Image default
ਤਾਜਾ ਖਬਰਾਂ

ਡਾ.ਰੂਹੀ ਦੁੱਗ ਨੇ ਡਿਪਟੀ ਕਮਿਸ਼ਨਰ ਫਰੀਦਕੋਟ ਦਾ ਅਹੁੱਦਾ ਸੰਭਾਲਿਆ

ਡਾ.ਰੂਹੀ ਦੁੱਗ ਨੇ ਡਿਪਟੀ ਕਮਿਸ਼ਨਰ ਫਰੀਦਕੋਟ ਦਾ ਅਹੁੱਦਾ ਸੰਭਾਲਿਆ

– ਜ਼ਿਲ੍ਹੇ ਦੇ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਬਿਹਤਰ ਪ੍ਰਸ਼ਾਸ਼ਨ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ- ਡਾ. ਰੂਹੀ ਦੁੱਗ
– ਲੋਕਾਂ ਨੂੰ ਦਿੱਤੀਆਂ ਜਾਣਗੀਆਂ ਸਮਾਂਬੱਧ ਸੇਵਾਵਾਂ
– ਕਣਕ ਦੀ ਖਰੀਦ ਸਬੰਧੀ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਏਗੀ

ਫਰੀਦਕੋਟ, 5 ਅਪ੍ਰੈਲ – (ਗੁਰਮੀਤ ਸਿੰਘ ਬਰਾੜ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਆਦੇਸ਼ਾ ਤਹਿਤ ਡਾ. ਰੂਹੀ ਦੁੱਗ ਆਈ.ਏ.ਐਸ ਨੂੰ ਜ਼ਿਲ੍ਹਾ ਫਰੀਦਕੋਟ ਦਾ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ। ਉਨ੍ਹਾ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ। ਉਨ੍ਹਾਂ ਅਹੁਦਾ ਸੰਭਾਲਣ ਮੌਕੇ ਅਧਿਕਾਰੀਆਂ ਤੋਂ ਕਣਕ ਦੀ ਖਰੀਦ ਤੋਂ ਇਲਾਵਾ ਵਿਕਾਸ ਕਾਰਜਾਂ ਆਦਿ ਸਬੰਧੀ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਬਾਬਾ ਫਰੀਦ ਜੀ ਦੀ ਪਵਿੱਤਰ ਧਰਤੀ ਫਰੀਦਕੋਟ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਡੀ.ਸੀ. ਵਜੋਂ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਤੇ ਉਹ ਲੋਕਾਂ ਨੂੰ ਸਮਾਂਬੱਧ ਸੇਵਾਵਾਂ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਕਿਹਾ ਕਿ ਜਲਦੀ ਹੀ ਪਿੰਡਾਂ, ਵਾਰਡਾਂ ਵਿੱਚ ਜਾ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਜਾਣਗੀਆਂ ਤੇ ਉਨ੍ਹਾਂ ਦਾ ਮੌਕੇ ਤੇ ਹੀ ਹੱਲ ਕੀਤਾ ਜਾਵੇਗਾ।ਡਾ.ਰੂਹੀ ਦੁੱਗ ਨੇ ਕਿਹਾ ਕਿ ਜ਼ਿਲ੍ਹਾ ਫਰੀਦਕੋਟ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ ਹੈ । ਇਸ ਕੰਮ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਕਿਸਾਨ ਅਤੇ ਹੋਰ ਧਿਰਾਂ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਸਹਿਯੋਗ ਦੇਣ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਹਾਲ ਵਿੱਚ ਕਣਕ ਦੇ ਨਾੜ ਨੂੰ ਨਾ ਸਾੜਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਨ ਹਿੱਤ ਸੇਵਾਵਾਂ ਤੈਅ ਸਮਾਂ ਸੀਮਾ ਵਿਚ ਦਿੱਤੀਆਂ ਜਾਣ। ਹਰ ਤਰ੍ਹਾਂ ਦੇ ਦਬਾਅ ਤੋਂ ਮੁਕਤ ਹੋ ਕੇ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਉੱਤੇ ਸਰਕਾਰੀ ਕੰਮਾਂ ਕਾਰਾਂ ਵਿਚ ਪਾਰਦਰਸ਼ਤਾ, ਨਿਰੰਤਰਤਾ ਅਤੇ ਤੇਜ਼ੀ ਲਿਆਉਣ ਦੇ ਨਾਲ ਨਾਲ ਜ਼ਿਲ੍ਹਾ ਫ਼ਰੀਦਕੋਟ ਵਾਸੀਆਂ ਨੂੰ ਵਧੀਆ ਪ੍ਰਸ਼ਾਸ਼ਕੀ ਸੇਵਾਵਾਂ ਦੇਣਾ ਉਨ੍ਹਾਂ ਦੀ ਸਭ ਤੋਂ ਵੱਡੀ ਪ੍ਰਾਥਮਿਕਤਾ ਰਹੇਗੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਫ਼ਰੀਦਕੋਟ ਦੇ ਵਿਕਾਸ ਅਤੇ ਹੋਰ ਕਾਰਜਾਂ ਵਿਚ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਹਿਯੋਗ ਕਰਨ। ਇਥੇ ਪਹੁੰਚਣ ਤੇ ਉਨ੍ਹਾਂ ਨੂੰ ਪੁਲਿਸ ਦੀ ਟੁਕੜੀ ਵੱਲੋਂ ਸਲਾਮੀ ਵੀ ਦਿੱਤੀ ਗਈ। ਜਿਕਰਯੋਗ ਹੈ ਕਿ ਡਾ.ਰੂਹੀ ਦੁੱਗ 2014 ਬੈਚ ਦੇ ਆਈ ਏ ਐਸ ਅਧਿਕਾਰੀ ਹਨ। ਇਸ ਤੋਂ ਪਹਿਲਾਂ ਉਹ ਰਜਿਸਟਰਾਰ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਅਤੇ ਏ.ਡੀ.ਸੀ(ਯੂ.ਡੀ) ਅੰਮ੍ਰਿਤਸਰ ਸਮੇਤ ਵੱਖ ਵੱਖ ਪ੍ਰਸ਼ਾਸਨਿਕ ਅਹੁਦਿਆਂ ਤੇ ਸੇਵਾਵਾਂ ਨਿਭਾ ਚੁੱਕੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਰ ਸ. ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਯੂ.ਡੀ) ਸ.ਪਰਮਦੀਪ ਸਿੰਘ,ਸ੍ਰੀ ਬਾਲ ਕ੍ਰਿਸ਼ਨ ਸਿੰਗਲਾ ਐਸ.ਪੀ., ਐਸ.ਡੀ.ਐਮ ਫਰੀਦਕੋਟ ਮੈਡਮ ਬਲਜੀਤ ਕੌਰ, ਐਸ.ਡੀ.ਐਮ ਕੋਟਕਪੂਰਾ ਸ੍ਰੀ ਵਰਿੰਦਰ ਸਿੰਘ, ਐਸ.ਡੀ.ਐਮ ਜੈਤੋ ਡਾ. ਨਿਰਮਲ ਓਸੇਪਚਨ ਸਮੇਤ ਦਫਤਰੀ ਸਟਾਫ ਤੇ ਅਧਿਕਾਰੀ ਹਾਜ਼ਰ ਸਨ।

Advertisement

Related posts

Breaking- ਬਾਬਾ ਫ਼ਰੀਦ ਪਬਲਿਕ ਸਕੂਲ ਵਿਖੇ ਸ. ਭਗਤ ਸਿੰਘ ਦਾ ਜਨਮ-ਦਿਨ ਮਨਾਇਆ

punjabdiary

Breaking- ਹਾਈ ਕੋਰਟ ਨੇ ਪੰਜਾਬ ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨਾਲ ਸਬੰਧਤ ਪਟੀਸ਼ਨਾਂ ’ਤੇ ਸੁਣਵਾਈ ਦੀ ਤਰੀਕ ਨੂੰ ਅੱਗੇ ਵਧਾਇਆ

punjabdiary

Breaking- ਕੱਚੇ ਅਧਿਆਪਕਾਂ ਨੂੰ ਈਟੀਟੀ ਦੀ ਭਰਤੀ ਲਈ ਉਮਰ ‘ਚ ਛੋਟ

punjabdiary

Leave a Comment