Image default
About us

ਡਾ.ਬਲਜੀਤ ਕੌਰ ਨੇ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ

ਡਾ.ਬਲਜੀਤ ਕੌਰ ਨੇ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ

 

 

 

Advertisement

 

 

* ਆਮ ਆਦਮੀ ਕਲੀਨਿਕ ਲੋਕਾਂ ਲਈ ਹੋ ਰਹੇ ਹਨ ਵਰਦਾਨ ਸਾਬਤ: ਡਾ.ਬਲਜੀਤ ਕੌਰ ਕੈਬਨਿਟ ਮੰਤਰੀ ਪੰਜਾਬ
ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਬਾਬੂਸ਼ਾਹੀ)- ਡਾ ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ, ਪੰਜਾਬ ਨੇ ਅੱਜ ਪਿੰਡ ਖੁੱਨਣ ਕਲਾਂ ਵਿਖੇ ਨਵੇਂ ਬਣੇ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ।
ਇਸ ਮੌਕੇ ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ 15 ਅਗਸਤ 2022 ਨੂੰ 75 ਆਮ ਆਦਮੀ ਕਲ਼ੀਨਿਕ ਪੂਰੇ ਪੰਜਾਬ ਵਿਚ ਸ਼ੁਰੂ ਕੀਤੇ ਗਏ ਸਨ ਅਤੇ ਪੰਜਾਬ ਸਰਕਾਰ ਵਲੋਂ 26 ਜਨਵਰੀ 2023 ਨੂੰ ਆਮ ਆਦਮੀ ਕਲ਼ੀਨਿਕਾਂ ਦੀ ਗਿਣਤੀ ਵਧਾ ਕੇ 583 ਕਰ ਦਿੱਤੀ ਗਈ ਸੀ ਅਤੇ ਅਜ਼ਾਦੀ ਦੇ 76ਵੇਂ ਦਿਹਾੜੇ ਦੇ ਸਬੰਧ ਵਿਚ ਅੱਜ 76 ਹੋਰ ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਪੂਰੇ ਪੰਜਾਬ ਵਿਚ ਮਾਨਯੌਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਕੀਤੀ ਜਾ ਰਹੀ ਹੈ ।ਉਨ੍ਹਾ ਕਿਹਾ ਕਿ ਜਿਲ਼੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ 18 ਆਮ ਆਦਮੀ ਕਲ਼ੀਨਿਕ ਲੋਕਾਂ ਨੂੰ ਘਰ੍ਹਾਂ ਦੇ ਨੇੜੇ ਵਧੀਆ ਸਿਹਤ ਸਹੂਲਤਾਂ ਉਪਲੱਬਧ ਕਰਵਾ ਰਹੇ ਹਨ ਅਤੇ ਅੱਜ ਅਜਾਦੀ ਦੇ 76ਵੇ ਦਿਹਾੜੇ ਮੌਕੇ 2 ਹੋਰ ਆਦਮੀ ਕਲ਼ੀਨਿਕਾਂ ਦੀ ਸ਼ੁਰੂਆਤ ਪਿੰਡ ਖੁੱਨਣ ਕਲਾਂ ਅਤੇ ਪਿੰਡ ਖੁੱਨਣ ਖੁਰਦ ਵਿਖੇ ਕੀਤੀ ਗਈ ਹ
ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੋਲ੍ਹੇ ਜਾ ਰਹੇ ਆਮ ਆਦਮੀ ਕਲੀਨਿਕ ਇੱਕ ਸ਼ਲਾਘਾਯੋਗ ਕਦਮ ਹੈ ਅਤੇ ਇਨ੍ਹਾਂ ਕਲੀਨਿਕਾਂ ਦੇ ਖੁੱਲਣ ਨਾਲ ਲੋਕਾਂ ਨੂੰ ਘਰਾਂ ਦੇ ਨੇੜੇ ਵਧੀਆ ਸਿਹਤ ਸਹੂਲਤਾਂ ਮਿਲਣਗੀਆਂ ਅਤੇ ਲੋਕਾਂ ਨੂੰ ਇਲਾਜ ਕਰਵਾਉਣ ਲਈ ਦੂਰ ਦੁਰਾਡੇ ਇਲਾਕਿਆਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ ਅਤੇ ਉਨ੍ਹਾਂ ਦੇ ਮੁੱਢਲਾ ਇਲਾਜ ਇਨ੍ਹਾਂ ਕਲੀਨਿਕਾਂ ਵਿੱਚ ਹੀ ਕੀਤਾ ਜਾਵੇਗ
