Image default
About us

ਡਾ. ਬਲਜੀਤ ਕੌਰ ਨੇ ਸਮਾਜਿਕ ਨਿਆਂ ਵਿਭਾਗ ਵਿੱਚ 25 ਕਲਰਕਾਂ ਨੂੰ ਸੌਪੇ ਨਿਯੁਕਤੀ ਪੱਤਰ

ਡਾ. ਬਲਜੀਤ ਕੌਰ ਨੇ ਸਮਾਜਿਕ ਨਿਆਂ ਵਿਭਾਗ ਵਿੱਚ 25 ਕਲਰਕਾਂ ਨੂੰ ਸੌਪੇ ਨਿਯੁਕਤੀ ਪੱਤਰ

 

 

 

Advertisement

ਚੰਡੀਗੜ੍ਹ,2 ਜੂਨ (ਬਾਬੂਸ਼ਾਹੀ) – ਪੰਜਾਬ ਦੇ ਸਮਾਜਿਕ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਸ਼ੁੱਕਰਵਾਰ ਨੂੰ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਸਥਿਤ ਆਪਣੇ ਦਫਤਰ ਵਿਖੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਵਿੱਚ ਨਵੇਂ ਚੁਣੇ ਗਏ 25 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ।
ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਤਨਦੇਹੀ ਤੇ ਸੁਹਿਰਦਤਾ ਨਾਲ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਹੋਰ ਵਧਾਇਆ ਜਾ ਸਕੇ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੌਜਵਾਨਾਂ ਨੂੰ ਪਹਿਲ ਦੇ ਆਧਾਰ ‘ਤੇ ਰੋਜ਼ਗਾਰ ਦੇ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਸਰਕਾਰ ਸੂਬੇ ਵਿੱਚ ਨੌਜਵਾਨਾਂ ਲਈ ਰੁਜ਼ਗਾਰ ਦੇ ਹੋਰ ਮੌਕੇ ਪੈਦਾ ਕਰੇਗੀ।
ਕੈਬਨਿਟ ਮੰਤਰੀ ਨੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਕਰਮਚਾਰੀਆਂ ਨੂੰ ਲੋਕ ਹਿੱਤ ਵਿੱਚ ਆਪਣੀਆਂ ਸੇਵਾਵਾਂ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਵ-ਨਿਯੁਕਤ ਕਰਮਚਾਰੀ ਪੂਰੀ ਸੁਹਿਰਦਤਾ ਨਾਲ ਆਪਣੀਆਂ ਸੇਵਾਵਾਂ ਨਿਭਾ ਕੇ ਸਮਾਜ ਦੀ ਭਲਾਈ ਲਈ ਯੋਗਦਾਨ ਪਾ ਸਕਦੇ ਹਨ।
ਇਸ ਮੌਕੇ ਵਧੀਕ ਮੁੱਖ ਸਕੱਤਰ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਰਮੇਸ਼ ਕੁਮਾਰ ਗੈਂਟਾ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ ਜਸਪ੍ਰੀਤ ਸਿੰਘ ਅਤੇ ਸੁਪਰਡੰਟ ਅਮਰਜੀਤ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Related posts

Breaking- ਅੱਜ ਫਰੀਦਕੋਟ ਵਿਚ ਇਕ ਵਿਧਾਇਕ ਦੇ ਘਰ ਈਡੀ ਨੇ ਸ਼ਰਾਬ ਘੋਟਾਲੇ ਨੂੰ ਲੈ ਕੇ ਛਾਪੇਮਾਰੀ ਕੀਤੀ

punjabdiary

ਆਲ ਇੰਡੀਆ ਐਸ.ਸੀ./ਬੀ.ਸੀ./ ਐਸ.ਟੀ. ਏਕਤਾ ਭਲਾਈ ਮੰਚ ਨੇ ਵੀ.ਸੀ. ਨਾਲ ਕੀਤੀ ਮੁਲਾਕਾਤ

punjabdiary

ਖੇਤੀਬਾੜੀ ਵਿਭਾਗ ਨੇ ਮਸ਼ੀਨਰੀ ਸਬੰਧੀ ਲਗਵਾਏ ਬੋਰਡ, ਸਥਾਪਿਤ ਕੀਤੇ ਹੈਲਪ ਡੈਸਕ

punjabdiary

Leave a Comment