Image default
ਤਾਜਾ ਖਬਰਾਂ

ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਕੰਮਾਂ ਸਬੰਧੀ ਕੀਤੀ ਰੀਵਿਊ ਮੀਟਿੰਗ

ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਕੰਮਾਂ ਸਬੰਧੀ ਕੀਤੀ ਰੀਵਿਊ ਮੀਟਿੰਗ
ਸੇਵਾ ਕੇਂਦਰਾਂ, ਸਾਂਝ ਕੇਂਦਰਾਂ ਦੇ ਪੈਡਿੰਗ ਕੰਮਾਂ ਦੇ ਤੁਰੰਤ ਨਿਪਟਾਰੇ ਦੇ ਆਦੇਸ਼
ਫਰੀਦਕੋਟ, 12 ਅਪ੍ਰੈਲ – (ਗੁਰਮੀਤ ਸਿੰਘ ਬਰਾੜ) ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਆਈ.ਏ.ਐਸ ਵੱਲੋਂ ਅੱਜ ਮਾਲ ਵਿਭਾਗ ਦੇ ਕੰਮਾਂ ਦੀ ਸਮੀਖਿਆ ਅਤੇ ਪੈਂਡਿੰਗ ਕੇਸਾਂ ਦੇ ਨਿਪਟਾਰੇ ਆਦਿ ਦੀ ਜਾਣਕਾਰੀ ਲੈਣ ਲਈ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਉਨ੍ਹਾਂ ਦੇ ਕੰਮਾਂ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ. ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ ਯੂ.ਡੀ. ਸ. ਪਰਮਦੀਪ ਸਿੰਘ, ਐਸ.ਡੀ.ਐਮ ਫਰੀਦਕੋਟ ਮੈਡਮ ਬਲਜੀਤ ਕੌਰ, ਐਸ.ਡੀ.ਐਮ ਕੋਟਕਪੂਰਾ ਸ. ਵਰਿੰਦਰ ਸਿੰਘ, ਐਸ.ਡੀ.ਐਮ ਜੈਤੋ ਸ੍ਰੀ ਨਿਰਮਲ ਓਸੇਪਚਨ , ਡੀ.ਆਰ.ਓ ਸ. ਸੁਖਰਾਜ ਸਿੰਘ ਵਿਸ਼ੇਸ਼ ਤੌਰ ਤੇ ਹਾਜਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਵੱਖ ਵੱਖ ਕੰਮਾਂ ਜਿਵੇਂ ਕਿ ਰਜਿਸਟਰੀਆਂ, ਜਮ੍ਹਾਂ ਬੰਦੀਆਂ, ਪੀ.ਸੀ.ਆਰ.ਐਸ, ਅਦਾਲਤੀ ਕੇਸਾਂ, ਫੁੱਟਕਲ ਵਸੂਲੀਆਂ, ਇੰਤਕਾਲ ਦੇ ਬਕਾਇਆ ਕੇਸਾਂ, ਚੌਂਕੀਦਾਰਾਂ ਵਸੂਲੀ, ਸਟੈਂਪ ਡਿਊਟੀ ਸਮੇਤ ਵੱਖ ਵੱਖ ਪੈਡਿੰਗ ਕੇਸਾਂ ਦੇ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਸ ਦੇ ਤੁਰੰਤ ਨਿਪਟਾਰੇ ਲਈ ਕਦਮ ਚੁੱਕੇ ਜਾਣ ਅਤੇ ਇਨ੍ਹਾਂ ਕੰਮਾਂ ਵਿੱਚ ਕਿਸੇ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਮੂਹ ਅਧਿਕਾਰੀ ਮਿੱਥੇ ਗਏ ਟੀਚੇ ਅਨੁਸਾਰ ਕੇਸਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣ। ਉਨ੍ਹਾਂ ਇਸ ਮੌਕੇ ਸੇਵਾ ਕੇਂਦਰਾਂ, ਸਾਂਝ ਕੇਂਦਰਾਂ ਵਿੱਚ ਪੈਡਿੰਗ ਕੇਸਾਂ ਸਬੰਧੀ ਜਾਣਕਾਰੀ ਲਈ ਅਤੇ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਨਿਪਟਾਰੇ ਦੇ ਆਦੇਸ਼ ਦਿੱਤੇ। ਇਸ ਮੌਕੇ ਗੁਰਵਿੰਦਰ ਸਿੰਘ ਐਲ.ਡੀ.ਐਮ., ਸ. ਸੁਖਚਰਨ ਸਿੰਘ ਚੰਨੀ ਤਹਿਸੀਲਦਾਰ ਫਰੀਦਕੋਟ, ਸ. ਬੇਅੰਤ ਸਿੰਘ ਤਹਿਸੀਲਦਾਰ ਕੋਟਕਪੂਰਾ,ਡਾ. ਕਮਲਜੀਤ ਕੌਰ, ਮੈਡਮ ਨਿਰਮਲ ਕੌਰ, ਸ. ਗੁਰਪ੍ਰੀਤ ਸਿੰਘ ਡੀ.ਐਮ ਸੇਵਾ ਕੇਂਦਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

Related posts

‘ਡਿਨਰ ਦੌਰਾਨ ਕੀ ਹੋਇਆ, ਪੀੜਤ ਨੂੰ ਆਖਰੀ ਵਾਰ ਕਿਸ ਨੇ ਦੇਖਿਆ? ਸੀਬੀਆਈ ਨੇ ਇਹ ਸਵਾਲ ਸਾਥੀ ਡਾਕਟਰਾਂ ਤੋਂ ਪੁੱਛੇ

punjabdiary

ਨੇਕ ਉਪਰਾਲਾ ਵੈਲਫੇਅਰ ਫਾਊਡੇਸ਼ਨ ਬੋਹਾ ਵੱਲੋਂ ਲਾਏ ਗਏ ਕੈਂਸਰ ਚੇਕਅਪ ਕੈਂਪ ਦੀ ਹਰ ਪਾਸਿਉਂ ਸ਼ਲਾਘਾ।

punjabdiary

Breaking- ਮੁੱਖ ਮੰਤਰੀ ਪੰਜਾਬ ਨੇ ਕਿਹਾ ਉਦਯੋਗ ਅਤੇ ਸਾਮਾਨ ਲਿਆਉਣ ਲਈ ਉਹ ਭਾਰਤੀ ਰੇਲਵੇ ਕੋਲੋ ਟ੍ਰੇਨਾਂ ਖਰੀਦਣਗੇ

punjabdiary

Leave a Comment