Image default
ਤਾਜਾ ਖਬਰਾਂ

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਤੋਂ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਤੋਂ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

ਕਣਕ ਦੀ ਸਮੇਂ ਸਿਰ ਖਰੀਦ ਅਦਾਇਗੀ ਅਤੇ ਲਿਫਟਿੰਗ ਦੇ ਦਿੱਤੇ ਆਦੇਸ਼

ਕਿਸਾਨਾਂ ਲੇਬਰ ਜਾਂ ਆੜ੍ਹਤੀਆਂ ਨੂੰ ਨਹੀਂ ਆਉਣੀ ਚਾਹੀਦੀ ਕਿਸੇ ਤਰ੍ਹਾਂ ਦੀ ਦਿੱਕਤ- ਡਾ ਰੂਹੀ ਦੁੱਗ

ਫਰੀਦਕੋਟ, 5 ਅਪ੍ਰੈਲ – (ਗੁਰਮੀਤ ਸਿੰਘ ਬਰਾੜ) ਫ਼ਰੀਦਕੋਟ ਜ਼ਿਲ੍ਹੇ ਵਿੱਚ ਕਣਕ ਦੀ ਖ਼ਰੀਦ ਦੇ ਚੱਲ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਡਾ ਰੂਹੀ ਦੁੱਗ ਵੱਲੋਂ ਸਮੂਹ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਐਸ.ਡੀ.ਐਮਜ਼ ਆਦਿ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ ਅਤੇ ਆਦੇਸ਼ ਦਿੱਤੇ ਕਿ ਕਿਸਾਨਾਂ ਆੜ੍ਹਤੀਆਂ ਜਾ ਲੇਬਰ ਨੂੰ ਖਰੀਦ, ਅਦਾਇਗੀ, ਲਿਫਟਿੰਗ ਸਬੰਧੀ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣੀ ਚਾਹੀਦੀ। ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵੱਲੋਂ ਆਦੇਸ਼ ਦਿੱਤੇ ਗਏ ਹਨ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਣਕ ਦੀ ਖਰੀਦ ਸਬੰਧੀ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਨ੍ਹਾਂ ਨੂੰ ਖਰੀਦੀ ਗਈ ਕਣਕ ਦੀ ਅਦਾਇਗੀ ਸਮੇਂ ਸਿਰ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਮੰਡੀਆਂ ਵਿੱਚ ਪੀਣ ਵਾਲੇ ਪਾਣੀ ਛਾਂ ਰੋਸ਼ਨੀ ਆਦਿ ਦੇ ਪ੍ਰਬੰਧਾਂ ਵਿਚ ਕਿਸੇ ਤਰ੍ਹਾਂ ਦੀ ਵੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਮੈਡਮ ਜਸਜੀਤ ਕੌਰ ਨੇ ਦੱਸਿਆ ਕਿ ਕਣਕ ਦੇ ਚਾਲੂ ਖਰੀਦ ਸੀਜ਼ਨ ਦੌਰਾਨ 5 ਲੱਖ 12 ਹਜ਼ਾਰ ਮੀਟਰਿਕ ਟਨ ਕਣਕ ਦੀ ਖਰੀਦ ਦਾ ਟੀਚਾ ਹੈ। ਕੱਲ੍ਹ ਸ਼ਾਮ ਤੱਕ ਮੰਡੀਆਂ ਵਿੱਚ 272 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ ਅਗਲੇ ਕੁਝ ਦਿਨਾਂ ਵਿੱਚ ਹੀ ਕਣਕ ਦੀ ਕਟਾਈ ਹੋਣ ਮਗਰੋਂ ਮੰਡੀਆਂ ਵਿਚ ਕਣਕ ਦੀ ਆਮਦ ਵਧੇਗੀ। ਉਨ੍ਹਾਂ ਇਹ ਵੀ ਕਿਹਾ ਕਿ ਕਣਕ ਲਈ ਬਾਰਦਾਨਾ ਲਿਫਟਿੰਗ ਆਦਿ ਲਈ ਢੁੱਕਵਾਂ ਪ੍ਰਬੰਧ ਹੈ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਪ੍ਰੀਤ ਮਹਿੰਦਰ ਸਿੰਘ ਸਹੋਤਾ, ਐਸ.ਡੀ.ਐਮ ਫ਼ਰੀਦਕੋਟ ਮੈਡਮ ਬਲਜੀਤ ਕੌਰ, ਐਸ.ਡੀ.ਐਮ ਕੋਟਕਪੂਰਾ ਸ੍ਰੀ ਵਰਿੰਦਰ ਸਿੰਘ, ਐਸ.ਡੀ.ਐਮ ਜੈਤੋ ਡਾ. ਨਿਰਮਲ ਓਸੇਪਚਨ, ਸ੍ਰੀ ਸੁਖਰਾਜ ਸਿੰਘ ਡੀ.ਆਰ.ਓ, ਸ੍ਰੀ ਸਲੋਧ ਕੁਮਾਰ ਡੀ.ਐਮ.ਓ ਸਮੇਤ ਵੱਖ ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ।

Advertisement

Related posts

12 ਤੋਂ 14 ਸਾਲ ਦੇ ਬੱਚਿਆਂ ਦੇ ਕੋਰੋਨਾ ਟੀਕਾਕਰਨ ਮੁਹਿੰਮ ਦੀ ਹੋਈ ਸ਼ੁਰੂਆਤ

punjabdiary

ਰਵਨੀਤ ਬਿੱਟੂ ਖਿਲਾਫ ਹਾਈਕੋਰਟ ‘ਚ ਦਾਇਰ ਪਟੀਸ਼ਨ; ਰਾਹੁਲ ਗਾਂਧੀ ਬਾਰੇ ਗਲਤ ਟਿੱਪਣੀਆਂ ਦਾ ਮੁੱਦਾ ਉਠਾਇਆ

Balwinder hali

ਥੈਲਾਸੇਮੀਆ( ਖੂਨ ਨਾ ਬਣਨਾ) ਇਕ ਜਮਾਂਦਰੂ ਬਿਮਾਰੀ ਹੈ :- ਡਾ ਬੌਬੀ ਗੁਲਾਟੀ

punjabdiary

Leave a Comment