਰ ਨੰਬਰ 30, ਖੁਦਕੁਸ਼ੀ ਲਈ ਮਜ਼ਬੂਰ ਕਰਨ ਅਧੀਨ ਜੇਲ੍ਹ ਵਿੱਚ ਬੰਦ ਕਮਿੱਕਰ ਸਿੰਘ ਡਾਢੀ (Kamikar Singh Dhadi) ਨੂੰ ਨਿਯੁਕਤ ਕੀਤਾ ਹੈ।’
ਉਨ੍ਹਾਂ ਆਖਿਆ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਖ਼ੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਰਤਪੁਰ ਸਾਹਿਬ ਦੇ ਪਾਰਟੀ ਆਗੂ ਨੂੰ ਅੱਜ ਸ੍ਰੀ ਆਨੰਦਪੁਰ ਸਾਹਿਬ ਮਾਰਕੀਟ ਕਮੇਟੀ ਦਾ ਚੇਅਰਮੈਨ ਨਿਯੁਕਤ ਕਰ ਦਿੱਤਾ।
ਸੁਖਪਾਲ ਸਿੰਘ ਖਹਿਰਾ ਨੇ ਕਮਿੱਕਰ ਸਿੰਘ ਡਾਢੀ ਨੂੰ ਆਨੰਦਪੁਰ ਸਾਹਿਬ ਮਾਰਕੀਟ ਕਮੇਟੀ ਦਾ ਚੇਅਰਮੈਨ ਬਣਾਏ ਜਾਣ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ‘ਆਪ’ ‘ਤੇ ਵਿਅੰਗ ਕਰਦਿਆਂ ਕਿਹਾ ਕਿ ਸਿਆਸਤ ਨੂੰ ਅਪਰਾਧੀਆਂ ਤੋਂ ਮੁਕਤ ਕਰਨ ਦਾ ਵਾਅਦਾ ਕਰਨ ਵਾਲੀ ਪਾਰਟੀ ਨੂੰ ਇਤਿਹਾਸਕ ਆਨੰਦਪੁਰ ਸਾਹਿਬ ਦੀ ਮਾਰਕੀਟ ਕਮੇਟੀ ਦਾ ਚੇਅਰਮੈਨ ਲਾਉਣ ਲਈ ਸਾਫ਼-ਸੁਥਰਾ ਵਿਅਕਤੀ ਨਹੀਂ ਲੱਭਿਆ।

Advertisement

Related posts

ਸਕੂਲਾਂ ਵਿੱਚ ਮਲੇਰੀਆ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

punjabdiary

Breaking- ਪਟਾਕੇ ਵੇਚਣ/ਸਟਾਕ ਕਰਨ ਲਈ ਆਰਜ਼ੀ ਲਾਇਸੈਸ ਜਾਰੀ ਕਰਨ ਲਈ ਡਰਾਅ ਕੱਢੇ ਗਏ-ਵਧੀਕ ਜ਼ਿਲਾ ਮੈਜਿਸਟ੍ਰੇਟ

punjabdiary

ਆਈ.ਜੀ. ਗੁਰਸ਼ਰਨ ਸਿੰਘ ਸੰਧੂ ਟਿੱਲਾ ਬਾਬਾ ਫ਼ਰੀਦ ਵਿਖੇ ਹੋਏ ਨਤਮਸਤਕ

punjabdiary

Leave a Comment