Saturday, October 24, 2026
Google search engine
Homeਤਾਜ਼ਾ ਖਬਰਝੋਟਾ ਮਾਮਲੇ ’ਚ ਨਵਾਂ ਵਿਵਾਦ, ਪਿਤਾ ਭੀਮ ਸਿੰਘ ਨੇ SSP ਨੂੰ ਹਟਾਉਣ...

ਝੋਟਾ ਮਾਮਲੇ ’ਚ ਨਵਾਂ ਵਿਵਾਦ, ਪਿਤਾ ਭੀਮ ਸਿੰਘ ਨੇ SSP ਨੂੰ ਹਟਾਉਣ ਦੀ ਚੁੱਕੀ ਮੰਗ

ਝੋਟਾ ਮਾਮਲੇ ’ਚ ਨਵਾਂ ਵਿਵਾਦ, ਪਿਤਾ ਭੀਮ ਸਿੰਘ ਨੇ SSP ਨੂੰ ਹਟਾਉਣ ਦੀ ਚੁੱਕੀ ਮੰਗ

ਮੀਟਿੰਗਾਂ ਦੌਰਾਨ ਪਰਿਵਾਰ ਨੂੰ ਅਪਮਾਨਿਤ ਕਰਨ ਦੇ ਲਾਏ ਦੋਸ਼, ਕਿਹਾ- SSP ਸ਼ਾਮਲ ਹੋਏ ਤਾਂ ਗੱਲਬਾਤ ਵਿੱਚ ਨਹੀਂ ਲਵਾਂਗੇ ਹਿੱਸਾ

ਮਾਨਸਾ: ਪਰਵਿੰਦਰ ਸਿੰਘ ਝੋਟਾ ਮਾਮਲੇ ਵਿੱਚ ਪਰਿਵਾਰ ਅਤੇ ਪ੍ਰਸ਼ਾਸਨ ਵਿਚਾਲੇ ਤਣਾਅ ਘਟਣ ਦਾ ਨਾਂ ਨਹੀਂ ਲੈ ਰਿਹਾ। ਹੁਣ ਝੋਟਾ ਦੇ ਪਿਤਾ ਭੀਮ ਸਿੰਘ ਨੇ ਮਾਨਸਾ ਦੇ SSP ਵੈਭਵ ਚੌਧਰੀ ਦੇ ਤਬਾਦਲੇ ਦੀ ਮੰਗ ਕਰਦਿਆਂ ਦੋਸ਼ ਲਾਇਆ ਹੈ ਕਿ ਪ੍ਰਸ਼ਾਸਨ ਨਾਲ ਹੋਣ ਵਾਲੀਆਂ ਮੀਟਿੰਗਾਂ ਵਿੱਚ ਉਨ੍ਹਾਂ ਦੇ ਪਰਿਵਾਰ ਨਾਲ ਮਾੜਾ ਸਲੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਵੀਡੀਓ ਜਾਰੀ ਕਰਕੇ ਆਪਣਾ ਪੱਖ ਰੱਖਿਆ ਹੈ।

ਭੀਮ ਸਿੰਘ ਨੇ ਮੰਗ ਕੀਤੀ ਕਿ ਪ੍ਰਸ਼ਾਸਨ ਅਤੇ ਐਕਸ਼ਨ ਕਮੇਟੀ ਵਿਚਾਲੇ ਹੋਣ ਵਾਲੀਆਂ ਮੀਟਿੰਗਾਂ ਵਿੱਚ SSP ਨੂੰ ਸ਼ਾਮਲ ਨਾ ਕੀਤਾ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ SSP ਮੀਟਿੰਗ ਵਿੱਚ ਮੌਜੂਦ ਰਹਿੰਦੇ ਹਨ ਤਾਂ ਉਨ੍ਹਾਂ ਦਾ ਪਰਿਵਾਰ ਉਸ ਗੱਲਬਾਤ ਵਿੱਚ ਹਿੱਸਾ ਨਹੀਂ ਲਵੇਗਾ।

