ਝੋਨੇ/ ਬਾਸਮਤੀ ਦੀ ਸਿੱਧੀ ਬਿਜਾਈ ਅਪਣਾਉਣ ਕਿਸਾਨ – ਡਾ.ਗਿੱਲ
ਫਰੀਦਕੋਟ, 24 ਜੂਨ (ਪੰਜਾਬ ਡਾਇਰੀ)- ਪਾਣੀ ਦੇ ਡਿੱਗਦੇ ਪੱਧਰ ਅਤੇ ਝੋਨੇ /ਬਾਸਮਤੀ ਦੀ ਸਿੱਧੀ ਬਿਜਾਈ ਸਬੰਧੀ ਕਿਸਾਨਾਂ ਨੂੰ ਸੁਚੇਤ ਕਰਨ ਹਿੱਤ ਡਾ. ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਵਲੋਂ ਆਪਣੀ ਅਗਵਾਈ ਵਿੱਚ ਝੋਨੇ ਦੀ PR 126 ਕਿਸਮ ਦੀ ਸਿੱਧੀ ਬਿਜਾਈ ਪਿੰਡ ਸੰਧਵਾਂ ਵਿਖੇ ਕਰਵਾਈ ਗਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਡਾ. ਗੁਰਵਿੰਦਰ ਸਿੰਘ ਡਾਇਰੈਕਟਰ ਖੇਤਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਫਰੀਦਕੋਟ ਵਿਖੇ ਇਸ ਕਿਸਮ ਦੇ ਪ੍ਰੋਗਰਾਮ ਉਲੀਕੇ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਕੁਦਰਤੀ ਸਰੋਤਾਂ ਦੀ ਡਿਗਦੇ ਮਿਆਰ ਪ੍ਰਤੀ ਸੁਚੇਤ ਕੀਤਾ ਜਾ ਸਕੇ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਿੱਧੀ ਬਿਜਾਈ ਨੂੰ ਅਪਣਾਉਣ ਅਤੇ ਪੰਜਾਬ ਸਰਕਾਰ ਵੱਲੋਂ ਸਿੱਧੀ ਬਿਜਾਈ ਅਪਣਾਉਣ ਵਾਲੇ ਕਿਸਾਨਾਂ ਨੂੰ ਦਿੱਤੇ ਜਾ ਰਹੇ 1500 ਰੁਪਏ ਦੇ ਵਿੱਤੀ ਲਾਭ ਦਾ ਫਾਇਦਾ ਲੈਣ।
ਇਸ ਮੌਕੇ ਉਨ੍ਹਾਂ ਨਾਲ ਡਾ. ਗੁਰਪ੍ਰੀਤ ਸਿੰਘ, ਡਾ. ਅਮਨਦੀਪ ਕੇਸ਼ਵ, ਇੰਜੀਨੀਅਰ ਹਰਚਰਨ ਸਿੰਘ, ਡਾ. ਭੁਪੇਸ਼ ਜੋਸ਼ੀ , ਡਾ. ਨਵਪ੍ਰੀਤ ਸਿੰਘ, ਡਾ. ਲਖਵੀਰ ਸਿੰਘ, ਹਰਜਿੰਦਰ ਸਿੰਘ, ਗੁਰਤੇਜ ਸਿੰਘ , ਸੁਖਜਿੰਦਰ ਸਿੰਘ ਆਦਿ ਹਾਜਰ ਸਨ।