Image default
About us

ਡਿਪਟੀ ਕਮਿਸ਼ਨਰ ਵੱਲੋਂ ਲੋੜਵੰਦਾਂ ਨੂੰ ਟਰਾਈ ਸਾਈਕਲਾਂ ਅਤੇ ਵ੍ਹੀਲਚੇਅਰ ਦੀ ਕੀਤੀ ਵੰਡ

ਡਿਪਟੀ ਕਮਿਸ਼ਨਰ ਵੱਲੋਂ ਲੋੜਵੰਦਾਂ ਨੂੰ ਟਰਾਈ ਸਾਈਕਲਾਂ ਅਤੇ ਵ੍ਹੀਲਚੇਅਰ ਦੀ ਕੀਤੀ ਵੰਡ

 

 

 

Advertisement

 

ਫਰੀਦਕੋਟ 31 ਅਕਤੂਬਰ (ਪੰਜਾਬ ਡਾਇਰੀ)- ਡਿਪਟੀ ਕਮਿਸ਼ਨਰ ਅਤੇ ਚੇਅਰਮੈਨ ਜਿਲਾ ਰੈਡ ਕਰਾਸ ਹਸਪਤਾਲ ਭਲਾਈ ਸ਼ਾਖਾ ਸ੍ਰੀ ਵਿਨੀਤ ਕੁਮਾਰ ਵੱਲੋਂ ਚੱਲਣ ਫਿਰਨ ਤੋਂ ਅਸਮਰੱਥ 24 ਲੋੜਵੰਦ ਦਿਵਿਆਂਗ ਵਿਅਕਤੀਆਂ ਨੂੰ ਸਥਾਨਕ ਰੈਡ ਕਰਾਸ ਸਪੈਸ਼ਲ ਸਕੂਲ ਵਿਖੇ ਟਰਾਈਸਾਈਕਲਾਂ ਅਤੇ ਵ੍ਹੀਲਚੇਅਰ ਦੀ ਵੰਡ ਕੀਤੀ ਗਈ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਇਨ੍ਹਾਂ ਦੀ ਮਦਦ ਕਰਨਾ ਸਾਡਾ ਨੈਤਿਕ ਫਰਜ਼ ਬਣਦਾ ਹੈ।ਉਨ੍ਹਾਂ ਕਿਹਾ ਕਿ ਮਾਨਵ ਸੇਵਾ ਹੀ ਸਭ ਤੋਂ ਵੱਡਾ ਧਰਮ ਹੈ ਅਤੇ ਸਾਨੂੰ ਦੀਨ-ਦੁਖੀਆਂ ਦੀ ਹਮੇਸ਼ਾ ਮਦਦ ਕਰਨੀ ਚਾਹੀਦੀ ਹੈ।

Advertisement

ਉਨ੍ਹਾਂ ਸਵੈ ਸੇਵੀ ਸੰਸਥਾਵਾਂ ਅਤੇ ਸ਼ਹਿਰ ਦੇ ਦਾਨੀ ਸੱਜਣਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਦੀ ਮਦਦ ਲਈ ਅੱਗੇ ਆਉਣ ਅਤੇ ਰੈਡ ਕਰਾਸ ਵੱਲੋਂ ਚਲਾਈਆਂ ਜਾ ਰਹੀਆਂ ਸੰਸਥਾਵਾਂ ਨੂੰ ਦਾਨ ਦੇਣ ਵਿੱਚ ਆਪਣਾ ਯੋਗਦਾਨ ਪਾਉਣ।

ਸੈਕਟਰੀ ਰੈੱਡ ਕਰਾਸ ਸ. ਮਨਦੀਪ ਸਿੰਘ ਨੇ ਦੱਸਿਆ ਕਿ ਕੋਈ ਵੀ ਲੋੜਵੰਦ ਦਿਵਿਆਂਗ ਵਿਅਕਤੀ ਜੋ ਚੱਲਣ-ਫਿਰਨ ਤੋਂ ਅਸਮਰੱਥ ਹੈ ਭਾਰਤ ਸਰਕਾਰ ਦੀ ਸਕੀਮ ਅਧੀਨ ਲੋੜੀਂਦੇ ਦਸਤਾਵੇਜ਼ ਮੁਕੰਮਲ ਕਰਕੇ ਜਿਲਾ ਰੈੱਡ ਕਰਾਸ ਸ਼ਾਖਾ ਨੂੰ ਦੇ ਸਕਦਾ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਜਗਪਾਲ ਸਿੰਘ ਹਾਜ਼ਰ ਸਨ।

Related posts

ਰੱਖੜ ਪੁੰਨਿਆ ਮੌਕੇ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸਕੂਲਾਂ ‘ਚ ਤਿੰਨ ਦਿਨਾਂ ਦੀ ਛੁੱਟੀ ਦਾ ਐਲਾਨ

punjabdiary

ਪੰਜਾਬ ਸਰਕਾਰ ਹੜ੍ਹਾਂ ਦੇ ਗੰਭੀਰ ਹਾਲਾਤਾਂ ਦੌਰਾਨ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਵਚਨਬੱਧ : ਸਿਹਤ ਮੰਤਰੀ

punjabdiary

ਕੌਮੀ ਇਨਸਾਫ਼ ਮੋਰਚੇ ਦੀ ਪ੍ਰਸ਼ਾਸਨ ਨਾਲ ਮੀਟਿੰਗ ਰਹੀ ਬੇਸਿੱਟਾ, ਨਹੀਂ ਖੋਲਿਆ ਜਾਵੇਗਾ ਇਕ ਪਾਸੇ ਦਾ ਰਸਤਾ

punjabdiary

Leave a Comment