ਉਨ੍ਹਾ ਦੱਸਿਆ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਬਿਮਾਰੀਆਂ ਦੀ ਜਾਂਚ, 90 ਤਰ੍ਹਾਂ ਦੀਆਂ ਮੁਫਤ ਦਵਾਈਆਂ ਅਤੇ 40 ਤਰ੍ਹਾ ਦੇ ਕਲੀਨੀਕਲ ਟੈਸਟ ਅਤੇ ਵੱਖ-ਵੱਖ ਸੇਵਾਵਾਂ ਲੋਕਾਂ ਨੂੰ ਬਿਲਕੁੱਲ ਮੁਫਤ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ । ਇਸ ਮੌਕੇ ਡਾ ਰੂਹੀ ਦੁੱਗ ਆਈ.ਏ.ਐਸ.ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਲੋਕਾਂ ਨੂੰ ਸੁਤੰਤਰਤਾ ਦਿਵਸ ਦੀ ਵਧਾਈ ਦਿੰਦਿਆਂ ਅਪੀਲ ਕੀਤੀ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।
ਉਨ੍ਹਾ ਕਿਹਾ ਕਿ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ 15 ਅਗਸਤ 2022 ਨੂੰ 2 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਗਏ ਸਨ ।ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ 16 ਹੋਰ ਆਮ ਆਦਮੀ ਕਲ਼ੀਨਿਕਾਂ ਦੀ ਸ਼ੁਰੂਆਤ 26 ਜਨਵਰੀ 2023 ਨੂੰ ਕੀਤੀ ਗਈ ਸੀ ਜੋ ਸਫਲਤਾ ਪੂਰਵਕ ਚੱਲ ਰਹੇ ਹਨ ਅਤੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਉਪਲੱਬਧ ਕਰਵਾ ਰਹੇ ਹਨ ਅਤੇ ਅੱਜ ਸ਼ੁਰੂ ਕੀਤੇ ਜਾ ਰਹੇ ਆਮ ਆਦਮੀ ਕਲੀਨਿਕਾਂ ਨਾਲ ਜਿਲ੍ਹੇ ਵਿਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ 20 ਹੋ ਜਾਵੇਗੀ।
ਇਸ ਮੌਕੇ ਜਾਣਕਾਰੀ ਦਿੰਦਿਆਂ ਡਾ ਰੀਟਾ ਬਾਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਜਿਲ੍ਹੇ ਵਿਚ ਚੱਲ ਰਹੇ 18 ਆਮ ਆਦਮੀ ਕਲੀਨਿਕਾਂ ਵਲੋਂ ਹੁਣ ਤੱਕ ਇੱਕ ਲੱਖ ਚਾਰ ਹਜ਼ਾਰ ਪੰਜ਼ ਸੋ ਚੌਵੀ(104524) ਮਰੀਜਾਂ ਦਾ ਮੁਫਤ ਇਲਾਜ ਕੀਤਾ ਗਿਆ ਹੈ ਅਤੇ ਇੱਕੀ ਹਜ਼ਾਰ ਇਕੱਤੀ (21031) ਮਰੀਜਾਂ ਦੇ ਮੁਫਤ ਲੈਬ ਟੈਸਟ ਵੀ ਕੀਤੇ ਗਏ ਹਨ ਅਤੇ ਇਹ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਇਸ ਮੌਕੇ ਕੰਵਰਜੀਤ ਸਿੰਘ ਐਸ.ਡੀ.ਐਮ. ਮਲੋਟ, ਡਾ. ਬੰਦਨਾ ਬਾਂਸਲ ਡੀ.ਐਮ.ਸੀ. ਡਾ. ਪਵਨ ਮਿੱਤਲ ਐਸ.ਐਮ.ਓ. ਆਲਮਵਾਲਾ,ਫਹਿਤ ਸਿੰਘ ਬਰਾੜ ਡੀ.ਐਸ.ਪੀ. ਮਲੋਟ, ਜਸਵਿੰਦਰ ਕੌਰ ਨਾਇਬ ਤਹਿਸੀਲਦਾਰ, ਜਸ਼ਨ ਲੱਖੇਵਾਲੀ ਜਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ।

Advertisement

Related posts

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨੇ ਮੀਟਿੰਗ ਕਰਕੇ ਕੀਤੀਆਂ ਅਹਿਮ ਵਿਚਾਰਾਂ

punjabdiary

ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਗੰਭੀਰ ਦਰਦ ਨੂੰ ਦੂਰ ਕਰਨ ਲਈ ਨਵੀਨਤਮ ਤਕਨਾਲੋਜੀ ਨੂੰ ਸਫਲਤਾਪੂਰਵਕ ਕਰ ਰਿਹਾ ਲਾਗੂ

punjabdiary

ਪੰਜਾਬੀ ਪ੍ਰਬੋਧ ਪ੍ਰੀਖਿਆ 11 ਜੂਨ ਨੂੰ, ਫਾਰਮ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 6 ਜੂਨ

punjabdiary

Leave a Comment