ਡਿਪਟੀ ਕਮਿਸ਼ਨਰ ਵੱਲੋਂ ਚੋਣ ਅਮਲ ਸ਼ਾਂਤੀਪੂਰਵਕ ਸੰਪੰਨ ਹੋਣ ਤੇ ਜ਼ਿਲ੍ਹਾ ਵਾਸੀਆਂ ਨੂੰ ਵਧਾਈ
ਚੋਣਾਂ ਵਿੱਚ ਲੱਗੇ ਸਮੂਹ ਅਧਿਕਾਰੀਆਂ, ਮੁਲਾਜ਼ਮਾਂ ਤੇ ਸੁਰੱਖਿਆ ਕਰਮਚਾਰੀਆਂ ਦਾ ਕੀਤਾ ਧੰਨਵਾਦ
ਫ਼ਰੀਦਕੋਟ, 10 ਮਾਰਚ (ਗੁਰਮੀਤ ਸਿੰਘ ਬਰਾੜ) ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ.ਹਰਬੀਰ ਸਿੰਘ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੇ ਸਮੁੱਚੇ ਚੋਣ ਅਮਲ ਨੂੰ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜਨ ਤੇ ਜ਼ਿਲ੍ਹੇ ਦੇ ਸਮੂਹ ਵੋਟਰਾਂ, ਸੁਰੱਖਿਆ ਕਰਮਚਾਰੀਆਂ, ਚੋਣ ਕਮਿਸ਼ਨ ਦੇ ਨੁਮਾਇੰਦਿਆਂ ਅਤੇ ਚੋਣ ਅਮਲ ਵਿੱਚ ਲੱਗੇ ਅਧਿਕਾਰੀਆਂ, ਕਰਮਚਾਰੀਆਂ ਦਾ ਚੋਣ ਅਮਲ ਦੇ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜਿਥੇ ਜ਼ਿਲ੍ਹੇ ਦੇ ਵੱਡੀ ਗਿਣਤੀ ਵਿੱਚ ਵੋਟਰਾਂ ਨੇ ਲੋਕਤੰਤਰ ਦੀ ਮਜਬੂਤੀ ਲਈ ਵੱਧ ਚੜ੍ਹ ਕੇ ਲੋਕਤੰਤਰ ਦਾ ਉਤੱਸਵ ਮਨਾਉਣ ਲਈ ਵੋਟਾਂ ਪਾਈਆਂ ਅਤੇ ਅੱਜ ਨਤੀਜੇ ਵੀ ਸ਼ਾਂਤੀਪੂਰਵਕ ਤਰੀਕੇ ਨਾਲ ਸੰਪੰਨ ਹੋਏ ਹਨ। ਉਨ੍ਹਾਂ ਨਵੇਂ ਚੁਣੇ ਗਏ ਲੋਕ ਨੁਮਾਇੰਦਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੱਗੇ ਤੋਂ ਵੀ ਜ਼ਿਲ੍ਹੇ ਵਿੱਚ ਤਰੱਕੀ, ਵਿਕਾਸ ਤੇ ਅਮਨ ਸ਼ਾਂਤੀ ਦੀ ਸਥਾਪਤੀ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਡਿਪਟੀ ਕਮਿਸ਼ਨਰ ਵੱਲੋਂ ਚੋਣ ਅਮਲ ਸ਼ਾਂਤੀਪੂਰਵਕ ਸੰਪੰਨ ਹੋਣ ਤੇ ਜ਼ਿਲ੍ਹਾ ਵਾਸੀਆਂ ਨੂੰ ਵਧਾਈ
previous post