ਟ੍ਰੇਡਮਾਰਕ ਦੀ ਉਲੰਘਣਾ: ਪਤੰਜਲੀ ਨੂੰ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕਰਨ ‘ਤੇ 50 ਲੱਖ ਰੁਪਏ ਜਮ੍ਹਾ ਕਰਨ ਦਾ ਨਿਰਦੇਸ਼
ਮੁੰਬਈ, 10 ਜੁਲਾਈ (ਰੋਜਾਨਾ ਸਪੋਕਸਮੈਨ)- ਬੰਬੇ ਹਾਈ ਕੋਰਟ ਨੇ ਪਤੰਜਲੀ ਆਯੁਰਵੇਦ ਨੂੰ ਅਦਾਲਤ ਦੇ ਅੰਤਰਿਮ ਹੁਕਮ ਦੀ ਕਥਿਤ ਉਲੰਘਣਾ ਦੇ ਦੋਸ਼ ਵਿਚ 50 ਲੱਖ ਰੁਪਏ ਜਮ੍ਹਾ ਕਰਨ ਦਾ ਨਿਰਦੇਸ਼ ਦਿੱਤਾ ਹੈ।
ਹਾਈ ਕੋਰਟ ਨੇ ਅਗਸਤ 2023 ਵਿੱਚ ਮੰਗਲਮ ਔਰਗੈਨਿਕਸ ਲਿਮਟਿਡ ਦੁਆਰਾ ਦਾਇਰ ਇੱਕ ਟ੍ਰੇਡਮਾਰਕ ਉਲੰਘਣਾ ਮਾਮਲੇ ਵਿੱਚ ਇੱਕ ਅੰਤਰਿਮ ਆਦੇਸ਼ ਵਿੱਚ ਪਤੰਜਲੀ ਆਯੁਰਵੇਦ ਲਿਮਟਿਡ ਨੂੰ ਆਪਣੇ ਕਪੂਰ ਉਤਪਾਦ ਵੇਚਣ ਤੋਂ ਰੋਕ ਦਿੱਤਾ ਸੀ।
ਜਸਟਿਸ ਆਰ.ਆਈ. ਛਾਗਲਾ ਦੇ ਸਿੰਗਲ ਬੈਂਚ ਨੇ 8 ਜੁਲਾਈ ਨੂੰ ਕਿਹਾ ਕਿ ਪਤੰਜਲੀ ਨੇ ਜੂਨ ‘ਚ ਦਾਇਰ ਹਲਫਨਾਮੇ ‘ਚ ਕਬੂਲ ਕੀਤਾ ਕਿ ਕਪੂਰ ਉਤਪਾਦਾਂ ਦੀ ਵਿਕਰੀ ‘ਤੇ ਰੋਕ ਦੇ ਪਹਿਲੇ ਹੁਕਮ ਦੀ ਉਲੰਘਣਾ ਕੀਤੀ ਹੈ।
ਜਸਟਿਸ ਚਾਗਲਾ ਨੇ ਹੁਕਮਾਂ ਵਿੱਚ ਕਿਹਾ, “ਪ੍ਰਤੀਵਾਦੀ ਨੰਬਰ ਇੱਕ (ਪਤੰਜਲੀ) ਦੁਆਰਾ 30 ਅਗਸਤ, 2023 ਦੇ ਹੁਕਮ ਦੀ ਅਜਿਹੀ ਉਲੰਘਣਾ ਅਦਾਲਤ ਦੁਆਰਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ।”
ਆਦੇਸ਼ ਦੀ ਇੱਕ ਕਾਪੀ ਬੁੱਧਵਾਰ ਨੂੰ ਉਪਲਬਧ ਕਰਵਾਈ ਗਈ ਸੀ।
ਬੈਂਚ ਨੇ ਕਿਹਾ ਕਿ ਪਤੰਜਲੀ ਨੂੰ ਹੁਕਮ ਦੀ ਉਲੰਘਣਾ/ਅਵਮਾਨ ਦਾ ਹੁਕਮ ਪਾਸ ਕਰਨ ਤੋਂ ਪਹਿਲਾਂ 50 ਲੱਖ ਰੁਪਏ ਜਮ੍ਹਾ ਕਰਨ ਦਾ ਨਿਰਦੇਸ਼ ਦੇਣਾ ਉਚਿਤ ਹੋਵੇਗਾ।
ਹਾਈ ਕੋਰਟ ਇਸ ਮਾਮਲੇ ਦੀ ਅਗਲੀ ਸੁਣਵਾਈ 19 ਜੁਲਾਈ ਨੂੰ ਕਰੇਗੀ