ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਪਿੰਡ ਕੰਮੇਆਣਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ
ਫਰੀਦਕੋਟ, 27 ਜੁਲਾਈ (ਪੰਜਾਬ ਡਾਇਰੀ)- ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫਸਰ, ਫਰੀਦਕੋਟ ਦੀ ਅਗਵਾਈ ਹੇਠ ਪਿੰਡ ਕੰਮੇਆਣਾ ਵਿਖੇ ਜਿਲ੍ਹਾ ਟ੍ਰੇਨਿੰਗ ਵਿੰਗ ਵੱਲੋਂ ਸਾਉਣੀ ਦੀਆਂ ਫਸਲਾਂ ਅਤੇ ਖੇਤੀ ਸਹਾਇਕ ਧੰਦਿਆਂ ਸਬੰਧੀ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਡਾ. ਗੁਰਿੰਦਰਪਾਲ ਸਿੰਘ ਖੇਤੀਬਾੜੀ ਸੂਚਨਾ ਅਫਸਰ ਫਰੀਦਕੋਟ, ਡਾ. ਪ੍ਰਿਯੰਕਾ ਫਿਸ਼ਰੀ ਅਫਸਰ ਫਰੀਦਕੋਟ, ਡਾ. ਕੁਲਦੀਪ ਸਿੰਘ ਬਾਗਬਾਨੀ ਵਿਕਾਸ ਅਫਸਰ ਫਰੀਦਕੋਟ ਅਤੇ ਡਾ. ਸ਼ਿਵ ਕੁਮਾਰ ਵੈਟਨਰੀ ਅਫਸਰ ਫਰੀਦਕੋਟ ਵੱਲੋਂ ਆਪਣੇ ਵਿਚਾਰ ਸਾਂਝੇ ਕੀਤੇ ਗਏ। ਡਾ. ਗੁਰਿੰਦਰਪਾਲ ਸਿੰਘ ਵੱਲੋਂ ਕਿਸਾਨਾਂ ਨੂੰ ਝੋਨੇ, ਬਾਸਮਤੀ ਅਤੇ ਨਰਮੇਂ ਦੀਆਂ ਫਸਲਾਂ ਵਿੱਚ ਲੋੜ੍ਹੀਂਦੀਆਂ ਖਾਦਾਂ ਅਤੇ ਕੀਟ ਪ੍ਰਬੰਧਾਂ ਸਬੰਧੀ ਜਾਣਕਾਰੀ ਦਿੱਤੀ ਗਏ ਅਤੇ ਕਿਸਾਨਾਂ ਨੂੰ ਦੱਸਿਆ ਕਿ ਝੋਨੇ ਵਿੱਚ ਯੂਰੀਆ ਦੀ ਸਿਫਾਰਸ਼ ਕੀਤੀ ਮਾਤਰਾ ਤੋਂ ਵੱਧ ਮਾਤਰਾ ਪਾਉਣ ਨਾਲ ਬਿਮਾਰੀਆਂ ਵਿੱਚ ਵਾਧਾ ਹੁੰਦਾ ਹੈ ਅਤੇ ਝਾੜ ਘੱਟ ਆਉਂਦਾ ਹੈ। ਇਸ ਲਈ ਯੂਰੀਆ ਦੀ ਵਰਤੋਂ ਸਿਫਾਰਸ਼ ਅਨੁਸਾਰ ਕੀਤੀ ਜਾਵੇ। ਡਾ. ਪ੍ਰਿਯੰਕਾ ਵੱਲੋਂ ਕਿਸਾਨਾਂ ਨੂੰ ਮੱਛੀ ਪਾਲਣ ਦੇ ਧੰਦੇ ਸਬੰਧੀ ਮਿਲਦੀ ਸਰਕਾਰੀ ਸਬਸਿਡੀ ਅਤੇ ਮੱਛੀ ਪਾਲਣ ਦੇ ਧੰਦੇ ਤੋਂ ਵੱਧ ਆਮਦਨ ਪ੍ਰਾਪਤ ਕਰਨ ਦੇ ਨੁਕਤੇ ਸਾਂਝੇ ਕੀਤੇ ਗਏ। ਡਾ. ਸ਼ਿਵ ਕੁਮਾਰ ਵੱਲੋਂ ਪਸ਼ੂਆਂ ਦੇ ਟੀਕਾਕਰਨ ਅਤੇ ਵਰਤਮਾਨ ਸਮੇਂ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਡਾ. ਕੁਲਦੀਪ ਸਿੰਘ, ਬਾਗਬਾਨੀ ਵਿਕਾਸ ਅਫਸਰ ਵੱਲੋਂ ਕਿਸਾਨਾਂ ਨੂੰ ਕਣਕ ਝੋਨੇ ਹੇਠੋਂ ਰਕਬਾ ਘਟਾ ਕੇ ਸਬਜੀਆਂ ਅਤੇ ਫਲਾਂ ਹੇਠ ਲਿਆਉਣ ਦੇ ਨਾਲ^ਨਾਲ ਆਮਦਨ ਵਿੱਚ ਵਾਧੇ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਵਿਭਾਗ ਵੱਲੋਂ ਇਸ ਕੈਂਪ ਵਿੱਚ ਪ੍ਰਧਾਨ ਕਿਸਾਨ ਸਨਮਾਨ ਨਿਧੀ ਯੋਜਨਾ ਅਧੀਨ ਲਾਭਪਾਤਰੀ ਕਿਸਾਨਾਂ ਦੀ ਥਾਂਢਙ ਵੀ ਕੀਤੀ ਗਈ। ਇਸ ਮੌਕੇ ਤੇ ਵੱਡੀ ਗਿਣਤੀ ਵਿੱਚ ਕਿਸਾਨ ਵੀਰ ਹਾਜ਼ਿਰ ਸਨ। ਸ੍ਰੀ ਸ਼ਾਮ ਸਿੰਘ, ਖੇਤੀਬਾੜੀ ਉੱਪ ਨਿਰੀਖਕ ਅਤੇ ਸ੍ਰੀ ਲਖਵਿੰਦਰ ਸਿੰਘ ਵੱਲੋਂ ਇਸ ਕੈਂਪ ਦਾ ਪ੍ਰਬੰਧ ਕੀਤਾ ਗਿਆ।