Saturday, October 17, 2026
Google search engine
Homeਅਪਰਾਧਝੋਟਾ ਕਤਲ ਮਾਮਲੇ ਨੂੰ ਲੈ ਕੇ ਮਾਨਸਾ ਹਸਪਤਾਲ ’ਚ ਹੰਗਾਮਾ, ਵਿਧਾਇਕ ਵਿਜੇ...

ਝੋਟਾ ਕਤਲ ਮਾਮਲੇ ਨੂੰ ਲੈ ਕੇ ਮਾਨਸਾ ਹਸਪਤਾਲ ’ਚ ਹੰਗਾਮਾ, ਵਿਧਾਇਕ ਵਿਜੇ ਸਿੰਗਲਾ ਦੀ ਕਾਰ ਅੱਗੇ ਡਟੇ ਸਮਰਥਕ

ਝੋਟਾ ਕਤਲ ਮਾਮਲੇ ਨੂੰ ਲੈ ਕੇ ਮਾਨਸਾ ਹਸਪਤਾਲ ’ਚ ਹੰਗਾਮਾ, ਵਿਧਾਇਕ ਵਿਜੇ ਸਿੰਗਲਾ ਦੀ ਕਾਰ ਅੱਗੇ ਡਟੇ ਸਮਰਥਕ

ਇਸ ਦੌਰਾਨ ਪਰਵਿੰਦਰ ਸਿੰਘ ਝੋਟਾ ਦੇ ਸਮਰਥਕਾਂ ਨੇ ਉਨ੍ਹਾਂ ਦੀ ਗੱਡੀ ਦਾ ਘਿਰਾਓ ਕਰ ਲਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਜ਼ਾਹਰ ਕੀਤਾ।

ਮਾਨਸਾ

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਨੂੰ ਲੈ ਕੇ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਉਸ ਸਮੇਂ ਤਣਾਅ ਵਾਲੀ ਸਥਿਤੀ ਬਣ ਗਈ, ਜਦੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਵਿਜੇ ਸਿੰਗਲਾ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਤੋਂ ਬਾਅਦ ਵਾਪਸ ਜਾਣ ਲੱਗੇ। ਇਸ ਦੌਰਾਨ ਪਰਵਿੰਦਰ ਸਿੰਘ ਝੋਟਾ ਦੇ ਸਮਰਥਕਾਂ ਨੇ ਉਨ੍ਹਾਂ ਦੀ ਗੱਡੀ ਦਾ ਘਿਰਾਓ ਕਰ ਲਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਜ਼ਾਹਰ ਕੀਤਾ।

ਪ੍ਰਦਰਸ਼ਨ ਵਿੱਚ ਸ਼ਾਮਲ ਨਿਹੰਗ ਸਿੰਘਾਂ ਅਤੇ ਹੋਰ ਸਮਰਥਕਾਂ ਨੇ ਵਿਧਾਇਕ ਦੇ ਹਸਪਤਾਲ ਪਹੁੰਚਣ ’ਤੇ ਇਤਰਾਜ਼ ਜਤਾਇਆ। ਉਨ੍ਹਾਂ ਕਿਹਾ ਕਿ ਜਦੋਂ ਮਾਹੌਲ ਸ਼ਾਂਤਮਈ ਢੰਗ ਨਾਲ ਚੱਲ ਰਿਹਾ ਹੈ ਤਾਂ ਅਜਿਹੇ ਸਮੇਂ ਇੱਥੇ ਆ ਕੇ ਰਾਜਨੀਤੀ ਨਹੀਂ ਕਰਨੀ ਚਾਹੀਦੀ। ਸਮਰਥਕਾਂ ਨੇ ਦੋਸ਼ ਲਾਇਆ ਕਿ ਇਸ ਮਾਮਲੇ ਵਿੱਚ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਨਸ਼ਿਆਂ ਦੇ ਮੁੱਦੇ ’ਤੇ ਵੀ ਚੁੱਕੇ ਸਵਾਲ

ਇਸ ਮੌਕੇ ਜਗਸੀਰ ਸਿੰਘ ਸੀਰਾ ਨੇ ਕਿਹਾ ਕਿ ਕਰੀਬ ਸਾਢੇ ਚਾਰ ਸਾਲ ਪਹਿਲਾਂ ਜਦੋਂ ਡਾ. ਵਿਜੇ ਸਿੰਗਲਾ ਸਿਹਤ ਮੰਤਰੀ ਸਨ, ਉਸ ਸਮੇਂ ਵੀ ਉਨ੍ਹਾਂ ਦੇ ਸਾਹਮਣੇ ਚਿੱਟਾ ਲਿਆ ਕੇ ਰੱਖਿਆ ਗਿਆ ਸੀ। ਉਨ੍ਹਾਂ ਸਵਾਲ ਉਠਾਇਆ ਕਿ ਇੰਨਾ ਸਮਾਂ ਬੀਤਣ ਦੇ ਬਾਵਜੂਦ ਨਸ਼ੇ ਦੀ ਸਮੱਸਿਆ ਖ਼ਤਮ ਕਿਉਂ ਨਹੀਂ ਹੋਈ।

ਪ੍ਰਸ਼ਾਸਨਿਕ ਅਧਿਕਾਰੀ ਵੀ ਰਹੇ ਮੌਜੂਦ

ਜਾਣਕਾਰੀ ਅਨੁਸਾਰ, ਡਾ. ਵਿਜੇ ਸਿੰਗਲਾ ਸਿਵਲ ਹਸਪਤਾਲ ਵਿੱਚ ਦੋ ਜ਼ਖ਼ਮੀਆਂ ਦਾ ਹਾਲ ਜਾਣਨ ਲਈ ਪਹੁੰਚੇ ਸਨ। ਉਨ੍ਹਾਂ ਦੇ ਵਾਪਸ ਜਾਣ ਸਮੇਂ ਸਮਰਥਕਾਂ ਨੇ ਉਨ੍ਹਾਂ ਦੀ ਗੱਡੀ ਨੂੰ ਘੇਰ ਲਿਆ ਅਤੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਮੌਕੇ ਮਾਨਸਾ ਦੀ ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਸੀਨੀਅਰ ਪੁਲਿਸ ਕਪਤਾਨ ਵੈਭਵ ਚੌਧਰੀ ਵੀ ਮੌਜੂਦ ਸਨ।

-(ਪੰਜਾਬੀ ਜਾਗਰਣ)

ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments