Image default
About us

ਡਾ ਬਲਜੀਤ ਕੌਰ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ, ਸੂਬੇ ਦੀ ਈਸੀਸੀਈ ਨੀਤੀ ਬਾਰੇ ਕੀਤੀ ਚਰਚਾ

ਡਾ ਬਲਜੀਤ ਕੌਰ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ, ਸੂਬੇ ਦੀ ਈਸੀਸੀਈ ਨੀਤੀ ਬਾਰੇ ਕੀਤੀ ਚਰਚਾ

 

 

ਚੰਡੀਗੜ੍ਹ, 7 ਜੁਲਾਈ (ਪੰਜਾਬੀ ਜਾਗਰਣ)- ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਸੂਬੇ ਵਿੱਚ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ (ECCE) ਨੀਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਿੱਖਿਆ ਵਿਭਾਗ ਨਾਲ ਆਪਣੇ ਦਫ਼ਤਰ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਅਹਿਮ ਮੀਟਿੰਗ ਕੀਤੀ ਗਈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ 0-6 ਸਾਲ ਦਾ ਸਮਾਂ ਹਰੇਕ ਬੱਚੇ ਲਈ ਬਹੁਤ ਮਹੱਤਵਪੂਰਨ ਹੁੰਦਾ ਹੈ ਜਦੋਂ ਉਸ ਨੂੰ ਸਰੀਰਕ, ਭਾਵਨਾਤਮਕ, ਮਨੋਵਿਗਿਆਨਕ ਅਤੇ ਸਮਾਜਿਕ ਸਹਾਇਤਾ ਦੀ ਸਭ ਤੋਂ ਵੱਧ ਲੋੜ ਹੁੰਦੀ ਹੈ ਕਿਉਂਕਿ ਇਹ ਉਨ੍ਹਾਂ ਦੇ ਭਵਿੱਖ ਦੀ ਨੀਂਹ ਰੱਖਦਾ ਹੈ। ਇਸ ਸੰਦਰਭ ਵਿੱਚ, ਈਸੀਸੀਈ ਇੱਕ ਸੁਰੱਖਿਆਤਮਕ ਵਾਤਾਵਰਣ ਵਿੱਚ ਸਿਹਤ ਸੰਭਾਲ, ਪੋਸ਼ਣ, ਪਲੇਅ-ਵੇਅ ਅਤੇ ਸ਼ੁਰੂਆਤੀ ਸਿੱਖਣ ਦੇ ਪਹਿਲੂਆਂ ‘ਤੇ ਜ਼ੋਰ ਦਿੰਦਾ ਹੈ ਜੋ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਬੇਹੱਦ ਲਾਹੇਵੰਦ ਹੈ।
ਉਨ੍ਹਾਂ ਕਿਹਾ ਕਿ ਨਵੀਂ ਸਿੱਖਿਆ ਨੀਤੀ, 2020 ਦੇ ਮੱਦੇਨਜ਼ਰ ਰਾਜ ਦੀ ਈਸੀਸੀਈ ਨੀਤੀ ਵਿੱਚ ਲੋੜੀਂਦੀਆਂ ਤਬਦੀਲੀਆਂ ਕਰਨ ਲਈ ਸਿੱਖਿਆ ਵਿਭਾਗ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੀ ਲੋੜੀਂਦੀਆਂ ਸੋਧਾਂ ਕਰਨ ਉਪਰੰਤ ਅਪਡੇਟ ਨੀਤੀ 31 ਜੁਲਾਈ, 2023 ਤੱਕ ਤਿਆਰ ਕੀਤੀ ਜਾਣੀ ਹੈ।
ਇਸ ਮੌਕੇ ਵਧੀਕ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ, ਡਾਇਰੈਕਟਰ ਸ੍ਰੀਮਤੀ ਮਾਧਵੀ ਕਟਾਰੀਆ, ਡੀ.ਪੀ.ਓ ਸ੍ਰੀ ਅਮਰਜੀਤ ਸਿੰਘ, ਸ੍ਰੀ ਸੁਖਜੀਤ ਸਿੰਘ ਅਤੇ ਸਿੱਖਿਆ ਵਿਭਾਗ ਦੇ ਨੁਮਾਇੰਦੇ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Advertisement

Related posts

ਝੋਨੇ ਦੀ ਸਿੱਧੀ ਬਿਜਾਈ ਅਤੇ ਲੁਆਈ ਸਬੰਧੀ ਨਵੀਆਂ ਤਰੀਕਾਂ ਦਾ ਐਲਾਨ

punjabdiary

Breaking- ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਡਾਕਟਰਾਂ ਨੂੰ ਦਿੱਤੇ ਨਿਯੁਕਤੀ ਪੱਤਰ, ਵੇਖੋ ਵੀਡੀਓ

punjabdiary

ਬੱਚਿਆਂ ਦੇ ਸਰਵ-ਪੱਖੀ ਵਿਕਾਸ ਲਈ ਮਾਪਿਆਂ ਨਾਲ ਵਿਚਾਰ-ਵਟਾਦਰਾਂ – ਪ੍ਰਿੰਸੀਪਲ ਕੁਲਦੀਪ ਕੋਰ

punjabdiary

Leave a Comment