ਪੁਲਿਸ ਦੀ ਕਾਰਵਾਈ ’ਤੇ ਵੀ ਉਠਾਏ ਸਵਾਲ

ਭੀਮ ਸਿੰਘ ਨੇ ਦੋਸ਼ ਲਾਇਆ ਕਿ DGP ਦੀ ਸਿਫ਼ਾਰਸ਼ ’ਤੇ ਵੈਭਵ ਚੌਧਰੀ ਨੂੰ ਲਗਭਗ ਡੇਢ ਮਹੀਨਾ ਪਹਿਲਾਂ ਮਾਨਸਾ ਦਾ SSP ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਇਹ ਵੀ ਕਿਹਾ ਕਿ ਪੁੱਤਰ ਦੇ ਕਤਲ ਤੋਂ ਕਰੀਬ ਅੱਧਾ ਘੰਟਾ ਬੀਤ ਜਾਣ ਦੇ ਬਾਵਜੂਦ ਪੁਲਿਸ ਪ੍ਰਸ਼ਾਸਨ ਦਾ ਕੋਈ ਅਧਿਕਾਰੀ ਘਟਨਾ ਸਥਾਨ ’ਤੇ ਨਹੀਂ ਪਹੁੰਚਿਆ ਸੀ। ਉਨ੍ਹਾਂ ਇਸ ਮਾਮਲੇ ਵਿੱਚ ਪੁਲਿਸ ਦੀ ਭੂਮਿਕਾ ’ਤੇ ਸਵਾਲ ਚੁੱਕਦਿਆਂ SSP ਦੇ ਤਬਾਦਲੇ ਦੀ ਮੰਗ ਕੀਤੀ ਹੈ।

ਕਿਸਾਨ ਆਗੂ ਰਾਕੇਸ਼ ਟਿਕੈਤ ਵੀ ਧਰਨੇ ਵਿੱਚ ਪਹੁੰਚਣਗੇ

ਝੋਟਾ ਮਾਮਲੇ ਨੂੰ ਲੈ ਕੇ ਮਾਨਸਾ ਦੇ ਫੁਹਾਰਾ ਚੌਕ/ਤਿਕੋਣੀ ਚੌਕ ਵਿਖੇ ਧਰਨਾ ਜਾਰੀ ਹੈ। ਜਾਣਕਾਰੀ ਮੁਤਾਬਕ ਕਿਸਾਨ ਆਗੂ ਰਾਕੇਸ਼ ਟਿਕੈਤ ਦੁਪਹਿਰ ਕਰੀਬ 12 ਵਜੇ ਆਪਣੇ ਸਾਥੀਆਂ ਸਮੇਤ ਧਰਨੇ ਵਾਲੀ ਥਾਂ ’ਤੇ ਪਹੁੰਚ ਕੇ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨਗੇ।

ਕਤਲ ਤੋਂ 12 ਦਿਨ ਬਾਅਦ ਵੀ ਪੋਸਟਮਾਰਟਮ ਬਾਰੇ ਸਹਿਮਤੀ ਨਹੀਂ

ਪਰਵਿੰਦਰ ਸਿੰਘ ਝੋਟਾ ਦੇ 13 ਅਕਤੂਬਰ ਨੂੰ ਹੋਏ ਕਤਲ ਤੋਂ 12 ਦਿਨ ਬੀਤ ਜਾਣ ਦੇ ਬਾਵਜੂਦ ਪੋਸਟਮਾਰਟਮ ਨੂੰ ਲੈ ਕੇ ਪਰਿਵਾਰ ਅਤੇ ਪ੍ਰਸ਼ਾਸਨ ਵਿਚਾਲੇ ਸਹਿਮਤੀ ਨਹੀਂ ਬਣ ਸਕੀ। ਪਰਿਵਾਰ ਅਤੇ ਐਕਸ਼ਨ ਕਮੇਟੀ ਆਪਣੀਆਂ ਮੰਗਾਂ ਪੂਰੀਆਂ ਹੋਣ ’ਤੇ ਅੜੇ ਹੋਏ ਹਨ।

ਪਰਿਵਾਰ ਅਤੇ ਕਮੇਟੀ ਦਾ ਕਹਿਣਾ ਹੈ ਕਿ ਸਰਕਾਰ ਅੱਗੇ ਰੱਖੀਆਂ ਗਈਆਂ ਮੰਗਾਂ ਵਿੱਚੋਂ ਹੁਣ ਤੱਕ ਉਨ੍ਹਾਂ ਨੂੰ CBI ਜਾਂਚ ਅਤੇ DSP ਦੀ ਮੁਅੱਤਲੀ ਸਬੰਧੀ ਪੱਤਰ ਹੀ ਮਿਲਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬਾਕੀ ਮੰਗਾਂ ’ਤੇ ਵੀ ਸਰਕਾਰ ਨੂੰ ਠੋਸ ਕਾਰਵਾਈ ਕਰਨੀ ਚਾਹੀਦੀ ਹੈ। ਇਸ ਕਾਰਨ ਮਾਮਲੇ ਵਿੱਚ ਤਣਾਅ ਬਰਕਰਾਰ ਹੈ ਅਤੇ ਪੋਸਟਮਾਰਟਮ ਬਾਰੇ ਅਜੇ ਕੋਈ ਅੰਤਿਮ ਫ਼ੈਸਲਾ ਨਹੀਂ ਹੋ ਸਕਿਆ।

-(ਪੰਜਾਬੀ ਜਾਗਰਣ)

ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments