Image default
About us

ਡਾ. ਬਲਜੀਤ ਕੌਰ ਨੇ ਆਂਗਣਵਾੜੀ ਸੈਂਟਰਾਂ ਦੀ ਉਸਾਰੀ ਲਈ ਪੇਂਡੂ ਤੇ ਪੰਚਾਇਤ ਵਿਭਾਗ ਨਾਲ ਕੀਤੀ ਮੀਟਿੰਗ

ਡਾ. ਬਲਜੀਤ ਕੌਰ ਨੇ ਆਂਗਣਵਾੜੀ ਸੈਂਟਰਾਂ ਦੀ ਉਸਾਰੀ ਲਈ ਪੇਂਡੂ ਤੇ ਪੰਚਾਇਤ ਵਿਭਾਗ ਨਾਲ ਕੀਤੀ ਮੀਟਿੰਗ

 

 

 

Advertisement

 

ਚੰਡੀਗੜ੍ਹ, 2 ਸਤੰਬਰ (ਰੋਜਾਨਾ ਸਪੋਕਸਮੈਨ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਹਰ ਵਰਗ ਦੇ ਵਿਕਾਸ ਲਈ ਵਚਨਬੱਧ ਹੈ ਉਥੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਉਦੇਸ਼ ਦੀ ਪ੍ਰਾਪਤੀ ਲਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵਲੋਂ ਸੂਬੇ ਵਿਚ ਆਂਗਣਵਾੜੀ ਸੈਂਟਰਾਂ ਦੀ ਉਸਾਰੀ ਲਈ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਸੂਬੇ ਵਿਚ ਬਣ ਰਹੇ ਆਂਗਣਵਾੜੀ ਸੈਂਟਰਾਂ ਦੀ ਸਥਿਤੀ ਦਾ ਜਾਇਜਾ ਲਿਆ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿਤੇ ਕਿ ਆਂਗਣਵਾੜੀ ਸੈਂਟਰਾਂ ਦੀ ਉਸਾਰੀ ਦਾ ਕੰਮ ਜਲਦੀ ਤੋਂ ਜਲਦੀ ਮੁਕੰਮਲ ਕਰਵਾਉਣ ਲਈ ਕਾਰਵਾਈ ਕੀਤੀ ਜਾਵੇ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਕਾਰਜ਼ਸ਼ੀਲ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਗਣਵਾੜੀ ਸੈਂਟਰਾਂ ਦੀ ਉਸਾਰੀ ਵਿਚ ਪੂਰੀ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ।

Advertisement

ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਰਾਜੀ ਪੀ. ਸ੍ਰੀਵਾਸਤਵਾ, ਡਾਇਰੈਕਟਰ ਮਾਧਵੀ ਕਟਾਰੀਆ, ਐਡੀਸ਼ਨਲ ਡਾਇਰੈਕਟਰ ਪੇਂਡੂ ਤੇ ਪੰਚਾਇਤ ਵਿਭਾਗ ਸੰਜੀਵ ਗਰਗ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

Related posts

ਪੰਜਾਬ ਦੇ ਸਕੂਲ ਹੋ ਜਾਣ Alert, ਐਕਸ਼ਨ ‘ਚ ਮਾਨ ਸਰਕਾਰ, ਜਾਰੀ ਕਰ ਦਿੱਤੇ ਸਖ਼ਤ ਹੁਕਮ

punjabdiary

ਹੋਰਨਾਂ ਗੁਰਦੁਆਰਿਆਂ ਤੋਂ ਗੁਰਬਾਣੀ ਪ੍ਰਸਾਰਣ ’ਤੇ ਹੋ ਰਹੇ ਵਪਾਰੀਕਰਨ ਨੂੰ ਰੋਕਣ ਲਈ ਪੀਟੀਸੀ ਦੇ ਐੱਮਡੀ ਨੇ ਜਥੇਦਾਰ ਨੂੰ ਲਿਖਿਆ ਪੱਤਰ

punjabdiary

ਨਹਿਰੀ ਪਾਣੀ ਚ ਕਟੌਤੀ ਖਿਲਾਫ 5 ਜੁਲਾਈ ਨੂੰ ਨਹਿਰੀ ਵਿਭਾਗ ਦੇ ਅਧਿਕਾਰੀਆਂ ਦਾ ਘਿਰਾਓ ਕਰਨ ਦਾ ਐਲਾਨ

punjabdiary

Leave a Comment